ਅੱਜ ਪਿਲਾਈਆ ਜਾਣਗੀਆਂ ਪੋਲੀਓ ਬੂੰਦਾਂ

ਅੱਜ ਪਿਲਾਈਆ ਜਾਣਗੀਆਂ ਪੋਲੀਓ ਬੂੰਦਾਂ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਵਿੱਚ 3 ਤੋਂ 5 ਮਾਰਚ ਤੱਕ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪਹਿਲੇ ਦਿਨ ਬੂਥਾਂ ‘ਤੇ ਅਤੇ ਦੋ ਦਿਨ ਘਰ-ਘਰ ਜਾਕੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਇਹ ਜਾਣਕਾਰੀ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜੀਵ ਪਰਾਸ਼ਰ ਨੇ ਦਿੱਤੀ । 3 ਮਾਰਚ ਤੋਂ 5 ਮਾਰਚ ਤਕ ਚੱਲਣ ਵਾਲੀ ਇਸ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੌਰਾਨ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਡਾਕਟਰ ਰਾਜੀਵ ਪਰਾਸ਼ਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ

70 Views