ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਖੇਡਾਂ ‘ਚ ਦਿਲਚਸਪੀ ਲਵੇ ਨੌਜਵਾਨ ਪੀੜ੍ਹੀ : ਲਲਿਤ ਸਕਲਾਨੀ

ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਖੇਡਾਂ ‘ਚ ਦਿਲਚਸਪੀ ਲਵੇ ਨੌਜਵਾਨ ਪੀੜ੍ਹੀ : ਲਲਿਤ ਸਕਲਾਨੀ

ਪਲਾਹੀ ਵਿਖੇ ਫੁਟਬਾਲ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਲਾਹੀ ਸਾਹਿਬ (ਰਜਿ.) ਵਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਓਪਨ ਫੁੱਟਬਾਲ ਟੂਰਨਾਮੈਂਟ ਅਤੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ। ਟੂਰਨਾਮੈਂਟ ਦੇ ਅਖੀਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਮੈਡਮ ਲਲਿਤ ਸਕਲਾਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਸ਼ੀਤਲ ਪਲਾਹੀ, ਜ਼ਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਅਤੇ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਨੇ ਵੀ ਹਾਜਰੀ ਲਗਵਾਈ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ ਚੇਅਰਪਰਸਨ ਲਲਿਤ ਸਕਲਾਨੀ ਅਤੇ ਜਿਲ੍ਹਾ ਸਕੱਤਰ ਅਸ਼ੋਕ ਭਾਟੀਆ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਦੱਸਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਖਿਡਾਰੀਆਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸੰਸਥਾਵਾਂ ਨੂੰ ਹਰ ਸੰਭਵ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਖੇਡਾਂ ਵਿੱਚ ਮੁੜ ਤੋਂ ਨੰਬਰ ਇੱਕ ਬਣਾਉਣਾ ਹੈ। ਉਨ੍ਹਾਂ ਸਮੂਹ ਨੌਜਵਾਨਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਰੁਚੀ ਲੈਣ ਕਿਉਂਕਿ ਅਜੋਕੇ ਸਮੇਂ ਵਿਚ ਆਪਣੀ ਪ੍ਰਤਿਭਾ ਅਨੁਸਾਰ ਖੇਡਾਂ ਨੂੰ ਕੈਰੀਅਰ ਬਣਾ ਕੇ ਜੀਵਨ ਵਿਚ ਸਫ਼ਲਤਾ ਦੇ ਸਿਖਰਾਂ ਨੂੰ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਹਰੀਓਮ ਗੁਪਤਾ, ਸੁਭਾਸ਼ ਕਵਾਤਰਾ, ਬਲਾਕ ਪ੍ਰਧਾਨ ਮਨਮੋਹਨ ਸਿੰਘ, ਵਿਜੇ ਕੁਮਾਰ, ਜਸਪ੍ਰੀਤ ਜੱਸੀ, ਪਵਨ ਕੁਮਾਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ

48 Views