ਗਣਤੰਤਰ ਦਿਵਸ ਮੌਕੇ ਗੁਰੂ ਹਰਗੋਬਿੰਦ ਨਗਰ ਸਥਿਤ ਬਲੱਡ ਬੈਂਕ ‘ਚ 51 ਲੋੜਵੰਦਾਂ ਨੂੰ ਵੰਡੇ ਕੰਬਲ
ਗਣਤੰਤਰ ਦਿਵਸ ਮੌਕੇ ਗੁਰੂ ਹਰਗੋਬਿੰਦ ਨਗਰ ਸਥਿਤ ਬਲੱਡ ਬੈਂਕ ‘ਚ 51 ਲੋੜਵੰਦਾਂ ਨੂੰ ਵੰਡੇ ਕੰਬਲ
ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਡੀ.ਐਮ. ਜਸ਼ਨਜੀਤ ਸਿੰਘ
ਫਗਵਾੜਾ ( ਡਾ ਰਮਨ / ਕਸਤੂਰੀ ਲਾਲ) ਭਾਰਤ ਦਾ 75ਵਾਂ ਗਣਤੰਤਰ ਦਿਵਸ ਹਰ ਸਾਲ ਦੀ ਤਰ੍ਹਾਂ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਲੋੜਵੰਦਾਂ ਨੂੰ ਗਰਮ ਕੰਬਲ ਵੰਡ ਕੇ ਮਨਾਇਆ ਗਿਆ। ਬਲੱਡ ਬੈਂਕ ਦੇ ਸਰਪ੍ਰਸਤ ਸ਼੍ਰੀ ਕੇ.ਕੇ. ਸਰਦਾਨਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਐਸ.ਡੀ.ਐਮ ਜਸ਼ਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਪਤਵੰਤਿਆਂ ਨੇ 51 ਲੋੜਵੰਦਾਂ ਨੂੰ ਠੰਡ ਤੋਂ ਬਚਾਅ ਲਈ ਗਰਮ ਕੰਬਲ ਵੰਡਦੇ ਹੋਏ ਹਾਜ਼ਰੀਨ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਕੰਬਲ ਵੰਡਣ ਦੀ ਸੇਵਾ ਐਨ.ਆਰ.ਆਈ. ਅਨਿਲ ਵਡੇਰਾ ਚੇਅਰਮੈਨ ਲੀਲਾਵਤੀ ਫਾਊਂਡੇਸ਼ਨ ਫਿਲੌਰ ਦੇ ਸਹਿਯੋਗ ਨਾਲ ਨੇਪਰੇ ਚਾੜ੍ਹੀ ਗਈ। ਉਨ੍ਹਾਂ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਹਰ ਸਾਲ ਕ੍ਰਿਸਮਿਸ, ਨਵੇਂ ਸਾਲ, ਲੋਹੜੀ ਅਤੇ ਗਣਤੰਤਰ ਦਿਵਸ ’ਤੇ ਗਰਮ ਕੰਬਲ ਵੰਡੇ ਜਾਂਦੇ ਹਨ। ਇਸ ਮੌਕੇ ਮੋਹਨ ਲਾਲ ਤਨੇਜਾ, ਕ੍ਰਿਸ਼ਨ ਕੁਮਾਰ, ਗੁਲਾਬ ਸਿੰਘ ਠਾਕੁਰ, ਸੁਧਾ ਬੇਦੀ, ਗੁਲਸ਼ਨ ਕਪੂਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ

