ਕੈਂਪ ਦੌਰਾਨ ਦਿੱਤੀ ਡਰਾਈਵਰਾਂ-ਕੰਡਕਟਰਾਂ ਨੂੰ ਫਸਟ ਏਡ ਤੇ ਸੀਪੀਆਰ ਦੀ ਸਿਖਲਾਈ*

*ਕੈਂਪ ਦੌਰਾਨ ਦਿੱਤੀ ਡਰਾਈਵਰਾਂ-ਕੰਡਕਟਰਾਂ ਨੂੰ ਫਸਟ ਏਡ ਤੇ ਸੀਪੀਆਰ ਦੀ ਸਿਖਲਾਈ*

( *ਜਸਵੀਰ ਸਿੱਧੂ* )
ਬਠਿੰਡਾ,23 ਨਵੰਬਰ2023: ਡਿਪਟੀ ਕਮਿਸ਼ਨਰ ਅਤੇ ਪਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਸ਼ੌਕਤ ਅਹਿਮਦ ਪਰੇ, ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਰੈਡ ਕਰਾਸ ਸੁਸਾਇਟੀ ਵੱਲੋਂ ਡਰਾਈਵਰਾਂ, ਕੰਡਕਟਰਾਂ ਅਤੇ ਫੈਕਟਰੀ ਵਰਕਰਾਂ ਨੂੰ ਫਸਟ ਏਡ ਦੀ ਜਾਣਕਾਰੀ ਦੇਣ ਲਈ ਰੈਡ ਕਰਾਸ ਭਵਨ ਵਿਖੇ 8 ਰੋਜਾ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ।
ਜਿਸ ਵਿੱਚ ਸੇਂਟ ਜਾੱਨ ਕੇਂਦਰ ਦੇ ਫਸਟ ਏਡ ਮਾਸਟਰ ਟ੍ਰੇਨਰ ਨਰੇਸ਼ ਪਠਾਣੀਆ ਵੱਲੋਂ ਸਿਖਿਆਰਥੀਆਂ ਨੂੰ ਫਸਟ ਏਡ ਦੇ ਵੱਖ-ਵੱਖ ਵਿਸ਼ਿਆਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਰੈਡ ਕਰਾਸ ਭਵਨ ਵਿਖੇ ਲਗਾਏ ਗਏ ਇਸ ਟ੍ਰੇਨਿੰਗ ਕੈਂਪ ਦੇ ਪੰਜਵੇਂ ਦਿਨ ਟ੍ਰੇਨਰ ਨਰੇਸ਼ ਪਠਾਣੀਆ ਨੇ ਸਟੂਡੈਂਟਸ ਨੂੰ ਫਸਟ ਏਡ ਦੀ ਮਹੱਤਤਾ, ਦਿਲ ਜਾਂ ਸਾਹ ਰੁਕਣ ਦੀਆਂ ਹਾਲਤਾਂ ਵਿੱਚ ਦਿੱਤੀ ਜਾਣ ਵਾਲੀ ਸੀਪੀਆਰ, ਬੇਹੋਸ਼ੀ, ਚੋਕਿੰਗ ਅਤੇ ਦਮ ਘੁਟਣ ਜਿਹੀਆਂ ਹਾਲਤਾਂ ਵਿੱਚ ਦਿੱਤੀ ਜਾਣ ਵਾਲੀ ਫਸਟ ਏਡ ਦੀ ਪ੍ਰੈਕਟੀਕਲ ਜਾਣਕਾਰੀ ਦਿੱਤੀ।
ਉਹਨਾਂ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਫਸਟ ਏਡ ਦੀ ਇਸ ਜਾਣਕਾਰੀ ਨੂੰ ਹੋਰਨਾਂ ਲੋਕਾਂ ਤੱਕ ਵੀ ਪਹੁੰਚਾਇਆ ਜਾਵੇ। ਟਰੇਨਰ ਨਰੇਸ਼ ਪਠਾਣੀਆ ਨੇ ਕਿਹਾ ਕਿ ਹਾਦਸਾ ਪੀੜਤਾਂ ਦੀ ਜ਼ਿੰਦਗੀ ਬਚਾਉਣ ਵਿੱਚ ਫਸਟ ਏਡ ਦਾ ਅਹਿਮ ਰੋਲ ਹੁੰਦਾ ਹੈ। ਸਾਨੂੰ ਤੁਰੰਤ ਫਸਟ ਏਡ ਦੇ ਕੇ ਕਿਸੇ ਪੀੜਤ ਦੀ ਮੱਦਦ ਕਰਨੀ ਚਾਹੀਦੀ ਹੈ। ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਬਾਂਸਲ ਨੇ ਸਿਖਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਫਸਟ ਏਡ ਦੀ ਜਾਣਕਾਰੀ ਲੈ ਕੇ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਫਸਟ ਏਡ ਦੀ ਟ੍ਰੇਨਿੰਗ ਦੇ ਨਾਲ ਨਾਲ ਰੈਡ ਕਰਾਸ ਭਵਨ ਵਿਖੇ 2 ਦਿਨਾਂ ਰੋਡ ਸੇਫਟੀ ਰਿਫਰੈਸ਼ਰ ਕੋਰਸ ਵੀ ਕਰਵਾਇਆ ਜਾ ਰਿਹਾ ਹੈ।

50 Views