ਡੀਐਫਪੀਓ ਵਲੋਂ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ

ਡੀਐਫਪੀਓ ਵਲੋਂ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸਿਵਲ ਸਰਜਨ ਕਪੂਰਥਲਾ ਡਾ. ਰੀਟਾ ਬਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡੀਐਫਪੀਓ ਡਾ. ਅਸ਼ੋਕ ਕੁਮਾਰ ਦੀ ਅਗਵਾਈ ਹੇਠ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਵੱਖ-ਵੱਖ ਬਲਾਕਾਂ ਤੋਂ ਆਏ ਮੈਡੀਕਲ ਅਫਸਰਾਂ ਨਾਲ ਜੱਚਾ ਬੱਚਾ ਸਿਹਤ ਸੇਵਾਵਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐਫਪੀਓ ਡਾ ਅਸ਼ੋਕ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਮਟਰਨਲ ਡੈਥ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦਾ ਸਮੇਂ ਸਮੇਂ ‘ਤੇ ਐਨਟੀਨੇਟਲ ਚੈਕਅੱਪ ਕੀਤਾ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲ ਮੱਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਫੀਲਡ ਸਟਾਫ ਦੀ ਸੁਪਰਵਾਈਜਨ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਸਿਵਲ ਸਰਜਨ ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਅਸ਼ੋਕ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਗਰਭਵਤੀ ਔਰਤਾਂ ਦਾ ਚੈੱਕਅਪ ਕੀਤਾ ਜਾਵੇ ਅਤੇ ਹਾਈਰਿਸਕ ਗਰਭਵਤੀ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨੂੰ ਜਣੇਪਾ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਡਾ ਸਿੰਮੀ ਧਵਨ, ਡਾ. ਜੈਸਮੀਨ, ਡਾ. ਰਾਜਪਾਲ ਸਿੰਘ,ਬੀਐਸਏ ਵਿਸ਼ਾਲ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ ਆਦਿ ਹਾਜ਼ਰ ਸਨ

64 Views