ਆਪਰੇਸ਼ਨ ਕਾਸੋ ਤਹਿਤ ਬਠਿੰਡਾ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ, ਨਸ਼ੇ ਦੀ ਬਰਾਮਦਗੀ ਮਗਰੋਂ 10 ਸ਼ੱਕੀਆਂ ਨੂੰ ਲਿਆ ਹਿਰਾਸਤ ‘ਚ*

*ਆਪਰੇਸ਼ਨ ਕਾਸੋ ਤਹਿਤ ਬਠਿੰਡਾ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ, ਨਸ਼ੇ ਦੀ ਬਰਾਮਦਗੀ ਮਗਰੋਂ 10 ਸ਼ੱਕੀਆਂ ਨੂੰ ਲਿਆ ਹਿਰਾਸਤ ‘ਚ*

( *ਜਸਵੀਰ ਸਿੱਧੂ* )
ਬਠਿੰਡਾ: ਆਪਰੇਸ਼ਨ ਕਾਸੋ ਤਹਿਤ ਬਠਿੰਡਾ ਪੁਲਿਸ ਵੱਲੋਂ ਐੱਸਪੀ ਸਿਟੀ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਨਸ਼ੇ ਦੇ ਮਾਮਲੇ ਨਾਲ ਜੁੜੇ ਰਹੇ ਲੋਕਾਂ ਦੇ ਘਰਾਂ ਉੱਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਨਸ਼ਿਆਂ ਦੇ ਮਾਮਲੇ ਵਿੱਚ ਬਦਨਾਮ ਬਸਤੀ ਧੋਬੀਆਣਾ, ਖੇਤਾਂ ਸਿੰਘ ਬਸਤੀ ਅਤੇ 25 ਗਜ ਦੇ ਕਵਾਟਰਾਂ ਵਿੱਚ ਥਾਣਾ ਮੁਖੀਆਂ ਅਤੇ ਸੀ ਆਈ ਏ ਸਟਾਫ ਵੱਲੋਂ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਖਿਲਾਫ ਅੱਜ ਸਵੇਰ ਤੋਂ ਹੀ ਉਹਨਾਂ ਵੱਲੋਂ ਆਪਰੇਸ਼ਨ ਕਾਸੋ ਤਹਿਤ ਵੱਖ-ਵੱਖ ਥਾਣਿਆਂ ਅਧੀਨ ਪੈਂਦੀਆਂ ਬਸਤੀਆਂ ਵਿੱਚ ਛਾਪੇਮਾਰੀ ਕੀਤੀ ਗਈ।
ਸਖਤ ਐਕਸ਼ਨ ਦੀ ਚਿਤਾਵਨੀ: ਪੁਲਿਸ ਮੁਤਾਬਿਕ ਉਹਨਾਂ ਵੱਲੋਂ ਕੁਝ ਸ਼ੱਕੀ ਵਾਹਨਾਂ ਮੋਬਾਇਲ ਅਤੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸਰਚ ਦੌਰਾਨ ਕੁੱਝ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ, ਜਿਸ ਸਬੰਧੀ ਉਨਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਚਿਤਾਵਨੀ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆਉਣ ਨਹੀਂ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਦੀਆਂ ਬਕਾਇਦਾ ਲਿਸਟਾਂ ਮੌਜੂਦ ਹਨ ਅਤੇ ਪੁਲਿਸ ਵੱਲੋਂ ਉਹਨਾਂ ਉੱਤੇ ਹਰ ਪਲ ਨਜ਼ਰ ਰੱਖੀ ਜਾ ਰਹੀ ਹੈ। ਜੇ ਕੋਈ ਸਮਾਜ ਵਿਰੋਧੀ ਗਤੀਵਿਧੀ ਵਿੱਚ ਮੁੜ ਤੋਂ ਸ਼ਾਮਿਲ ਹੋਇਆ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।

55 Views