ਜੋਗਿੰਦਰ ਸਿੰਘ ਮਾਨ ਨੇ ਪਿੰਡਾਂ ਦੇ ‘ਆਪ’ ਵਲੰਟੀਅਰਾਂ ਨਾਲ ਕੀਤੀ ਮੀਟਿੰਗ
ਜੋਗਿੰਦਰ ਸਿੰਘ ਮਾਨ ਨੇ ਪਿੰਡਾਂ ਦੇ ‘ਆਪ’ ਵਲੰਟੀਅਰਾਂ ਨਾਲ ਕੀਤੀ ਮੀਟਿੰਗ
ਲੋਕਸਭਾ ਚੋਣਾਂ ਦੀਆਂ ਤਿਆਰੀਆਂ ਲਈ ਕੀਤਾ ਉਤਸ਼ਾਹਤ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਅਪ੍ਰੈਲ, ਮਈ ਮਹੀਨੇ ‘ਚ ਹੋਣ ਵਾਲੀਆਂ ਲੋਕਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਆਪ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਵਿਧਾਨਸਭਾ ਹਲਕਾ ਫਗਵਾੜਾ ਦੇ ਦਿਹਾਤੀ ਖੇਤਰਾਂ ਵਿੱਚ ਵਲੰਟੀਅਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਵਿੱਢੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਰਿਹਾਣਾ ਜੱਟਾਂ, ਡੁਮੇਲੀ, ਮੀਰਾਂਪੁਰ, ਗੁਜਰਾਤ ਅਤੇ ਟਾਂਡਾ ਬਘਾਣਾ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਜੋਗਿੰਦਰ ਸਿੰਘ ਮਾਨ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਸਭਾ ਚੋਣਾਂ ਅਪ੍ਰੈਲ ਅਤੇ ਮਈ ਮਹੀਨੇ ਹੋਣ ਜਾ ਰਹੀਆਂ ਹਨ। ਜਿਸ ਲਈ ਕੁਝ ਹਫ਼ਤੇ ਹੀ ਬਾਕੀ ਹਨ। ਇਸ ਲਈ ਹੁਣ ਤੋਂ ਹੀ ਚੋਣਾਂ ਦੀ ਤਿਆਰੀ ਸ਼ੁਰੂ ਕੀਤੀ ਜਾਵੇ ਅਤੇ ਵੋਟਰਾਂ ਨਾਲ ਘਰ-ਘਰ ਸੰਪਰਕ ਕਰਕੇ ‘ਆਪ’ ਪਾਰਟੀ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਵਿੱਚ ਭਾਜਪਾ ਵਿਰੋਧੀ ਲਹਿਰ ਪੂਰੇ ਜ਼ੋਰਾਂ ’ਤੇ ਹੈ ਅਤੇ ਲੋਕ ਪਹਿਲਾਂ ਹੀ ਹੋਰਨਾਂ ਵਿਰੋਧੀ ਪਾਰਟੀਆਂ ਨੂੰ ਵੀ ਨਕਾਰ ਚੁੱਕੇ ਹਨ। ਜਦੋਂ ਤੋਂ ਸੂਬੇ ਵਿੱਚ ਭਗਵੰਤ ਮਾਨ ਦੀ ਸਰਕਾਰ ਆਈ ਹੈ, ਲੋਕ ਚੰਗੇ ਪ੍ਰਸ਼ਾਸਨ ਦਾ ਅਨੁਭਵ ਕਰ ਰਹੇ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਜ਼ੋਰਦਾਰ ਉਪਰਾਲੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਹਨ। ਲੋਕਾਂ ਨੂੰ ਹਰ ਸੁੱਖ-ਸਹੂਲਤ ਦੇਣ ਲਈ ਲਗਾਤਾਰ ਜਾਰੀ ਹਨ। ਆਮ ਆਦਮੀ ਪਾਰਟੀ ਗਰੀਬਾਂ, ਮਜ਼ਦੂਰਾਂ, ਕਿਸਾਨਾਂ, ਵਪਾਰੀ ਵਰਗ, ਮਿਹਨਤਕਸ਼ ਲੋਕਾਂ ਅਤੇ ਔਰਤਾਂ ਸਮੇਤ ਹਰ ਕਿਸੇ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਨ੍ਹਾਂ ਸਾਰੀਆਂ ਗੱਲਾਂ ਬਾਰੇ ਜਨਤਾ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਮੂਹ ਵਰਕਰਾਂ ਨੇ ਹੱਥ ਖੜ੍ਹੇ ਕਰਕੇ ਭਰੋਸਾ ਦਿੱਤਾ ਕਿ ਉਹ ਹਰ ਕੀਮਤ ’ਤੇ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣਗੇ। ਇਸ ਮੌਕੇ ਗੁਰਸ਼ਿੰਦਰ ਸਿੰਘ, ਮਨਜੀਤ ਸਿੰਘ, ਤਲਵਿੰਦਰ ਸਿੰਘ ਬਲਾਕ ਪ੍ਰਧਾਨ, ਬਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਮੋਨੂੰ ਗੁਜਰਾਤਾਂ, ਸੁਖਵਿੰਦਰ ਸਿੰਘ ਗੁਜਰਾਤਾਂ, ਮੰਗਾ ਰਾਮ ਮੀਰਾਪੁਰ ਸਾਬਕਾ ਸਰਪੰਚ, ਹਰਜੀਤ ਸਿੰਘ ਸਰਪੰਚ ਟਾਂਡਾ ਬਘਾਣਾ, ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ’ਚ ‘ਆਪ’ ਪਾਰਟੀ ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ

