ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਦੋਨਾਂ ਚ ਬੱਚਿਆਂ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ

ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਦੋਨਾਂ ਚ ਬੱਚਿਆਂ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ

ਕਾਲਾ ਸੰਘਿਆਂ 16 ਫਰਵਰੀ (ਮਨਜੀਤ ਮਾਨ)ਬਾਬਾ ਗੁਰਮੇਜ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਸੈਦਰਾਣਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਬਿੱਲੀ ਬੜੈਚ ਅਤੇ ਚੇਅਰਮੈਨ ਸ ਨਿਰਮਲ ਸਿੰਘ ਨੰਬਰਦਾਰ ਕਾਹਲਵਾਂ ਦੀ ਦੇਖ ਰੇਖ ਹੇਠ ਚੱਲ ਰਹੀ ਸੰਸਥਾ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਦੋਨਾਂ ਜ਼ਿਲ੍ਹਾ ਕਪੂਰਥਲਾ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਨਾਲ ਸਬੰਧਤ ਵਿਦਿਆਰਥੀਆਂ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਪਤੰਗ ਬਣਾਉਣ, ਪੋਸਟਰ ਮੇਕਿੰਗ ਅਤੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ। ਜਿਹਨਾਂ ਵਿੱਚ ਪੰਜਵੀਂ ਕਲਾਸ ਤੋਂ ਉੱਪਰ ਵਾਲੇ ਵਿਦਿਆਰਥੀਆਂ ਦੁਆਰਾ ਭਾਗ ਲਿਆ ਗਿਆ। ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਦੁਆਰਾ ਵਿਦਿਆਰਥੀਆਂ ਨੂੰ ਇਸ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਦੇ ਪਿੱਛੇ ਇੱਕ ਦਿਲਚਸਪ ਇਤਿਹਾਸ ਹੈ। ਧਾਰਮਿਕ ਮਾਨਤਾਵਾਂ ਦੇ ਅਨੁਸਾਰ, ਮਾਤਾ ਸਰਸਵਤੀ ਜੋ ਕਿ ਵਿਦਿਆ, ਸੰਗੀਤ ਅਤੇ ਕਲਾਂ ਦੀ ਦੇਵੀ ਕਿਹਾ ਜਾਂਦਾ ਹੈ ਅਤੇ ਇਸ ਸ਼ੁਭ ਦਿਨ ‘ਤੇ ਗਿਆਨ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਪੂਜਾ ਹੁੰਦੀ ਹੈ, ਨਾਲ ਹੀ ਇਹ ਤਿਉਹਾਰ ਸਰਸਵਤੀ ਪੂਜਾ ਦੇ ਨਾਮ ਤੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਪਿੰਡ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਤੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਤੇ ਮੈਡਮ ਰਜਨੀ ਰਾਣੀ ਕੁਲਾਰ, ਮੈਡਮ ਰਜਿੰਦਰ ਕੌਰ, ਮੈਡਮ ਸੰਦੀਪ ਕੌਰ, ਮੈਡਮ ਰਮਨਪ੍ਰੀਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

82 Views