ਡੈਗੂ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ : ਡਾ ਰੁਪਿੰਦਰ ਕੌਰ

ਡੈਗੂ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ : ਡਾ ਰੁਪਿੰਦਰ ਕੌਰ

ਫਗਵਾੜਾ (ਡਾ ਰਮਨ / ਕਸਤੂਰੀ ਲਾਲ ) ਡੇਂਗੂ ਬੁਖ਼ਾਰ ਤੋਂ ਬਚਾਅ ਲਈ ਪ੍ਰਾਇਮਰੀ ਹੈਲਥ ਸੈਂਟਰ ਪਾਛਟ ਅਧੀਨ ਪੈਂਦੇ ਪਿੰਡਾਂ ਵਿਚ ਸਰਵੇ ਦਾ ਕੰਮ ਲਗਾਤਾਰ ਜਾਰੀ ਹੈ ਇਸੇ ਲੜੀ ਤਹਿਤ ਪਿੰਡ ਚਹੈੜੂ ਵਿਖੇ ਸਮਾਜ ਸੇਵਾ ਦੇ ਖੇਤਰ ਵਿੱਚ ਅਪਣੇ ਕਦਮ ਵਧਾੳੁਦੇ ਹੋੲੇ ਤੇਰਾ ਤੇਰਾ ਚੈਰੀਟੇਬਲ ਟਰੱਸਟ ਜੰਲਧਰ ਵਲੋਂ ਪ੍ਰਧਾਨ ਸੁਖਬੀਰ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਡੈਗੂ ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਡੈਗੂ ਪ੍ਰਤੀ ਜਾਗਰੂਕ ਕੀਤਾ ਗਿਆ ਇਸ ਸਬੰਧ ‘ ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ ਹਰ ਸ਼ੁੱਕਰਵਾਰ , ਡੇਂਗੂ ‘ ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ – ਘਰ ਜਾ ਕੇ ਜਿਥੇ ਜਾਂਚ ਦਾ ਕੰਮ ਕਰ ਰਹੀਆਂ ਹਨ , ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਸਾਵਧਾਨੀਆਂ , ਬੁਖ਼ਾਰ ਦੇ ਲੱਛਣਾਂ , ਕਾਰਨਾਂ ਅਤੇ ਇਲਾਜ ਬਾਰੇ ਵੀ ਜਾਣਕਾਰੀ ਦੇ ਰਹੀਆਂ ਹਨ । ਉਨ੍ਹਾਂ ਦਸਿਆ ਕਿ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ – ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ । ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ , ਜੂਸ , ਨਿੰਬੂ ਪਾਣੀ , ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ । ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ , ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ , ਅੱਖ ਦੇ ਪਿਛਲੇ ਹਿੱਸੇ ਵਿਚ ਦਰਦ , ਹਾਲਤ ਖ਼ਰਾਬ ਹੋਣਤੇ ਨੱਕ , ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ , ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ ੲਿਸ ਮੌਕੇ ਐਮ ਪੀ ਐਚ ਡਬਲਯੂ ਹਰਦੀਪ , ਬ੍ਹਿਡਿੰਗ ਚੈਕਰ ਗੁਰਵਿੰਦਰ , ਭੱਟੀ , ਕਮਲ , ਘੋਲੀ , ਦਵਿੰਦਰ , ਅਮਾਨਾ , ਕਰਨ , ਰਜਿੰਦਰ , ਜਸਵੀਰ , ਅਮਰਜੀਤ , ਜਸਪ੍ਰੀਤ , ਗੁਰਵਿੰਦਰ ਆਦਿ ਮੌਜੂਦ ਸਨ

55 Views