ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਫਗਵਾੜਾ ਨੇ ਸ਼ਹੀਦੇ ਆਜ਼ਮ ਸ੍ ਭਗਤ ਸਿੰਘ ਨੂੰ ਕੀਤਾ ਯਾਦ

ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਫਗਵਾੜਾ ਨੇ ਸ਼ਹੀਦੇ ਆਜ਼ਮ ਸ੍ ਭਗਤ ਸਿੰਘ ਨੂੰ ਕੀਤਾ ਯਾਦ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਅਦੁੱਤੀ ਸ਼ਹਾਦਤ ਨਾਲ ਸੰਬੰਧਿਤ ਸਮਾਗਮ ਮੇਹਲੀ ਗੇਟ ਫਗਵਾੜਾ ਵਿਖੇ ਅਯੋਜਤ ਕੀਤਾ ਗਿਆ। ਇਸ ਮੌਕੇ ਤੇ ਅਸ਼ੋਕ ਸ਼ਰਮਾ, ਡਾਕਟਰ ਐਸ.ਪੀ.ਮਾਨ, ਹਰਵਿੰਦਰ ਸਿੰਘ, ਚਮਨ ਲਾਲ ਖੋਸਲਾ, ਗੁਰਨਾਮ ਸਿੰਘ, ਲਵਪ੍ਰੀਤ ਸਿੰਘ ਰਾਏ, ਖੁਸ਼ਪ੍ਰੀਤ ਕੌਰ ਤੋ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਹੋਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰ ਮੈਂਬਰਾਂ ਨੇ ਵੀ ਆਪਣੇ ਆਪਣੇ ਵਿਚਾਰ ਪੇਸ਼ ਕੀਤੇ

71 Views