ਅਰੋੜਾ ਹਸਪਤਾਲ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ

ਅਰੋੜਾ ਹਸਪਤਾਲ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ

ਵਿਧਾਇਕ ਧਾਲੀਵਾਲ ਨੇ ਕਿਹਾ ਇਹ ਸ਼ਲਾਘਾਯੋਗ ਉਪਰਾਲਾ ਹੈ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਐਨ.ਆਰ.ਆਈ ਪਰਮਿੰਦਰ ਲਖਨਪਾਲ ਯੂ.ਕੇ. ਅਤੇ ਸ਼ਿਵ ਕੁਮਾਰ ਲਾਡੀ ਯੂ. ਦੇ . ਸ਼ੀਤਲਾ ਮਾਤਾ ਮੰਦਰ ਪਿੰਡ ਲਖਨਪਾਲ ਵੱਲੋਂ ਦਿਲ ਦੀਆਂ ਬਿਮਾਰੀਆਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅਰੋੜਾ ਹਸਪਤਾਲ ਅਤੇ ਮੈਟਰਨਿਟੀ ਹੋਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਖਲਵਾੜਾ ਰੋਡ ਫਗਵਾੜਾ ਦੇ ਮਾਹਿਰ ਡਾਕਟਰਾਂ ਦੀ ਟੀਮ ਡਾ. ਰਮੇਸ਼ ਅਰੋੜਾ ਐਮ.ਬੀ.ਬੀ.ਐਸ., ਐਮ.ਡੀ. ਦੀ ਅਗਵਾਈ ਹੇਠ ਲੋੜਵੰਦ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ, ਈ.ਸੀ.ਜੀ. ਚੈੱਕਅਪ ਉਪਰੰਤ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੇਂਡੂ ਅਤੇ ਸ਼ਹਿਰੀ ਪੱਧਰ ’ਤੇ ਪਰਵਾਸੀ ਭਾਰਤੀਆਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਅਜਿਹੇ ਕੈਂਪ ਗਰੀਬ ਵਰਗ ਦੇ ਲੋੜਵੰਦ ਮਰੀਜ਼ਾਂ ਲਈ ਬਹੁਤ ਲਾਹੇਵੰਦ ਹਨ। ਪ੍ਰਬੰਧਕਾਂ ਵੱਲੋਂ ਵਿਧਾਇਕ ਧਾਲੀਵਾਲ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਵਰਮਾਨੀ, ਮਾਰਕੀਟ ਕਮੇਟੀ ਫਗਵਾੜਾ ਦੇ ਸਾਬਕਾ ਚੇਅਰਮੈਨ ਨਰੇਸ਼ ਭਾਰਦਵਾਜ, ਸਰਪੰਚ ਰਾਮ ਗੋਪਾਲ, ਇੰਦਰਪਾਲ, ਸ਼ੇਖਰ ਪੰਡਿਤ, ਵਰਿੰਦਰ ਕੁਮਾਰ, ਰਜਨੀਸ਼ ਕੁਮਾਰ, ਜਤਿੰਦਰ ਕੁਮਾਰ, ਵਿਨੀਤ ਕੁਮਾਰ, ਰਾਜਨ, ਤਰਕੇਸ਼ਵ, ਰਾਕੇਸ਼ ਕੁਮਾਰ, ਸੋਢੀ ਰਾਮ, ਡਾ. ਅਸ਼ੋਕ ਕੁਮਾਰ, ਰਜਿੰਦਰਾ ਮੰਗਾ, ਧਰਮਵੀਰ ਆਦਿ ਹਾਜ਼ਰ ਸਨ

56 Views