ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਨੌਜਵਾਨ ਸਭਾ ਦੀ ਮੀਟਿੰਗ

ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਨੌਜਵਾਨ ਸਭਾ ਦੀ ਮੀਟਿੰਗ

ਸਮੂਹਿਕ ਵਿਆਹ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਦੀ ਇੱਕ ਵਿਸ਼ੇਸ਼ ਮੀਟਿੰਗ ਸਭਾ ਦੇ ਸਰਪ੍ਰਸਤ ਅਤੇ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਭਾ ਵੱਲੋਂ 22 ਅਕਤੂਬਰ ਨੂੰ ਕਰਵਾਏ ਜਾ ਰਹੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਅਤੇ 28 ਅਕਤੂਬਰ ਨੂੰ ਸ਼ੁਕਰਾਨੇ ਵਜੋਂ ਕਰਵਾਏ ਜਾਣ ਵਾਲੇ ਮਾਂ ਭਗਵਤੀ ਦੇ ਵਿਸ਼ਾਲ ਜਾਗਰਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਲੋੜਵੰਦ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ ਜੋ ਕਿ 2 ਅਕਤੂਬਰ ਤੱਕ ਜਾਰੀ ਰਹੇਗੀ। ਇਸ ਤੋਂ ਇਲਾਵਾ ਵਿਆਹ ਸਮਾਗਮ ਦੀ ਸ਼ਾਨੋ-ਸ਼ੌਕਤ ਅਤੇ ਰੌਣਕ ਵਧਾਉਣ ਲਈ ਪਤਵੰਤਿਆਂ ਨੂੰ ਸੱਦਾ ਪੱਤਰ ਵੰਡਣ ਦਾ ਸਿਲਸਿਲਾ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਮੂਹਿਕ ਵਿਆਹ ਸਮਾਗਮ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਹੋਵੇਗਾ ਜਦਕਿ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦੇਣ ਲਈ ਮਾਂ ਭਗਵਤੀ ਜਾਗਰਣ ਖੇੜਾ ਹਮੇਸ਼ਾ ਦੀ ਤਰ੍ਹਾਂ ਰੋਡ ਫਗਵਾੜਾ ਵਿਖੇ ਕਰਵਾਇਆ ਜਾਵੇਗਾ। ਇਸ ਦੌਰਾਨ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਜੋ ਕਿ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਵੀ ਹਨ, ਨੇ ਕਿਹਾ ਕਿ ਉਹ ਆਪਣੇ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਵੀ ਹਰ ਸੰਭਵ ਸਹਿਯੋਗ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਲਦ ਹੀ ਸੱਦਾ ਪੱਤਰ ਦੇਣ ਦੀ ਗੱਲ ਵੀ ਕਹੀ। ਮੀਟਿੰਗ ਵਿੱਚ ਹਾਜ਼ਰ ਸਲਾਹਕਾਰ ਕਮੇਟੀ ਮੈਂਬਰਾਂ ਜਤਿੰਦਰ ਸਿੰਘ ਕੁੰਦੀ ਅਤੇ ਸਤਨਾਮ ਸਿੰਘ ਜੱਸੀ ਨੇ ਵੀ ਵਿਆਹ ਸਮਾਗਮ ਦੀ ਸ਼ਾਨ ਨੂੰ ਵਧਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਭਾ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਰਾਏ, ਰਿਟਾ. ਹੈੱਡ ਮਾਸਟਰ ਨਰੇਸ਼ ਕੋਹਲੀ, ਰਾਜਕੁਮਾਰ ਰਾਜਾ, ਵਿਕਰਮਜੀਤ ਸਿੰਘ ਵਿੱਕੀ, ਮਨਦੀਪ ਬਾਸੀ, ਸਾਹਿਬਜੀਤ ਸਾਬੀ, ਅਨੂਪ ਦੁੱਗਲ, ਗੁਰਦੀਪ ਸਿੰਘ ਤੁਲੀ, ਸਤਪ੍ਰਕਾਸ਼ ਸਿੰਘ ਸੱਗੂ, ਜਸ਼ਨ ਮਹਿਰਾ, ਆਪ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਪ੍ਰਿਤਪਾਲ ਕੌਰ ਤੁਲੀ, ਮੈਡਮ ਤਨੂ, ਮੈਡਮ ਪੂਜਾ ਸੈਣੀ, ਮੈਡਮ ਡਾ. ਰਮਨਦੀਪ ਕੌਰ, ਜਗਜੀਤ ਸੇਠ ਮੈਨੇਜਰ, ਮੈਡਮ ਸਪਨਾ ਸ਼ਾਰਦਾ ਆਦਿ ਹਾਜ਼ਰ ਸਨ

47 Views