ਜੋਗਿੰਦਰ ਮਾਨ ਨੇ 62.28 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਜੋਗਿੰਦਰ ਮਾਨ ਨੇ 62.28 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਹਰੇਕ ਵਾਰਡ ਦਾ ਲੋੜੀਂਦਾ ਵਿਕਾਸ ਕਰਵਾਉਣ ਦਾ ਦਿੱਤਾ ਭਰੋਸਾ

ਫਗਵਾੜਾ (ਡਾ ਰਮਨ / ਕਸਤੂਰੀ ਲਾਲ ) ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ ਵਿਕਾਸ ਦੇ ਕਾਰਜਾਂ ਦਾ ਸ਼ੁੱਭ ਆਰੰਭ ਕਰਵਾਇਆ। ਇਸ ਦੌਰਾਨ ਉਹਨਾਂ ਦੱਸਿਆ ਕਿ ਮੁਹੱਲਾ ਗੁਰੂ ਹਰਕ੍ਰਿਸ਼ਨ ਨਗਰ, ਸਕੀਮ ਨੰਬਰ 3 ਅਤੇ ਹੁਸ਼ਿਆਰਪੁਰ ਰੋਡ ਵਿਖੇ ਕਰੀਬ 62.28 ਲੱਖ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਾਰਵਾਈ ਗਈ ਹੈ। ਮਾਨ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਮੈਰਿਟ ਦੇ ਅਧਾਰ ਤੇ ਵਾਰੀ-ਵਾਰੀ ਪੂਰਾ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪਿੰਡਾਂ ਅਤੇ ਸ਼ਹਿਰਾਂ ਦਾ ਸੰਪੂਰਣ ਵਿਕਾਸ ਕਰਵਾਉਣ ਤੋਂ ਇਲਾਵਾ ਲੋਕ ਭਲਾਈ ਸਕੀਮਾਂ ਰਾਹੀਂ ਵੀ ਜਨਤਾ ਨੂੰ ਰਾਹਤ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਵਿਭਾਗਾਂ ਵਲੋਂ ‘ਸਰਕਾਰ ਆਪ ਦੇ ਦੁਆਰ’ ਲੜੀ ਤਹਿਤ ਲੋਕ ਸੇਵਾ ਕੈਂਪ ਲਗਾ ਕੇ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਘਰੋ-ਘਰੀਂ ਪਹੁੰਚਾਇਆ ਜਾ ਰਿਹਾ ਹੈ। ਹਾਲ ਦੀ ਘੜੀ ਪਿੰਡ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ ਅਤੇ ਬਹੁਤ ਜਲਦੀ ਸ਼ਹਿਰ ਦੇ ਸਾਰੇ ਵਾਰਡਾਂ ‘ਚ ਵੀ ਲੋਕ ਸੇਵਾ ਕੈਂਪ ਲਗਾਏ ਜਾਣਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਦੇ ਨਾਲ ਲੋਕਾਂ ਨੂੰ ਸਮਰਪਿਤ ਹੈ ਅਤੇ ਲੋਕ ਪਹਿਲੀ ਵਾਰ ਮਹਿਸੂਸ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਿਸ ਤਨਦੇਹੀ ਨਾਲ ਲੋਕਾਂ ਲਈ ਕੰਮ ਕਰ ਰਹੀ ਹੈ, ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹੀ ਤੱਤਪਰਤਾ ਨਹੀਂ ਦਿਖਾਈ। ਇਸ ਮੌਕੇ ਸੀਨੀਅਰ ਆਪ ਆਗੂ ਹਰਮੇਸ਼ ਪਾਠਕ, ਨਰੇਸ਼ ਸ਼ਰਮਾ ਬਲਾਕ ਪ੍ਰਧਾਨ, ਵਰੁਣ ਬੰਗੜ ਬਲਾਕ ਪ੍ਰਧਾਨ, ਬਲਬੀਰ ਠਾਕੁਰ ਬਲਾਕ ਪ੍ਰਧਾਨ, ਰਾਜੇਸ਼ ਕੋਲਸਰ ਬਲਾਕ ਪ੍ਰਧਾਨ, ਰੋਹਿਤ ਸ਼ਰਮਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ, ਸੋਨੂੰ ਪਹਿਲਵਾਨ, ਪਰਮਜੀਤ ਧਰਮਕੋਟ, ਰਣਬੀਰ ਸਿੰਘ, ਕੇ.ਜੀ ਬੱਬਰ, ਕੰਵਰਪਾਲ ਸਿੰਘ ਜੇ.ਈ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ

64 Views