ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ‘ਚ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 423ਵਾਂ ਕੈਂਪ
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ‘ਚ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 423ਵਾਂ ਕੈਂਪ
135 ਮਰੀਜਾਂ ਦੀ ਹੋਈ ਜਾਂਚ
2 ਨਵੇਂ ਤਿਆਰ ਜਬਾੜੇ ਵੀ ਵੰਡੇ
ਫਗਵਾੜਾ ( ਡਾ ਰਮਨ / ਕਸਤੂਰੀ ਲਾਲ) ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਚੱਲ ਰਹੇ ਬਲੱਡ ਬੈਂਕ ‘ਚ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ 423ਵਾਂ ਦੰਦਾਂ ਦਾ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਪੀ. ਰੁਪਿੰਦਰ ਕੌਰ ਭੱਟੀ ਨੇ ਸ਼ਮਾਂ ਰੌਸ਼ਨ ਕਰਕੇ ਕਰਵਾਇਆ। ਉਨ੍ਹਾਂ ਦੇ ਨਾਲ ਰੋਟਰੀ ਕਲੱਬ ਦੇ ਸਾਬਕਾ ਗਵਰਨਰ ਸਤਪਾਲ ਸੇਠੀ ਅਤੇ ਮਹਿਲਾ ਆਪ ਆਗੂ ਪ੍ਰਿਤਪਾਲ ਕੌਰ ਤੁਲੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੁੱਖ ਮਹਿਮਾਨ ਰੁਪਿੰਦਰ ਕੌਰ ਭੱਟੀ ਨੇ ਜਿੱਥੇ ਬਲੱਡ ਬੈਂਕ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਹੀ ਬਲੱਡ ਬੈਂਕ ਵਿੱਚ ਆਪਣਾ ਖੂਨ ਦਾਨ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਲੋੜਵੰਦ ਬਜ਼ੁਰਗਾਂ ਨੂੰ 2 ਨਵੇਂ ਤਿਆਰ ਜਬਾੜੇ ਵੀ ਭੇਂਟ ਕੀਤੇ। ਇਸ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ 135 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦਾਂ ਦੀ ਸਫਾਈ ਕੀਤੀ ਗਈ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜ਼ਾਂ ਦੇ ਖਰਾਬ ਹੋਏ ਦੰਦਾਂ ਦੀ ਫਿਲਿੰਗ ਕੀਤੀ ਗਈ। 25 ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਵੀ ਨੇਪਰੇ ਚਾੜ੍ਹਿਆ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ ਵੀਰਵਾਰ 1 ਮਾਰਚ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾਵੇਗਾ। ਦੰਦਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋੜਵੰਦ ਮਰੀਜ਼ ਕੈਂਪ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਿਸ਼ਵਾ ਮਿੱਤਰ ਸ਼ਰਮਾ, ਗੁਲਾਬ ਸਿੰਘ ਠਾਕੁਰ, ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਨਰਿੰਦਰ ਸੈਣੀ, ਸੁਧੀਰ ਸ਼ਰਮਾ, ਪਰਮਜੀਤ ਸਿੰਘ ਸਕੱਤਰ, ਅਮਰਜੀਤ ਡਾਂਗ, ਰੂਪ ਲਾਲ, ਗੁਲਸ਼ਨ ਕਪੂਰ ਅਤੇ ਸਮੇਤ ਹੋਰ ਪਤਵੰਤੇ ਹਾਜ਼ਰ ਸਨ

