ਅੱਜ ਪਿਲਾਈਆ ਜਾਣਗੀਆਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ
ਅੱਜ ਪਿਲਾਈਆ ਜਾਣਗੀਆਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਬ ਡਵੀਜ਼ਨ ਫਗਵਾੜਾ ਵਿੱਖੇ 3 ਤੋਂ 5 ਮਾਰਚ ਤੱਕ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪਹਿਲੇ ਦਿਨ ਬੂਥਾਂ ‘ਤੇ ਅਤੇ ਦੋ ਦਿਨ ਘਰ-ਘਰ ਜਾਕੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਇਹ ਜਾਣਕਾਰੀ ਸਿਵਲ ਹਸਪਤਾਲ ਫਗਵਾੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ ਲਹਿੰਬਰ ਰਾਮ ਨੇ ਦਿੱਤੀ ਉਨ੍ਹਾਂ ਦੱਸਿਆ ਕਿ 3 ਮਾਰਚ ਤੋਂ 5 ਮਾਰਚ ਤਕ ਚੱਲਣ ਵਾਲੀ ਇਸ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੌਰਾਨ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਡਾ ਲਹਿੰਬਰ ਰਾਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ
47 Views

