ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਹੁਸ਼ਿਆਰਪੁਰ ਲੋਕਸਭਾ ਹਲਕੇ ‘ਚ ਸ਼ੁਰੂ ਕੀਤੀਆਂ ਸਿਆਸੀ ਸਰਗਰਮੀਆਂ
ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਹੁਸ਼ਿਆਰਪੁਰ ਲੋਕਸਭਾ ਹਲਕੇ ‘ਚ ਸ਼ੁਰੂ ਕੀਤੀਆਂ ਸਿਆਸੀ ਸਰਗਰਮੀਆਂ
ਵਰਕਰਾਂ ਤੇ ਸਮਰਥਕਾਂ ਨੇ ਸ੍ਰੀਮਤੀ ਚੌਧਰੀ ਨੂੰ ਦੱਸਿਆ ਜੇਤੂ ਕੈਂਡੀਡੇਟ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਲੋਕਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਫਗਵਾੜਾ ਵਿਚ ਸਿਆਸੀ ਸਰਗਰਮੀਆਂ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੱਜ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਫਗਵਾੜਾ ਦੇ ਰੈਸਟ ਹਾਊਸ ਵਿਖੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗ ਕੀਤੀ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ ਬਾਰੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਸਮੂਹ ਵਰਕਰਾਂ ਨੂੰ ਲੋਕਸਭਾ ਚੋਣਾਂ ਦੀ ਤਿਆਰੀ ਕਰਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਡੋਰ-ਟੂ-ਡੋਰ ਪਹੁੰਚਾਉਣ ਦਾ ਸੱਦਾ ਵੀ ਦਿੱਤਾ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਮ ਮੂਰਤੀ ਭਾਣੋਕੀ ਸਾਬਕਾ ਮੈਂਬਰ ਰੇਲਵੇ ਬੋਰਡ ਨੇ ਸ੍ਰੀਮਤੀ ਸੰਤੋਸ਼ ਚੌਧਰੀ ਨੂੰ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਮਜ਼ਬੂਤ ਦਾਅਵੇਦਾਰ ਦੱਸਦਿਆਂ ਕਿਹਾ ਕਿ ਉਨ੍ਹਾਂ ਤੋਂ ਇਲਾਵਾ ਕਾਂਗਰਸ ਕੋਲ ਕੋਈ ਹੋਰ ਜੇਤੂ ਉਮੀਦਵਾਰ ਨਹੀਂ ਹੈ। ਸ੍ਰੀਮਤੀ ਚੌਧਰੀ ਨੇ ਪਹਿਲਾਂ ਫਿਲੌਰ ਅਤੇ ਫਿਰ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਕਈ ਚੋਣਾਂ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਵਿਚ ਪਾਈ ਹੈ ਪਰ ਜਦੋਂ ਤੋਂ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਨੇ ਉਮੀਦਵਾਰ ਬਦਲਣ ਦਾ ਰੁਝਾਨ ਸ਼ੁਰੂ ਕੀਤਾ ਹੈ, ਉਦੋਂ ਤੋਂ ਹੁਸ਼ਿਆਰਪੁਰ ਸੀਟ ਭਾਜਪਾ ਦੀ ਝੋਲੀ ਵਿਚ ਜਾ ਪਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਦੋ ਚੋਣਾਂ ਦੀ ਹਾਰ ਤੋਂ ਸਬਕ ਲੈਂਦਿਆਂ ਇਸ ਵਾਰ ਹੁਸ਼ਿਆਰਪੁਰ ਹਲਕੇ ਤੋਂ ਸ੍ਰੀਮਤੀ ਸੰਤੋਸ਼ ਚੌਧਰੀ ਜਾਂ ਉਨ੍ਹਾਂ ਦੀ ਬੇਟੀ ਨੂੰ ਉਮੀਦਵਾਰ ਐਲਾਨਿਆ ਜਾਣਾ ਚਾਹੀਦਾ ਹੈ ਤਾਂ ਜੋ ਇੱਕ ਵਾਰ ਫਿਰ ਚੌਧਰੀ ਪਰਿਵਾਰ ਇਸ ਸੀਟ ਨੂੰ ਜਿੱਤ ਕੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰ ਸਕੇ। ਇਸ ਮੌਕੇ ਮਹਿਲਾ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੀ ਸਾਬਕਾ ਪ੍ਰਧਾਨ ਸਰਜੀਵਨ ਲਤਾ ਸ਼ਰਮਾ, ਮਹਿਲਾ ਕਾਂਗਰਸ ਦੀ ਸੂਬਾ ਜਨਰਲ ਸਕੱਤਰ ਸ਼ਵਿੰਦਰ ਨਿਸ਼ਚਲ ਤੇ ਮੀਨਾਕਸ਼ੀ ਵਰਮਾ, ਵੰਦਨਾ ਸ਼ਰਮਾ, ਸੀਤਾ ਦੇਵੀ ਸਾਬਕਾ ਕੌਂਸਲਰ, ਬਲਜੀਤ ਕੌਰ ਬੁੱਟਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਸੰਗੀਤਾ ਧੀਰ, ਰਾਣੀ ਪਿਪਰੰਗੀ, ਡਾ. ਸੋਹਣ ਸਿੰਘ ਪੀਪਰੰਗੀ, ਪ੍ਰੇਮ ਕੁਮਾਰ ਸਰੋਏ, ਪ੍ਰਕਾਸ਼ ਰਾਮ ਬੀ.ਏ., ਮਨੀਸ਼ ਕਨੌਜੀਆ, ਮਹਿੰਦਰ ਸਿੰਘ ਨਿਹੰਗ ਚਹੇੜੂ ਆਦਿ ਹਾਜ਼ਰ ਸਨ

