ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਜਾਰੀ

ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਜਾਰੀ

ਬਠਿੰਡਾ (ਜਸਵੀਰ ਸਿੱਧੂ)ਪੰਜਾਬ ਖੇਤੀਬਾੜੀ ਯੂਨੀਵਰਸਿਟੀ , ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ , ਬਠਿੰਡਾ ਵੱਲੋਂ ਫਸਲੀ ਰਹਿੰਦ – ਖੂੰਹਦ ਨੂੰ ਅੱਗ ਨਾ ਲਾਉਣ ਸੰਬੰਧੀ ਚੁਣੇ ਹੋਏ ਪਿੰਡ ਤਿਉਣਾ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ । ਜਿਸ ਵਿੱਚ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।ਇਸ ਸਮੇਂ ਕਿਸਾਨ ਨਿਰਮਲ ਸਿੰਘ ਦੇ ਖੇਤ ਵਿੱਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ।ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਡਿਪਟੀ ਡਾਇਰੈਕਟਰ ਡਾ . ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਪਰਾਲੀ ਪ੍ਰਬੰਧ ਲਈ ਚਾਰ ਪਿੰਡ ਚੁਣੇ ਗਏ ਹਨ ਜਿਹਨਾਂ ਵਿੱਚ ਇਹ ਜਾਗਰੂਕਤਾ ਮੁਹਿੰਮ , ਕੈਂਪ ਅਤੇ ਪ੍ਰਦਰਸ਼ਨੀਆਂ ਆਦਿ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਦਾ ਸੁਚੱਜਾ ਪ੍ਰਬੰਧ ਕੀਤਾ ਜਾ ਸਕੇ । ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧ ਲਈ ਹਾਂ ਪੱਖੀ ਹੁੰਗਾਰਾ ਭਰਿਆ ਅਤੇ ਵਿਸ਼ਵਾਸ਼ ਦਵਾਇਆ ਕਿ ਉਹ ਪਰਾਲੀ ਪ੍ਰਬੰਧ ਲਈ ਪੂਰਾ ਸਹਿਯੋਗ ਦੇਣਗੇ।ਇਸ ਮੌਕੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ , ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਬਾਰੇ ਸੰਖੇਪ ਜਾਣਕਾਰੀ ਦਿੱਤੀ । ਡਾ . ਗੁਰਮੀਤ ਸਿੰਘ ਢਿੱਲੋਂ , ਪ੍ਰੋਫੈਸਰ , ਪਸਾਰ ਸਿੱਖਿਆ ਨੇ ਪਰਾਲੀ ਪ੍ਰਬੰਧ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਹਨਾਂ ਨੇ ਪਰਾਲੀ ਪ੍ਰਬੰਧ ਦੀਆਂ ਮਸ਼ੀਨਾਂ ਜਿਵੇਂ ਸਰਫੇਸ ਸੀਡਰ , ਹੈਪੀ ਸੀਡਰ , ਸਮਾਰਟ ਸੀਡਰ , ਜੀਰ ਟਿੱਲ ਡਰਿੱਲ , ਉਲਟਾਵੇਂ ਹਲ , ਮਲਚਰ , ਚੌਪਰ ਆਦਿ ਦੀ ਵਰਤੋਂ ਕਰਕੇ ਆਪਣੇ ਖੇਤ ਦੇ ਪਰਾਲ ਦਾ ਮੁਕੰਮਲ ਪ੍ਰਬੰਧ ਕਰਨ ਬਾਰੇ ਜਾਣਕਾਰੀ ਦਿੱਤੀ । ਇਸ ਦੇ ਨਾਲ – ਨਾਲ ਉਹਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ , ਲੁਧਿਆਣਾ ਦੀਆਂ ਕਣਕ ਦੀਆਂ ਨਵੀਆਂ ਕਿਸਮਾਂ ਅਤੇ ਗੁਣਵੱਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ।

66 Views