ਵਿੱਤ ਮੰਤਰੀ ਨਹੀਂ ਹੋਏ ਵਿਜੀਲੈਂਸ ਬਿਊਰੋ ਦੇ ਸਾਹਮਣੇ

ਵਿੱਤ ਮੰਤਰੀ ਨਹੀਂ ਹੋਏ ਵਿਜੀਲੈਂਸ ਬਿਊਰੋ ਦੇ ਸਾਹਮਣੇ
ਬਠਿੰਡਾ (ਜਸਵੀਰ ਸਿੱਧੂ )ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਂਝ ਉਨ੍ਹਾਂ ਦੇ ਵਕੀਲ ਐਸਐਸ ਭਿੰਡਰ ਨੇ ਮਨਪ੍ਰੀਤ ਬਾਦਲ ਦਾ ਪਾਸਪੋਰਟ ਵਿਜੀਲੈਂਸ ਬਿਊਰੋ ਦੇ ਬਠਿੰਡਾ ਦਫ਼ਤਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਦੇ ਵਕੀਲ ਨੇ ਮੈਡੀਕਲ ਸਰਟੀਫਿਕੇਟ ਵੀ ਪੇਸ਼ ਕੀਤਾ ਤੇ ਪਿਛਲੇ 10 ਦਿਨਾਂ ਤੋਂ ਪਿੱਠ ਦਰਦ ਕਾਰਨ ਉਨ੍ਹਾਂ ਦੀ ਨਿੱਜੀ ਪੇਸ਼ੀ ਤੋਂ ਛੋਟ ਮੰਗੀ।ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ ਕਰਕੇ ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਮਨਪ੍ਰੀਤ ਬਾਦਲ ਨੂੰ ਕੁਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ।ਜ਼ਿਕਰ ਕਰ ਦਈਏ ਕਿ ਵਿਜੀਲੈਂਸ ਨੇ ਸੰਮਨ ਜਾਰੀ ਕਰਕੇ ਮਨਪ੍ਰੀਤ ਬਾਦਲ ਨੂੰ ਸੋਮਵਾਰ 23 ਅਕਤੂਬਰ ਨੂੰ ਸਵੇਰੇ 10.30 ਵਜੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿਚ ਹਾਜ਼ਰ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ 23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਲਾਟ ਵਿੱਚ ਘੋਟਾਲੇ ਵਿੱਚ ਹੋਰ ਅਹਿਮ ਤੱਥ ਸਾਹਮਣੇ ਆਉਣ ਕਾਰਨ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਕਰਨੀ ਬਹੁਤ ਜਰੂਰੀ ਹੈ ਭਾਵੇਂ ਅਦਾਲਤ ਨੇ ਜ਼ਮਾਨਤ ਦੇਕੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਉਨ੍ਹਾਂ ਦਾ ਪਾਸਪੋਰਟ ਵੀ ਜਮ੍ਹਾ ਕਰਵਾਉਣਾ ਹੋਵੇਗਾ। ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

57 Views