ਜੋਗਿੰਦਰ ਸਿੰਘ ਮਾਨ ਨੇ ਪਿੰਡਾਂ ਦੇ ਤੁਫਾਨੀ ਦੌਰੇ ਕਰਕੇ ਲੋਕਸਭਾ ਚੋਣਾਂ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਜੋਗਿੰਦਰ ਸਿੰਘ ਮਾਨ ਨੇ ਪਿੰਡਾਂ ਦੇ ਤੁਫਾਨੀ ਦੌਰੇ ਕਰਕੇ ਲੋਕਸਭਾ ਚੋਣਾਂ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਬਲਾਕ ਪ੍ਰਧਾਨਾਂ ਨੇ ਆਪ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਵਿਚ 1 ਜੂਨ ਨੂੰ ਹੋਣ ਜਾ ਰਹੀਆਂ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਹਨਾਂ ਨੇ ਪਿੰਡ ਬਘਾਣਾ, ਭਬਿਆਣਾ, ਰਾਮਪੁਰ ਸੁੰਨੜਾ, ਬਬੇਲੀ ਅਤੇ ਹਰਬੰਸਪੁਰ ਵਿਖੇ ਸਮੂਹ ਆਪ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਲੋਕਸਭਾ ਚੋਣਾਂ ਲਈ ਜੰਗੀ ਪੱਧਰ ‘ਤੇ ਪ੍ਰਚਾਰ ਮੁਹਿਮ ਆਰੰਭ ਕਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਖਾਸ ਤੌਰ ਤੇ ਪੰਜਾਬੀਆਂ ਵਿਚ ਬਹੁਤ ਗੁੱਸਾ ਹੈ ਕਿਉਂਕਿ ਇਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਤੇ ਬਹੁਤ ਜਬਰ ਜੁਲਮ ਕੀਤਾ ਹੈ। ਹੱਕੀ ਮੰਗਾਂ ਦੇ ਅੰਦੋਲਨ ਵਿਚ ਸੈਂਕੜੇ ਕਿਸਾਨਾਂ ਨੇ ਸ਼ਹਾਦਤਾਂ ਦਿੱਤੀਆਂ ਪਰ ਮੋਦੀ ਸਰਕਾਰ ਨੇ ਉਹਨਾਂ ਨੂੰ ਸ਼ਹੀਦ ਮੰਨਣ ਅਤੇ ਲੋਕਸਭਾ ਵਿਚ ਸ਼ਰਧਾਂਜਲੀ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਜਦਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਨੇ ਔਖੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜੀ ਹੈ। ਬਲਾਕ ਪ੍ਰਧਾਨ ਦੇਸਰਾਜ ਝਮਟ ਅਤੇ ਬਲਾਕ ਪ੍ਰਧਾਨ ਦਲਵਿੰਦਰ ਸਿੰਘ ਨੇ ਕਿਹਾ ਕਿ ਲੋਕਸਭਾ ਚੋਣਾਂ ਦੌਰਾਨ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਨੂੰ ਪਿੰਡਾਂ ਵਿਚ ਭਾਰੀ ਵੋਟਾਂ ਪਵਾ ਕੇ ਫਗਵਾੜਾ ਵਿਧਾਨਸਭਾ ਹਲਕੇ ਤੋਂ ਵੱਡੀ ਜਿੱਤ ਦੁਆਈ ਜਾਵੇ। ਪਿੰਡਾਂ ਦੇ ਵਸਨੀਕਾਂ ਨੇ ਭਰੋਸਾ ਦਿੱਤਾ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਲੀਡ ਦੁਆ ਕੇ ਜਿੱਤ ਯਕੀਨੀ ਬਨਾਉਣਗੇ। ਇਸ ਮੌਕੇ ਜਗਦੀਸ਼ ਕੁਮਾਰ, ਰਮਨ ਸਰਪੰਚ ਭਬਿਆਣਾ, ਗੁਰਮੁਖ ਸਿੰਘ ਹਰਬੰਸਪੁਰ, ਜਗਦੀਸ਼ ਕੁਮਾਰ, ਧਰਮਿੰਦਰ ਸਿੰਘ, ਪਰਮਜੀਤ ਸਿੰਘ ਚਾਹਲ ਪੰਚ, ਹਰਜਿੰਦਰ ਸਿੰਘ ਬਬੇਲੀ, ਵਿਜੇ ਭਬਿਆਣਾ, ਪਿਆਰਾ ਲਾਲ ਭਬਿਆਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਪ ਪਾਰਟੀ ਦੇ ਵਰਕਰ ਤੇ ਸਮਰਥਕ ਹਾਜਰ ਸਨ

60 Views