*ਸਵੱਛ ਭਾਰਤ ਅਭਿਆਨ ਤਹਿਤ ਹਸਪਤਾਲ ‘ਚ ਕੀਤੀ ਸਾਫ-ਸਫਾਈ* ਫਗਵਾੜਾ (ਡਾ ਰਮਨ ) ਗਾਂਧੀ ਜਯੰਤੀ ਦੇ ਸਬੰਧ ‘ਚ ਦੇਸ਼ ਭਰ ਵਿਚ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਅੱਜ “ਇਕ ਤਾਰੀਕ ਏਕ ਘੰਟਾ” ਅਭਿਆਨ ਤਹਿਤ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ਼ ਕਪੂਰਥਲਾ ‘ਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਸੰਤ ਨਿਰੰਕਾਰੀ ਮੰਡਲ ਬ੍ਰਾਂਚ ਦੇ ਸਹਿਯੋਗ ਨਾਲ ਸਵੱਛਤਾ ਅਭਿਆਨ ਚਲਾਇਆ ਗਿਆ। ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਮਓ ਡਾ. ਸੰਦੀਪ ਧਵਨ ਦੀ ਰਹਿਨੁਮਾਈ ਹੇਠ ਚਲਾਈ ਇਸ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ਼ ਅਦਾਰੇ ਦੀ ਸਾਫ-ਸਫ਼ਾਈ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਸਵੱਛਤਾ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਨੂੰ ਇਸ ਕੜੀ ਨਾਲ ਜੋੜਨ ਦੀ ਇਕ ਵਧੀਆ ਪਹਿਲ ਹੈ। ਉਹਨਾਂ ਇਹ ਵੀ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਾਫ-ਸਫਾਈ ਚੌਗਿਰਦੇ ਦੀ ਸੁੰਦਰਤਾ ਅਤੇ ਲੋਕਾਂ ਦੀ ਸਿਹਤ ਦੋਹਾਂ ਪੱਖੋਂ ਹੀ ਮਹਤਵਪੂਰਣ ਹੈ। ਡੀਐਚਓ ਡਾ. ਰਾਜੀਵ ਪਰਾਸ਼ਰ ਤੇ ਐਸਐਮਓ ਡਾ. ਸੰਦੀਪ ਧਵਨ ਨੇ ਕਿਹਾ ਕਿ ਸਾਰੇ ਦੇਸ਼ ਦੀ ਜਨਤਾ ਵਲੋਂ ਸਵੱਛ ਭਾਰਤ ਅਭਿਆਨ ਰਾਹੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ। ਜੋ ਕਿ ਸਲ ਸੰਲਾਘਾ ਯੋਗ ਉਪਰਾਲਾ ਹੈ।ਉਹਨਾਂ ਇਹ ਵੀ ਕਿਹਾ ਕਿ ਜੇਕਰ ਹਰ ਬੰਦਾ ਆਪਣੇ ਆਲੇ ਦੁਆਲੇ ਦੀ ਸਾਫ-ਸਫਾਈ ਨੂੰ ਆਪਣੀ ਜਿੰਮੇਵਾਰੀ ਸਮਝੇ ਤਾਂ ਸਫਾਈ ਵਿਵਸਥਾ ਵਿਚ ਖੁਦ ਹੀ ਸੁਧਾਰ ਹੋਏਗਾ। ਇਸ ਮੌਕੇ ‘ਤੇ ਸੰਤ ਨਿਰੰਕਾਰੀ ਮੰਡਲ ਕਪੂਰਥਲਾ ਬ੍ਰਾਂਚ ਦੇ ਮੈਂਬਰਾਂ ਤੋਂ ਇਲਾਵਾ ਸਿਵਲ ਹਸਪਤਾਲ ਦੇ ਸਾਰੇ ਸਟਾਫ਼ ਮੈਂਬਰ ਵੀ ਹਾਜ਼ਰ ਸਨ

*

ਫਗਵਾੜਾ (ਡਾ ਰਮਨ ) ਗਾਂਧੀ ਜਯੰਤੀ ਦੇ ਸਬੰਧ ‘ਚ ਦੇਸ਼ ਭਰ ਵਿਚ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਅੱਜ “ਇਕ ਤਾਰੀਕ ਏਕ ਘੰਟਾ” ਅਭਿਆਨ ਤਹਿਤ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ਼ ਕਪੂਰਥਲਾ ‘ਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਸੰਤ ਨਿਰੰਕਾਰੀ ਮੰਡਲ ਬ੍ਰਾਂਚ ਦੇ ਸਹਿਯੋਗ ਨਾਲ ਸਵੱਛਤਾ ਅਭਿਆਨ ਚਲਾਇਆ ਗਿਆ। ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਮਓ ਡਾ. ਸੰਦੀਪ ਧਵਨ ਦੀ ਰਹਿਨੁਮਾਈ ਹੇਠ ਚਲਾਈ ਇਸ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ਼ ਅਦਾਰੇ ਦੀ ਸਾਫ-ਸਫ਼ਾਈ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਸਵੱਛਤਾ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਨੂੰ ਇਸ ਕੜੀ ਨਾਲ ਜੋੜਨ ਦੀ ਇਕ ਵਧੀਆ ਪਹਿਲ ਹੈ। ਉਹਨਾਂ ਇਹ ਵੀ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਾਫ-ਸਫਾਈ ਚੌਗਿਰਦੇ ਦੀ ਸੁੰਦਰਤਾ ਅਤੇ ਲੋਕਾਂ ਦੀ ਸਿਹਤ ਦੋਹਾਂ ਪੱਖੋਂ ਹੀ ਮਹਤਵਪੂਰਣ ਹੈ।
ਡੀਐਚਓ ਡਾ. ਰਾਜੀਵ ਪਰਾਸ਼ਰ ਤੇ ਐਸਐਮਓ ਡਾ. ਸੰਦੀਪ ਧਵਨ ਨੇ ਕਿਹਾ ਕਿ ਸਾਰੇ ਦੇਸ਼ ਦੀ ਜਨਤਾ ਵਲੋਂ ਸਵੱਛ ਭਾਰਤ ਅਭਿਆਨ ਰਾਹੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ। ਜੋ ਕਿ ਸਲ
ਸੰਲਾਘਾ ਯੋਗ ਉਪਰਾਲਾ ਹੈ।ਉਹਨਾਂ ਇਹ ਵੀ ਕਿਹਾ ਕਿ ਜੇਕਰ ਹਰ ਬੰਦਾ ਆਪਣੇ ਆਲੇ ਦੁਆਲੇ ਦੀ ਸਾਫ-ਸਫਾਈ ਨੂੰ ਆਪਣੀ ਜਿੰਮੇਵਾਰੀ ਸਮਝੇ ਤਾਂ ਸਫਾਈ ਵਿਵਸਥਾ ਵਿਚ ਖੁਦ ਹੀ ਸੁਧਾਰ ਹੋਏਗਾ। ਇਸ ਮੌਕੇ ‘ਤੇ ਸੰਤ ਨਿਰੰਕਾਰੀ ਮੰਡਲ ਕਪੂਰਥਲਾ ਬ੍ਰਾਂਚ ਦੇ ਮੈਂਬਰਾਂ ਤੋਂ ਇਲਾਵਾ ਸਿਵਲ ਹਸਪਤਾਲ ਦੇ ਸਾਰੇ ਸਟਾਫ਼ ਮੈਂਬਰ ਵੀ ਹਾਜ਼ਰ ਸਨ

89 Views