ਐੱਸ ਐੱਸ ਪੀ ਬਠਿੰਡਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੁਲਿਸ ਅਮਲੇ ਦੀ ਭਲਾਈ ਲਈ ਅਰਦਾਸ*

*ਐੱਸ ਐੱਸ ਪੀ ਬਠਿੰਡਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੁਲਿਸ ਅਮਲੇ ਦੀ ਭਲਾਈ ਲਈ ਅਰਦਾਸ*

*(ਜਸਵੀਰ ਸਿੱਧੂ* )
ਬਠਿੰਡਾ, 27 ਨਵੰਬਰ 2023: ਸੀਨੀਅਰ ਕਪਤਾਨ ਪੁਲਿਸ, ਬਠਿੰਡਾ ਹਰਮਨਬੀਰ ਸਿੰਘ ਗਿੱਲ ਨੇ ਬਠਿੰਡਾ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਐਸਐਸਪੀ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਜ਼ ਦੇ ਆਗਮਨ ਪੁਰਬ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸਨ।
ਉਨ੍ਹਾਂ ਇਸ ਮੌਕੇ ਜਿਲ੍ਹੇ ਭਰ ‘ਚ ਸੁਰੱਖਿਆ ਅਤੇ ਬਾਕੀ ਡਿਊਟੀਆਂ ਵਿੱਚ ਲੱਗੇ ਪੁਲਿਸ ਅਮਲੇ ਦੀ ਭਲਾਈ ਲਈ ਦੁਆ ਵੀ ਮੰਗੀ। ਐਸ ਐਸ ਪੀ ਨੇ ਦੱਸਿਆ ਕਿ ਬਠਿੰਡਾ ਜਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਕੋਈ ਕੋਈ ਨਸ਼ਾ ਸਮੱਗਲਰ ਬਖਸ਼ਿਆ ਨਹੀ ਜਾਵੇਗਾ।
ਉਨ੍ਹਾਂ ਇਸ ਮੌਕੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਪਾਸ ਕੋਈ ਸੂਹ ਹੁੰਦੀ ਹੈ ਤਾਂ ਉਹ ਬਿਨਾਂ ਕਿਸੇ ਡਰ-ਝਿਜਕ ਦੇ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਸ਼ਰਾਰਤੀ ਅਤੇ ਮਾੜੇ ਅਨਸਰਾਂ ਖਿਲਾਫ ਬਣਦੀ ਕਾਰਵਾਈ ਕਰਨ ਦੇ ਨਾਲ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਏਗਾ

55 Views