ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਵਿਖੇ ਤਿਲਕ ਤੇ ਫੁੱਲਾਂ ਨਾਲ ਹੋਲੀ ਮਨਾਈ ਗਈ

ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਵਿਖੇ ਤਿਲਕ ਤੇ ਫੁੱਲਾਂ ਨਾਲ ਹੋਲੀ ਮਨਾਈ ਗਈ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਵਿਖੇ ਪਰੰਪਰਿਕ ਹੋਲੀ ਦਾ ਤਿਉਹਾਰ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ। ਹੋਲੀ ਦੇ ਤਿਉਹਾਰ ਨੂੰ ਵਾਤਾਵਰਣ ਦੇ ਅਨੁਕੂਲ ਮਨਾਇਆ ਗਿਆ। ਹੋਲੀ ਬਸੰਤ ਦੀ ਸ਼ੁਰੂਆਤ ਦੇ ਨਾਲ-ਨਾਲ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਹਰ ਸਾਲ ਇਹ ਤਿਉਹਾਰ ਵੱਡੀ ਮਾਤਰਾ ਵਿੱਚ ਪਾਣੀ ਦੀ ਬਰਬਾਦੀ ਨੂੰ ਵੀ ਵਧਾਉਂਦਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਿੰਥੈਟਿਕ ਰੰਗਾਂ ਦੀ ਵਰਤੋਂ ਨਾ ਕਰਨ ਅਤੇ ਸੁੱਕੀ ਹੋਲੀ ਖੇਡ ਕੇ ਪਾਣੀ ਬਚਾਉਣ ਦਾ ਪ੍ਰਣ ਲਿਆ ਵਿਦਿਆਰਥੀਆਂ ਨੇ ਫੁੱਲਾਂ ਅਤੇ ਪਰੰਪਰਾਵਾਦੀ ਗੁਲਾਲ ਨਾਲ ਹੋਲੀ ਮਨਾਈ। ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਦੇ ਲਿਟਰੇਰੀ ਕਲੱਬ ਅਤੇ ਐਜੂਕੇਸ਼ਨਲ ਫੋਰਮ ਦੇ ਮੈਂਬਰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੀ ਪ੍ਰਿੰਸੀਪਲ ਡਾ. ਸੁਰਿੰਦਰ ਜੀਤ ਕੌਰ, ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਹੋਲੀ ਪੂਰੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ।ਪਰ ਅੱਜ ਸਿੰਥੈਟਿਕ ਰੰਗਾਂ ਦੀ ਵਰਤੋਂ ਬਹੁਤ ਕੀਤੀ ਜਾ ਰਹੀ ਹੈ। ਉਹਨਾਂ ਨੇ ਪਾਣੀ ਬਚਾਉਣ ਦੇ ਮਹੱਤਵਪੂਰਣ ਸੰਦੇਸ਼ ਨੂੰ ਫੈਲਾਉਣ ਲਈ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ। ਉਹਨਾਂ ਨੇ ਕਿਹਾ ਕਿ ਸਿਰਫ ਭਾਰਤ ਹੀ ਨਹੀ ਬਲਕਿ ਪੂਰੇ ਵਿਸ਼ਵ ਵਿੱਚ ਪਾਣੀ ਦੀ ਕਮੀ ਹੋ ਰਹੀ ਹੈ। ਉਹਨਾ ਕਿਹਾ ਕਿ ਜਿੰਨਾ ਸੰਭਵ ਹੋ ਸਕੇ ਪ੍ਰਾਕ੍ਰਿਤਿਕ ਰੰਗਾਂ ਦਾ ਉਪਯੋਗ ਕਰਨਾ ਚਾਹੀਦਾ ਤੇ ਪਾਣੀ ਦੀ ਵਰਤੋਂ ਵੀ ਸੁਯੋਗ ਢੰਗ ਨਾਲ ਕਰਨੀ ਚਾਹੀਦੀ ਹੈ ਸ੍ਰੀਮਤੀ ਮਨਪ੍ਰੀਤ ਕੌਰ ਭੋਗਲ, ਚੇਅਰਪਰਸਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਨੇ ਪ੍ਰਿੰਸੀਪਲ ਡਾ. ਸੁਰਿੰਦਰਜੀਤ ਕੌਰ, ਐਜੂਕੇਸ਼ਨਲ ਫੋਰਮ ਅਤੇ ਲਿਟਰੇਰੀ ਕਲੱਬ ਦੇ ਇੰਚਾਰਜ ਅਧਿਆਪਕਾਂ, ਸਟਾਫ ਮੈਂਬਰ ਤੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਤੇ ਕਿਹਾ ਕਿ ਹੋਲੀ ਖੁਸ਼ੀਆ ਦਾ ਪ੍ਰਤੀਕ ਹੈ ਜੋ ਸਾਨੂੰ ਸਾਂਝ, ਏਕਤਾ ਤੇ ਪਿਆਰ ਦਾ ਸੁਨੇਹਾ ਦਿੰਦਾ ਹੈ। ਉਹਨਾ ਨੇ ਕਿਹਾ ਕਿ ਵਾਤਾਵਰਨ ਨੂੰ ਨੁਕਸਾਨ ਪਹੁੰਚਾਏ ਬਿਨਾਂ ਇਹ ਤਿਉਹਾਰ ਮਨਾਇਆ ਜਾਣਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਹੁਣ ਸਮੇਂ ਦੀ ਮੰਗ ਹੈ ਕਿ ਪਾਣੀ ਦਾ ਘੱਟ ਤੋ ਘੱਟ ਪ੍ਰਯੋਗ ਕੀਤਾ ਜਾਵੇ

57 Views