ਸਬ ਇੰਸਪੈਕਟਰ ਲਾਭ ਸਿੰਘ ਥਾਣਾ ਰਾਵਲਪਿੰਡੀ ਦੇ ਨਵੇਂ ਐੱਸ ਐੱਚ ਓ ਨਿੱਯੁਕਤ
ਸਬ ਇੰਸਪੈਕਟਰ ਲਾਭ ਸਿੰਘ ਥਾਣਾ ਰਾਵਲਪਿੰਡੀ ਦੇ ਨਵੇਂ ਐੱਸ ਐੱਚ ਓ ਨਿੱਯੁਕਤ
ਨਸ਼ੇ ਦੇ ਸੌਦਾਗਰਾਂ ਦੀ ਹੁਣ ਖ਼ੈਰ ਨਹੀਂ
ਫਗਵਾੜਾ ( ਡਾ ਰਮਨ /ਕਸਤੂਰੀ ਲਾਲ ) ਥਾਣਾ ਰਾਵਲਪਿੰਡੀ ਦੇ ਨਵ ਨਿੱਯੁਕਤ ਸਬ ਇੰਸਪੈਕਟਰ ਐਸ ਐਚ ਓ ਲਾਭ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਇਸ ਤੋਂ ਪਹਿਲਾਂ ਉਹ ਨਾਰਕੋਟਿਕ ਸੈੱਲ ਜੰਲਧਰ ‘ਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅੱਜ ਉਨ੍ਹਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਐਸ ਐਚ ਓ ਲਾਭ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ ਤੇ ਬਖਸ਼ਿਆ ਨਹੀਂ ਜਾਵੇਗਾ ਤੇ ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾ ਕਿਹਾ ਕਿ ਹਲਕੇ ‘ ਚ ਗੈਰ – ਕਾਨੂੰਨੀ ਕੰਮ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਪੁਲਸ ਨੂੰ ਆਪਣਾ ਸਹਿਯੋਗ ਦੇਣ ਉਨ੍ਹਾ ਕਿਹਾ ਕਿ ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰ ਦੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ । ਜੇਕਰ ਕਿਸੇ ਵਿਅਕਤੀ ਨੂੰ ਕਿਤੇ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ । ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ‘ ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਹਾਲ ਰੱਖਣਾ ਉਨ੍ਹਾ ਦੀ ਪਹਿਲ ਹੋਵੇਗੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਤਰ੍ਹਾਂ ਦਾ ਕੰਮ ਕਰਵਾਉਣ ਚ ਰੁਕਾਵਟ ਆਉਦੀ ਹੈ ਤਾਂ ਉਹ ਉਨ੍ਹਾਂ ਨੂੰ ਸਿੱਧੇ ਤੌਰ ਤੇ ਮਿਲ ਸਕਦਾ ਹੈ

