ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜਾਰ ਰੁਪਏ ਮਹੀਨਾ ਦੇਣ ਵਾਅਦਾ ਜਰੂਰ ਹੋਵੇੇਗਾ ਪੂਰਾ – ਪ੍ਰਿਤਪਾਲ ਕੌਰ ਤੁਲੀ

ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜਾਰ ਰੁਪਏ ਮਹੀਨਾ ਦੇਣ ਵਾਅਦਾ ਜਰੂਰ ਹੋਵੇੇਗਾ ਪੂਰਾ – ਪ੍ਰਿਤਪਾਲ ਕੌਰ ਤੁਲੀ

ਦਿੱਲੀ ‘ਚ ਮਹਿਲਾ ਸਨਮਾਨ ਯੋਜਨਾ ਲਾਗੂ ਹੋਣ ਦਾ ਕੀਤਾ ਸਵਾਗਤ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਦਿੱਲੀ ਸਰਕਾਰ ਵਲੋਂ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਇੱਕ ਹਜਾਰ ਰੁਪਏ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਅੱਜ ਸੀਨੀਅਰ ਮਹਿਲਾ ਆਪ ਆਗੂ ਪ੍ਰਿਤਪਾਲ ਕੌਰ ਤੁਲੀ ਨੇ ਭਰੋਸਾ ਦਿੱਤਾ ਕਿ ਪੰਜਾਬ ਵਿਚ ਵੀ ਜਲਦੀ ਹੀ ਇਸ ਯੋਜਨਾ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਦਿੱਲੀ ਦੀਆਂ ਔਰਤਾਂ ਨਾਲ ਆਪ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੋ ਵਾਅਦ ਕੀਤਾ ਸੀ, ਉਸਨੂੰ ਇਸ ਸਾਲ ਪੇਸ਼ ਕੀਤੇ ਗਏ ਬਜਟ ਵਿਚ ਪੂਰਾ ਕਰ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਦੀਆਂ ਔਰਤਾਂ ਨਾਲ ਵੀ ਪਿਛਲੀਆਂ ਵਿਧਾਨਸਭਾ ਚੋਣਾਂ ਸਮੇਂ ਇਕ ਹਜਾਰ ਰੁਪਏ ਗੁਜਾਰਾ ਭੱਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਜੋ ਵੀ ਜਲਦੀ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਨੂੰ ਰਵਾਇਤੀ ਪਾਰਟੀਆਂ ਦੀ ਸਰਕਾਰਾਂ ਨੇ ਲੱਖਾਂ ਕਰੋੜਾਂ ਰੁਪਏੰ ਦਾ ਕਰਜਾਈ ਬਣਾਇਆ ਹੋਇਆ ਸੀ, ਇਸ ਲਈ ਬਤੌਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਸਰਕਾਰ ਦਾ ਮੁਢਲਾ ਫਰਜ਼ ਖਜਾਨੇ ਨੂੰ ਭਰਨਾ ਹੈ ਜਿਸ ਤੋਂ ਬਾਅਦ ਪਹਿਲ ਦੇ ਅਧਾਰ ਤੇ ਪੰਜਾਬ ਵਿਚ ਵੀ ਮਹਿਲਾ ਸਨਮਾਨ ਯੋਜਨਾ ਲਾਗੂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਦੀ ਸਰਕਾਰ ਹੈ ਅਤੇ ਸਰਕਾਰ ਦਾ ਹਰੇਕ ਫੈਸਲਾ ਲੋਕਾਂ ਦੀ ਭਲਾਈ ਨੂੰ ਮੁੱਖ ਰੱਖ ਕੇ ਹੀ ਲਿਆ ਜਾ ਰਿਹਾ ਹੈ। ਉਹਨਾਂ ਜਨਤਾ ਨੂੰ ਵਿਰੋਧੀਆਂ ਦੇ ਆਪ ਪਾਰਟੀ ਬਾਰੇ ਕੀਤੇ ਜਾ ਰਹੇ ਝੂਠੇ ਪ੍ਰਚਾਰ ਤੋਂ ਵੀ ਸੁਚੇਤ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਰੋਧੀਆਂ ਕੋਲ ਆਪ ਪਾਰਟੀ ਖਿਲਾਫ ਕੋਈ ਮੁੱਦਾ ਨਾ ਹੋਣ ਕਰਕੇ ਸੋਸ਼ਲ ਮੀਡੀਆ ਰਾਹੀਂ ਝੂਠਾ ਪ੍ਰਚਾਰ ਕਰਕੇ ਬਦਨਾਮ ਕਰਨ ਦੀ ਜੋ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ ਉਹ ਕਦੇ ਵੀ ਸਫਲ ਨਹੀਂ ਹੋਵੇਗੀ

219 Views