ਐੱਸ.ਵਾਈ.ਐੱਲ ਮੁੱਦੇ ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਐੱਸ.ਵਾਈ.ਐੱਲ ਮੁੱਦੇ ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
ਬਠਿੰਡਾ(ਜਸਵੀਰ ਸਿੱਧੂ)ਚੰਡੀਗੜ੍ਹ ਪੰਜਾਬ ਕੈਬਨਿਟ ਮੀਟਿੰਗ ਵਿੱਚ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ ਅਤੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ..ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ।ਐੱਸਵਾਈਐੱਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਬੀਤੇ ਦਿਨ ਫ਼ਟਕਾਰ ਲਗਾਈ ਹੈ। ਹੁਣ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਅਚਨਚੇਤ ਕੈਬਨਿਟ ਦੀ ਮੀਟਿੰਗ ਹੋਈ। ਜਿਸ ਪੰਜਾਬ ਕੈਬਨਿਟ ਮੀਟਿੰਗ ਵਿੱਚ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ ਅਤੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ… ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ।ਦੱਸ ਦਈਏ ਬੀਤੇ ਦਿਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਤੇ ਸਿਆਸਤ ਨਾ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਐੱਸਵਾਈਐੱਲ ਮਾਮਲੇ ਵਿੱਚ ਕੋਈ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਵੀ ਐੱਸਵਾਈਐੱਲ ਦੇ ਸਰਵੇਖਣ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਸੀ ਅਤੇ ਪੰਜਾਬ ਸਰਕਾਰ ਨੂੰ ਸਮੀਖਿਆ ਦੌਰਾਨ ਕੇਂਦਰ ਦੀ ਮਦਦ ਕਰਨ ਲਈ ਆਖਿਆ ਗਿਆ ਹੈ।

51 Views