ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਕੰਪਿਊਟਰ ਕੋਰਸ : ਗਗਨਦੀਪ ਸਿੰਘ ਢੱਟ

ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਕੰਪਿਊਟਰ ਕੋਰਸ : ਗਗਨਦੀਪ ਸਿੰਘ ਢੱਟ

ਸਿਖਲਾਈ ਲੈਣ ਵਾਲੀਆਂ 51 ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਫਗਵਾੜਾ ਦੀ ਮੋਹਰੀ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਯੂਥ ਵਾਇਸ ਫਾਊਂਡੇਸ਼ਨ ਵੱਲੋਂ ਐਸ.ਐਨ.ਜੇ. ਚੈਰੀਟੇਬਲ ਟਰੱਸਟ ਅਲਫ਼ਾ ਗਲੋਬਲ ਐਂਟਰਪ੍ਰਾਈਜਿਜ਼ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਨਤਾ ਪ੍ਰਾਪਤ ਕੰਪਿਊਟਰ ਇੰਸਟੀਚਿਊਟ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਪੂਰਾ ਕਰਨ ਵਾਲੀਆਂ ਦੂਜੇ ਬੈਚ ਦੀਆਂ 51 ਲੜਕੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਫਾਊਂਡੇਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਦੱਸਿਆ ਕਿ ਸਮਾਜ ਵਿੱਚ ਲੜਕੀਆਂ ਦੀ ਸਿੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਵਿਸ਼ੇਸ਼ ਕੰਪਿਉਟਰ ਕੋਰਸ ਤਿਆਰ ਕੀਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਐਨ.ਜੀ.ਓ. ਦਾ ਮੁਢਲਾ ਵਿਜ਼ਨ ਔਰਤਾਂ ਨੂੰ ਸਸ਼ਕਤ ਬਣਾਉਣਾ ਹੈ ਤਾਂ ਜੋ ਉਹ ਸਮਾਜ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਆਪਣੇ ਰੋਜ਼ਾਨਾ ਜੀਵਨ ਵਿੱਚ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਔਰਤਾਂ ਜੋ ਵਿਸ਼ਵ ਦੀ ਅੱਧੀ ਆਬਾਦੀ ਹਨ, ਨੂੰ ਸਮਾਜ ਵਿੱਚ ਮਰਦਾਂ ਦੇ ਬਰਾਬਰ ਦਰਜਾ ਮਿਲਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਲਈ ਕਮਾਈ ਕਰਨ ਦੇ ਯੋਗ ਹੋ ਸਕਣ। ਇਸ ਲਈ ਉਹਨਾਂ ਦੇ ਸੈਂਟਰ ਤੋਂ ਪ੍ਰਾਪਤ ਕੀਤੀ ਗਈ ਕੰਪਿਊਟਰ ਦੀ ਸਿਖਲਾਈ ਵਿਦੇਸ਼ਾਂ ਵਿੱਚ ਸੈਟਲ ਹੋਣ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਵਿਸ਼ੇਸ਼ ਤੌਰ ’ਤੇ ਸਹਾਈ ਸਿੱਧ ਹੋਵੇਗੀ। ਇਹ ਕੋਰਸ ਔਰਤਾਂ ਨੂੰ ਪਾਰਟ ਟਾਈਮ ਨੌਕਰੀ ਵਜੋਂ ਵਿਦੇਸ਼ਾਂ ਵਿੱਚ ਚੰਗਾ ਪੈਸਾ ਕਮਾਉਣ ਵਿੱਚ ਮਦਦ ਕਰ ਸਕਦੇ ਹਨ। ਜੋ ਕਿ ਉਚੇਰੀ ਸਿੱਖਿਆ ਲਈ ਵਿਦੇਸ਼ ਜਾਣ ਵਾਲੀਆਂ ਵਿਦਿਆਰਥਣਾਂ ਦੇ ਲਿਹਾਜ ਨਾਲ ਸਮੇਂ ਦੀ ਲੋੜ ਵੀ ਹੈ। ਇਸ ਮੌਕੇ ਨੰਦ ਸੋਨੀ, ਅਲਕਾ ਸਹੋਤਾ, ਨਵੀ, ਜਸਕੀਰਤ ਤੂਰ ਆਦਿ ਹਾਜ਼ਰ ਸਨ

56 Views