ਆਪ ਦਾ ਬਜਟ ਗਰੀਬ ਅਤੇ ਮੱਧ ਵਰਗ ਲਈ, ਪਿਛਲੀਆਂ ਸਰਕਾਰਾਂ ਨੇ ਸਿਰਫ ਅਮੀਰ ਵਰਗ ਨੂੰ ਹੀ ਦਿੱਤਾ ਫਾਇਦਾ..ਐਡ, ਕਰਮਬੀਰ ਸਿੰਘ ਚੰਦੀ
ਆਪ ਦਾ ਬਜਟ ਗਰੀਬ ਅਤੇ ਮੱਧ ਵਰਗ ਲਈ, ਪਿਛਲੀਆਂ ਸਰਕਾਰਾਂ ਨੇ ਸਿਰਫ ਅਮੀਰ ਵਰਗ ਨੂੰ ਹੀ ਦਿੱਤਾ ਫਾਇਦਾ..ਐਡ, ਕਰਮਬੀਰ ਸਿੰਘ ਚੰਦੀ
..ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਲੀਹ ਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ-
ਕਪੂਰਥਲਾ , 9 ਮਾਰਚ ( ਪ੍ਰੀਤ ਸੰਗੋਜਲਾ )ਪੰਜਾਬ ਦੇ ਕਰਜ਼ੇ ਅਤੇ ਵਿੱਤੀ ਹਾਲਤ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੇ ਨੇਤਾਵਾਂ ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ(ਆਪ)ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਤੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਨੂੰ ਦੀਵਾਲੀਏਪਣ ਦੇ ਕੰਢੇ ਤੇ ਧੱਕਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਸੂਬੇ ਦੀ ਆਰਥਿਕਤਾ ਨੂੰ ਲੀਹ ਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਆਮ ਆਦਮੀ ਦੀ ਆਵਾਜ਼ ਦਾ ਪ੍ਰਤੀਕ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਅਜਿਹਾ ਬਜਟ ਪੇਸ਼ ਕੀਤਾ ਸੀ ਜਿਸ ਦਾ ਲਾਭ ਸਿਰਫ਼ ਅਮੀਰਾਂ ਅਤੇ ਉਨ੍ਹਾਂ ਦੇ ਪੂੰਜੀਵਾਦੀ ਦੋਸਤਾਂ ਨੂੰ ਹੀ ਹੁੰਦਾ ਸੀ।ਉਨ੍ਹਾਂ ਕਿਹਾ ਕਿ ਆਪ ਕਿਸਾਨ ਪੱਖੀ ਅਤੇ ਲੋਕ ਪੱਖੀ ਪਾਰਟੀ ਹੈ ਅਤੇ ਉਨ੍ਹਾਂ ਨੇ ਮੁਲਾਜ਼ਮਾਂ ਦੇ ਹਿੱਤਾਂ ਦੀ ਵੀ ਰਾਖੀ ਕੀਤੀ ਹੈ। ਐਡਵੋਕੇਟ ਚੰਦੀ ਨੇ ਕਿਹਾ ਕਿ ਇਹ ਬਜਟ ਗਰੀਬਾਂ,ਆਮ ਲੋਕਾਂ,ਪੱਛੜੇ ਵਰਗ,ਅਨੁਸੂਚਿਤ ਜਾਤੀਆਂ,ਔਰਤਾਂ,ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਲੈ ਕੇ ਜਾਵੇਗਾ। ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ। ਪੇਸ਼ ਬਜਟ ਦੌਰਾਨ ਬਜ਼ੁਰਗਾਂ,ਵਿਧਵਾਵਾਂ,ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ,ਪੋਸ਼ਣ ਅਭਿਆਨ,ਆਸ਼ੀਰਵਾਦ ਸਕੀਮ,ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ,ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ,ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ।ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ,ਵਿਧਵਾਵਾਂ,ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।

