ਡਿਪਟੀ ਡਾਇਰੈਕਟਰ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਡਿਪਟੀ ਡਾਇਰੈਕਟਰ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਸੰਸਥਾਗਤ ਢਾਂਚੇ ਅਤੇ ਸਿਹਤ ਸਹੂਲਤਾਂ ਦੀ ਅਪ ਗਰਡੇਸ਼ਨ ਤੇ ਕੀਤੀ ਚਰਚਾ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਹਨਾਂ ਸਿਹਤ ਸਹੂਲਤਾਂ ਦਾ ਜਾਇਜਾ ਲੈਣ ਲਈ ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਪ੍ਰੀਤ ਮੋਹਨ ਸਿੰਘ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੰਦੀਪ ਧਵਨ ਵੀ ਨਾਲ ਸਨ। ਡਿਪਟੀ ਡਾਇਰੈਕਟਰ ਵੱਲੋਂ ਇਸ ਮੌਕੇ ਜੱਚਾ ਬੱਚਾ ਵਾਰਡ, ਲੇਬਰ ਰੂਮ, ਬਲੱਡ ਬੈਂਕ, ਆਈਸੋਲੇਸ਼ਨ ਵਾਰਡ ਆਦਿ ਤੋਂ ਇਲਾਵਾ ਵੱਖ ਵੱਖ ਵਾਰਡਾਂ ਦਾ ਵੀ ਦੌਰਾ ਕੀਤਾ ਗਿਆ। ਇਹੀ ਨਹੀਂ ਜਿਲਾ ਹਸਪਤਾਲ ਕਪੂਰਥਲਾ ਦੇ ਸੰਸਥਾਗਤ ਢਾਂਚੇ ਦੇ ਵਿਕਾਸ ਅਤੇ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦੀ ਹੋਰ ਜ਼ਿਆਦਾ ਅਪ ਗ੍ਰੇਡੇਸ਼ਨ ਲਈ ਵੀ ਉਹਨਾਂ ਵੱਲੋਂ ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਹਾਈ ਟੇਕ ਸਿਹਤ ਸਹੂਲਤਾਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਲਨ। ਇਸ ਮੌਕੇ ਤੇ ਅਸਿਸਟੈਂਟ ਹਸਪਤਾਲ ਐਡਮਨਿਸਟਰੇਟਰ ਦੀਪਿਕਾ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਰਵਿੰਦਰ ਜੱਸਲ, ਪ੍ਰਭਾਤ ਸ਼ਰਮਾ ਵੀ ਹਾਜ਼ਰ ਸਨ

88 Views