ਪੰਜਾਬ ਦੇ ਮੁਲਾਜ਼ਮਾਂ ਨੂੰ ਦੀਵਾਲੀ ਤੇ ਮਹਿੰਗਾਈ ਭੱਤਾ ਦਿੱਤਾ ਜਾਵੇ -ਸੰਜੀਵ ਕੌਂਡਲ

ਪੰਜਾਬ ਦੇ ਮੁਲਾਜ਼ਮਾਂ ਨੂੰ ਦੀਵਾਲੀ ਤੇ ਮਹਿੰਗਾਈ ਭੱਤਾ ਦਿੱਤਾ ਜਾਵੇ -ਸੰਜੀਵ ਕੌਂਡਲ
ਕਾਲਾ ਸੰਘਿਆਂ 9 ਸਤੰਬਰ (ਮਨਜੀਤ ਮਾਨ)ਜਲ ਸਪਲਾਈ ਸੈਨੀਟੇਸ਼ਨ ਯੂਨੀਅਨ ਦੇ ਜਿਲਾ ਜਲੰਧਰ ਦੇ ਪ੍ਰਧਾਨ ਸੰਜੀਵ ਕੌਂਡਲ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਪੰਜਾਬ ਦੇ ਮੁਲਾਜ਼ਮਾਂ ਨੂੰ ਦੀਵਾਲੀ ਤੇ ਮਹਿੰਗਾਈ ਭੱਤਾ ਦੇ ਕੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਬਰਾਬਰ 46% ਕੀਤਾ ਜਾਵੇ ਪੰਜਾਬ ਸਰਕਾਰ ਵਲੋਂ ਪੂਰਾ ਇਕ ਸਾਲ ਪਹਿਲਾਂ ਮਹਿੰਗਾਈ ਭੱਤਾ ਦੀ ਕਿਸ਼ਤ ਦਿਤੀ ਸੀ ਹੁਣ ਪੂਰਾ ਇਕ ਸਾਲ ਹੋ ਗਿਆ ਪੰਜਾਬ ਸਰਕਾਰ ਦੇ ਮੁਲਾਜ਼ਮ ਆਗੂ ਸੰਜੀਵ ਕੌਂਡਲ ਨੇ ਕਿਹਾ ਕਿ ਕਿੱਸੇ ਵੀ ਸਰਕਾਰ ਵਿੱਚ ਸਰਕਾਰ ਦੇ ਮੁਲਾਜ਼ਮ ਰੀੜ੍ਹ ਦੀ ਹੱਡੀ ਦਾ ਕੰਮ ਕਰਦੇ ਹਨ ਅਤੇ ਸਰਕਾਰ ਬਣਾਉਣ ਵਿੱਚ ਸਰਕਾਰੀ ਮੁਲਾਜ਼ਮਾਂ ਦਾ ਅਹਿਮ ਰੋਲ ਹੁੰਦਾ ਹੈ ਇਸ ਲਈ ਪ੍ਰਧਾਨ ਕੌਂਡਲ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੀਵਾਲੀ ਤੋਂ ਪਹਿਲਾਂ ਪਹਿਲਾਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੀ ਕਿਸ਼ਤ ਦੇ ਕਿ ਕੇਂਦਰ ਸਰਕਾਰ ਬਰਾਬਰ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਅਧੀਨ ਕੰਮ ਕਰਦੇ ਸਾਰੇ ਕੱਚੇ ਕਾਮਿਆਂ ਨੂੰ ਵਾਅਦੇ ਮੁਤਾਬਿਕ ਰੈਗੂਲਰ ਕਰਨ ਦੀ ਪਾਲਿਸੀ ਬਣਾ ਕੇ ਰੈਗੂਲਰ ਕੀਤਾ ਜਾਵੇ ਕਿਉਂਕਿ ਇਹ ਕੱਚੇ ਮੁਲਾਜ਼ਮ ਬਹੁਤ ਹੀ ਘੱਟ ਤਨਖਾਹਾਂ ਤੇ ਆਪਣੇ ਘਰ ਦਾ ਗੁਜਾਰਾ ਕਰ ਰਹੇ ਹਨ ਜੌ ਕਿ ਬਹੁਤ ਮੁਸ਼ਕਿਲ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਇਕ ਵਾਰ ਵਨ ਟਾਈਮ ਪਾਲਿਸੀ ਬਣਾ ਕੇ ਸਾਰਿਆਂ ਨੂੰ ਰੈਗੂਲਰ ਕੀਤਾ ਜਾਵੇ ਸ੍ਰੀ ਕੌਂਡਲ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦੇ ਕੇ ਸਰਕਾਰ ਨੂੰ ਮੁਲਾਜ਼ਮ ਪੱਖੀ ਹੋਣ ਦਾ ਸਬੂਤ ਦਿੱਤਾ ਜਾਵੇ ਅਤੇ ਵਿਰੋਧੀਆਂ ਨੂੰ ਦਸਿਆ ਜਾਵੇ ਕਿ ਭਗਵੰਤ ਮਾਨ ਦੀ ਸਰਕਾਰ ਹਰੇਕ ਵਰਗ ਦਾ ਪੂਰਾ ਖਿਆਲ ਰੱਖ ਰਹੀ ਹੈ ਜੇਕਰ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਅਣਦੇਖਾ ਕੀਤਾ ਗਿਆ ਤਾਂ ਆਉਂਦੀਆਂ ਵੋਟਾਂ ਵਿੱਚ ਸਰਕਾਰ ਨੂੰ ਇਸ ਦੇ ਨਤੀਜੇ ਵੀ ਭੁਗਤਣੇ ਪੈ ਸਕਦੇ ਹਨ।

89 Views