ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ 26 ਨੂੰ ਵਿਭਾਗ ਨਾਲ ਸਬੰਧਤ ਜਥੇਬੰਦੀਆਂ ਨੂੰ ਸਾਂਝੇ ਸੰਘਰਸ਼ਾਂ ਦੀ ਅਪੀਲ

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ 26 ਨੂੰ

ਵਿਭਾਗ ਨਾਲ ਸਬੰਧਤ ਜਥੇਬੰਦੀਆਂ ਨੂੰ ਸਾਂਝੇ ਸੰਘਰਸ਼ਾਂ ਦੀ ਅਪੀਲ

ਵਿਭਾਗੀ ਅਧਿਕਾਰੀਆਂ ਵੱਲੋਂ ਪ੍ਰਪੋਜ਼ਲ ਵਾਲਾ ਲੋਲੀਪੋਪ ਦੇਕੇ ਕੀਤਾ ਜਾ ਰਿਹਾ ਗੁਮਰਾਹ: ਜਸਵੀਰ ਸਿੰਘ ਸ਼ੀਰਾ

ਕਾਲਾ ਸੰਘਿਆਂ 22 ਅਕਤੂਬਰ (ਮਨਜੀਤ ਮਾਨ )ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26)ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜੁਆਇੰਟ ਸਕੱਤਰ ਬਲਵੀਰ ਸਿੰਘ ਹਿਰਦਾਪੂਰ, ਸੂਬਾ ਵਿੱਤ ਸਕੱਤਰ ਹਰਜਿੰਦਰ ਸਿੰਘ ਮਾਨ,ਸੂਬਾ ਸੀਨੀਅਰ ਮੀਤ ਪ੍ਰਧਾਨ ਹੱਸਾਂ ਸਿੰਘ ਮੌੜ ਨਾਭਾ, ਸੂਬਾ ਪ੍ਰੈੱਸ ਸਕੱਤਰ ਲਛਮਣ ਸਿੰਘ ਮੱਖਣ ਮਾਨਸਾ,ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਪੂਗਾਂ , ਸੂਬਾ ਸਲਾਹਕਾਰ ਅਮਨਦੀਪ ਸਿੰਘ ਲੱਕੀ ਬਠਿੰਡਾ, ਸੂਬਾ ਮੀਤ ਪ੍ਰਧਾਨ ਮੰਗਤ ਸਿੰਘ ਚੋਟੀਆਂ ਸੰਗਰੂਰ, ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਮਨੀਲਾ ਫ਼ਤਿਹਗੜ੍ਹ ਸਾਹਿਬ, ਸੂਬਾ ਸਹਾਇਕ ਸਕੱਤਰ ਸੁਪਿੰਦਰ ਸਿੰਘ ਹੁਸ਼ਿਆਰਪੁਰ, ਸੂਬਾ ਪਰਚਾਰਕ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਸੇਵਾਵਾਂ ਨਿਭਾ ਰਹੇ ਇਨਲਿਸਟਮੈਟ ਤੇ ਅਊਟਸੋਰਸਿੰਗ ਕਾਮੇਂ ਪਿਛਲੇ 15-15 ਸਾਲਾਂ ਤੋਂ ਵਿਭਾਗ ਦੀਆਂ ਮਾੜੀਆਂ ਨੀਤੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਇਨਲਿਸਟਮੈਟ ਤੇ ਅਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ ਦੀ ਪਾਲਸੀ ਲਿਆਂਦੀ ਜਾਵੇ ਪਰ ਅਫਸੋਸ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਬ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਤੇ ਉਨ੍ਹਾਂ ਵੱਲੋਂ ਪੂਰਨ ਭਰੋਸਾ ਦਿੱਤਾ ਗਿਆ ਸੀ ਕਿ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਹਨ ।ਜਿਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਜਥੇਬੰਦੀ ਤੋਂ ਪ੍ਰਪੋਜ਼ਲ ਪ੍ਰਾਪਤ ਕਰ ਕੇ ਅਧਿਕਾਰੀਆਂ ਵੱਲੋਂ ਜਥੇਬੰਦੀ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਕਿ ਕਾਰਵਾਈ ਕੀ ਚੱਲ ਰਹੀ ਹੈ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਦਿਆਂ ਅਧਿਕਾਰੀ ਕੁੰਭ ਕਰਨੀ ਨੀਂਦ ਸੁੱਤੇ ਪਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਉਲਟ ਪ੍ਰਪੋਜ਼ਲ ਦਾ ਬਹਾਨਾ ਬਣਾ ਕੇ ਪਿਛਲੇ ਤਿੰਨ ਸਾਲਾਂ ਤੋਂ ਵਰਕਰਾਂ ਦੀਆਂ ਤਨਖਾਹਾਂ ਵਿੱਚ ਵਾਧੇ ਉਪਰ ਰੋਕ ਲਗਾਕੇ ਆਰਥਿਕ ਸੰਕਟ ਵਿੱਚ ਧੱਕਿਆਂ ਜਾ ਰਿਹਾ ਹੈ ਕਿਉਂਕਿ ਪਹਿਲਾਂ ਹੀ ਵਰਕਰਾਂ ਨੂੰ ਨਿਗੁਣੀਆਂ ਤਨਖਾਹਾਂ ਤੇ ਪੰਜ-ਪੰਜ ਪੋਸਟਾਂ ਉਪਰ ਸੇਵਾਵਾਂ ਨਿਭਾਉਣ ਲਈ ਮਜਬੂਰ ਕੀਤਾ ਹੋਇਆ ਹੈ । ਉਨ੍ਹਾਂ ਕਿਹਾ ਕਿ ਵਰਕਰਾਂ ਦੀਆਂ ਅਧੂਰੀਆਂ ਮੰਗਾਂ ਨੂੰ ਪੂਰਾ ਕਰਵਾਉਣ, ਵਰਕਰਾਂ ਦੇ ਹੋ ਰਹੇ ਭਵਿੱਖ ਨਾਲ ਖਿਲਵਾੜ ਬੰਦ ਕਰਵਾਉਣ, ਤਨਖਾਹਾਂ ਵਿੱਚ ਵਾਧਾ ਕਰਵਾਉਣ ਲਈ ਜਥੇਬੰਦੀ ਵੱਲੋਂ 26 ਅਕਤੂਬਰ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਨਾਲ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਵਰਕਰਾਂ ਦੇ ਸ਼ੋਸ਼ਣ ਨੂੰ ਬੰਦ ਕਰਵਾਉਣ ਲਈ ਸਾਂਝੇ ਸੰਘਰਸ਼ਾਂ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ 26 ਅਕਤੂਬਰ ਨੂੰ ਜਥੇਬੰਦੀਆਂ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਹੋਕੇ ਵਰਕਰਾਂ ਨੂੰ ਇਨਸਾਫ਼ ਦਿਵਾਉਣ ਲਈ ਸਾਂਝੇ ਪਲੇਟਫਾਰਮ ਦਾ ਅਗਾਜ਼ ਕਰਨ ਤਾਂ ਲੰਮੇ ਸਮੇਂ ਤੋਂ ਹੋ ਰਹੇ ਸ਼ੋਸ਼ਣ ਨੂੰ ਬੰਦ ਕਰਵਾਇਆ ਜਾ ਸਕੇ।

83 Views