ਪ੍ਰੀਤ ਨਗਰ ‘ਚ ਪਾਰਟੀ ਵਰਕਰਾਂ ਨੇ ਨਵ ਨਿਯੁਕਤ ਹਲਕਾ ਇੰਚਾਰਜ ਖੁਰਾਣਾ ਅਤੇ ਚੰਦੀ ਨੂੰ ਕੀਤਾ ਸਨਮਾਨਤ

ਪ੍ਰੀਤ ਨਗਰ ‘ਚ ਪਾਰਟੀ ਵਰਕਰਾਂ ਨੇ ਨਵ ਨਿਯੁਕਤ ਹਲਕਾ ਇੰਚਾਰਜ ਖੁਰਾਣਾ ਅਤੇ ਚੰਦੀ ਨੂੰ ਕੀਤਾ ਸਨਮਾਨਤ

ਬੂਥ ਪੱਧਰ ‘ਤੇ ਜਲਦ ਕੀਤਾ ਜਾਵੇਗਾ ਕਮੇਟੀਆਂ ਦਾ ਗਠਨ – ਖੁਰਾਣਾ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ) ਸ੍ਰੋਮਣੀ ਅਕਾਲ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ. ਰਣਜੀਤ ਸਿੰਘ ਖੁਰਾਣਾ ਨੂੰ ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਰਜਿੰਦਰ ਸਿੰਘ ਚੰਦੀ ਨੂੰ ਫਗਵਾੜਾ ਦਿਹਾਤੀ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਹੱਲਾ ਪ੍ਰੀਤ ਨਗਰ ਤੇ ਭਗਤਪੁਰਾ ਦੀਆਂ ਸੰਗਤਾਂ ਵਲੋਂ ਦੋਵੇਂ ਨਵ ਨਿਯੁਕਤ ਹਲਕਾ ਇੰਚਾਰਜਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਖੁਰਾਣਾ ਅਤੇ ਚੰਦੀ ਨੇ ਕਿਹਾ ਕਿ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੋਮਣੀ ਅਕਾਲੀ ਦਲ (ਬ) ਦੀ ਮਜਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਹਨਾਂ ਬਤੌਰ ਹਲਕਾ ਇੰਚਾਰਜ ਆਪਣੀ ਨਿਯੁਕਤੀ ਲਈ ਸ੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ. ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਸ. ਜਰਨੈਲ ਸਿੰਘ ਵਾਹਦ ਦਾ ਵੀ ਖਾਸ ਤੌਰ ਤੇ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਵਾਸਤੇ ਸ਼ਹਿਰ ਤੇ ਪੇਂਡੂ ਇਲਾਕਿਆਂ ‘ਚ ਵਰਕਰਾਂ ਨੂੰ ਬੂਥ ਪੱਧਰ ਤੇ ਮਜਬੂਤ ਕੀਤਾ ਜਾਵੇਗਾ। ਲੋਕਸਭਾ ਚੋਣਾਂ ਦੀ ਪ੍ਰਚਾਰ ਮੁਹਿਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਸ ਦੌਰਾਨ ਰਣਜੀਤ ਸਿੰਘ ਖੁਰਾਣਾ ਨੇ ਸੰਗਰੂਰ ਵਿਖੇ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਦੁੱਖ ਅਤੇ ਪੀੜ੍ਹਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਅਤੇ ਮਿ੍ਰਤਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇ। ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਦਿੱਲੀ ਵਿਚ ਸ਼ਰਾਬ ਘੋਟਾਲਾ ਕਰਨ ਵਾਲੀ ਕੇਜਰੀਵਾਲ ਦੀ ‘ਖਾਸ’ ਆਦਮੀ ਪਾਰਟੀ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਲੋਕਸਭਾ ਚੋਣਾਂ ਦੌਰਾਨ ਜਿਹੜੇ ਵੀ ਉਮੀਦਵਾਰ ਪਾਰਟੀ ਹਾਈਕਮਾਂਡ ਵਲੋਂ ਮੈਦਾਨ ਵਿਚ ਉਤਾਰੇ ਜਾਣਗੇ, ਉਹਨਾਂ ਦੀ ਜਿੱਤ ਯਕੀਨੀ ਬਣਾਈ ਜਾਵੇਗੀ। ਸਟੇਜ ਦੀ ਸੇਵਾ ਹਰਵਿੰਦਰ ਸਿੰਘ ਲਵਲੀ ਵਾਲੀਆ ਨੇ ਨਿਭਾਈ। ਇਸ ਮੌਕੇ ਗੁਰਮੀਤ ਸਿੰਘ ਬਡਵਾਲ, ਦਲਜੀਤ ਕੌਰ ਬਡਵਾਲ, ਸਾਬਕਾ ਕੋਂਸਲਰ ਸਰਬਜੀਤ ਕੌਰ, ਸਤਨਾਮ ਸਿੰਘ ਅਰਸ਼ੀ, ਬਹਾਦਰ ਸਿੰਘ ਸੰਗਤਪੁਰ, ਅਵਤਾਰ ਸਿੰਘ ਮੰਗੀ, ਜੀਤੀ ਖੇੜਾ, ਰੇਨੂੰ ਬਾਲਾ, ਡਾ. ਜੀਤ ਸਿੰਘ, ਰਾਜੀਵ ਸ਼ਰਮਾ, ਭੁਪਿੰਦਰ ਸਿੰਘ, ਜਤਿੰਦਰ ਕੁਮਾਰ ਸਨੀ, ਜਸਵਿੰਦਰ ਸਿੰਘ ਮਾਹੀ, ਪ੍ਰਮੋਦ ਗੁਪਤਾ, ਜੋਤੀ, ਨਰਿੰਦਰ ਸਿੰਘ, ਕੰਵਲਜੀਤ ਸਿੰਘ ਬੇਦੀ, ਸ਼ਮਾ, ਕਮਲਜੀਤ ਕੌਰ, ਪ੍ਰੀਤ, ਲਵਲੀ, ਜਸਵਿੰਦਰ ਸਿੰਘ ਭਗਤਪੁਰਾ, ਮਨਰਾਜ ਸਿੰਘ, ਸੰਤੋਸ਼ ਕੁਮਾਰੀ, ਬਿਮਲਾ ਰਾਣੀ, ਮੰਜੂ, ਪਰਮਜੀਤ ਸਿੰਘ ਪੰਮਾ ਪ੍ਰਧਾਨ, ਸਤਨਾਮ ਸਿੰਘ, ਪਰਮਜੀਤ ਕੌਰ, ਰੰਗੀ ਸਿੰਘ, ਸ਼ੇਰ ਸਿੰਘ ਆਦਿ ਹਾਜਰ ਸਨ

65 Views