ਸ਼ਹੀਦ ਭਗਤ ਸਿੰਘ ਨਗਰ ’ਚ ਮਨਾਇਆ ਸ਼੍ਰੀ ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਉਤਸਵ
ਸ਼ਹੀਦ ਭਗਤ ਸਿੰਘ ਨਗਰ ’ਚ ਮਨਾਇਆ ਸ਼੍ਰੀ ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਉਤਸਵ
ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲੋਕ : ਮਾਸਟਰ ਸੋਮ ਰਾਜ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ਼੍ਰੀ ਗੁਰੂ ਰਵਿਦਾਸ ਮਿਸ਼ਨ ਐਂਡ ਵੈਲਫੇਅਰ ਕਮੇਟੀ (ਰਜਿ.) ਸ਼ਹੀਦ ਭਗਤ ਸਿੰਘ ਨਗਰ ਫਗਵਾੜਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ 647ਵਾਂ ਪ੍ਰਕਾਸ਼ ਉਤਸਵ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ। ਇਸ ਦੌਰਾਨ ਧਾਰਮਿਕ ਸਟੇਜ ਸਜਾਈ ਗਈ। ਜਿਸ ਵਿੱਚ ਵੱਖ-ਵੱਖ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਸਰਵਣ ਕਰਵਾਇਆ। ਮੁੱਖ ਬੁਲਾਰੇ ਮਾਸਟਰ ਸੋਮ ਰਾਜ ਨੇ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਅਤੇ ਮਿਸ਼ਨ ’ਤੇ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ। ਪ੍ਰਬੰਧਕਾਂ ਵੱਲੋਂ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਲੰਗਰ ਦੀ ਸੇਵਾ ਅਟੁੱਟ ਵਰਤਾਈ ਗਈ। ਇਸ ਮੌਕੇ ਹਰਭਜਨ ਲਾਲ, ਸਾਧੂ ਰਾਮ, ਭੁਪਿੰਦਰ ਸਿੰਘ, ਮਹਿੰਦਰ ਰਾਮ, ਗਰੀਬ ਦਾਸ, ਚੇਤ ਰਾਮ, ਅਸ਼ੋਕ ਕੁਲਥਮ, ਸੰਤੋਖ ਸੱਲਣ, ਚਰਨਜੀਤ ਸਿੰਘ, ਮਦਨ ਲਾਲ ਸਾਬਕਾ ਕੌਂਸਲਰ, ਹਰਮੇਸ਼ ਬੰਗਾ, ਬਲਵੀਰ ਚੰਦ, ਮੋਹਨ ਸਿੰਘ ਆਦਿ ਹਾਜ਼ਰ ਸਨ

