ਬੀਬੀ ਜੋਗਿੰਦਰ ਕੌਰ ਜੀ ਨੂੰ ਅੰਤਿਮ ਅਰਦਾਸ ਕਰ ਦਿੱਤੀ ਭਾਵਭਿੰਨੀ ਸ਼ਰਧਾਂਜਲੀ

ਬੀਬੀ ਜੋਗਿੰਦਰ ਕੌਰ ਜੀ ਨੂੰ ਅੰਤਿਮ ਅਰਦਾਸ ਕਰ ਦਿੱਤੀ ਭਾਵਭਿੰਨੀ ਸ਼ਰਧਾਂਜਲੀ

ਚੇਅਰਮੈਨ ਗਿਆਨੀ ਰਛਪਾਲ ਸਿੰਘ ਰਾਠੌਰ ਨੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ

ਫਗਵਾੜਾ (ਡਾ ਰਮਨ ਹਰਦਿਆਲ ਸਿੰਘ ਸੰਧੂ )ਬ੍ਰਹਮ ਗਿਆਨੀ ਪੂਰਨ ਮਹਾਂਪੁਰਖ ਧੰਨ-ਧੰਨ ਬਾਬਾ ਬਿੱਲੂ ਜੀ ਪਿੰਡ ਰਾਮਪੁਰ ਨਜਦੀਕ ਨਕੋਦਰ ਦੇ ਹੈੱਡ ਗ੍ਰੰਥੀ ਬਾਪੂ ਗਿਆਨ ਸਿੰਘ ਜੀ ਦੀ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਜੀ ਦੀ ਆਤਮਾ ਦੀ ਸ਼ਾਂਤੀ ਲਈ ਅਰੰਭ ਕੀਤੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਦੀ ਚੜ੍ਹਦੀਕਲਾ ਲਈ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਪ੍ਰਸਿੱਧ ਰਾਗੀ ਭਾਈ ਗੁਰਸ਼ਰਨ ਸਿੰਘ ਬਬੀਹਾ ਦੇ ਰਾਗੀ ਜੱਥੇ ਨੇ ਗੁਰਬਾਣੀ ਦੇ ਵੈਰਾਗਮਈ ਕੀਰਤਨ ਦੁਆਰਾ ਜਿੱਥੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉੱਥੇ ਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਅਖੀਰ ਵਿੱਚ ਚੇਅਰਮੈਨ ਗਿਆਨੀ ਰਛਪਾਲ ਸਿੰਘ ਰਾਠੌਰ ਨੇ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਧੰਨਵਾਦ ਕੀਤਾ ਅਤੇ ਪਰਿਵਾਰ ਨਾਲੋਂ ਵਿਛੜਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਮਾਤਾ ਜੋਗਿੰਦਰ ਕੌਰ ਜੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆ। ਸ਼ਰਧਾਂਜਲੀ ਸਮਾਗਮ ਮੌਕੇ ਚਾਹ ਪਕੌੜਿਆਂ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ ਭਾਰੀ ਗਿਣਤੀ ਵਿੱਚ ਰਿਸ਼ਤੇਦਾਰ ਅਤੇ ਸੰਗਤਾਂ ਨੇ ਹਾਜਰੀ ਭਰਕੇ ਹਰਜਸ ਕੀਰਤਨ ਸਰਵਣ ਕਰ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇਦਾਰ ਕੁਲਦੀਪ ਸਿੰਘ ਨੂਰ ਹਲਕਾ ਇੰਚਾਰਜ ਫਗਵਾੜਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਭਾਈ ਜਸਵਿੰਦਰ ਸਿੰਘ, ਭਾਈ ਪਲਵਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਸ਼ਰਨਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਬੀਬੀ ਗੁਰਵਿੰਦਰ ਕੌਰ, ਪ੍ਰਧਾਨ ਪਰਮਜੀਤ ਸਿੰਘ, ਭਾਈ ਬਲਰਾਜ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਹਰਜਾਚਕ ਸਿੰਘ, ਭਾਈ ਬਲਵਿੰਦਰ ਸਿੰਘ ਰਾਜੂ ਵਾਹਦ, ਭਾਈ ਗੁਰਮੀਤ ਸਿੰਘ, ਭਾਈ ਦਲਜੀਤ ਸਿੰਘ,ਭਾਈ ਅਮਨਪ੍ਰੀਤ ਸਿੰਘ, ਇੰਟਰਨੈਸ਼ਨਲ ਸਾਰੰਗੀ ਵਾਦਕ ਭਾਈ ਮਨਪ੍ਰੀਤ ਸਿੰਘ ਸ਼ਹਿਰੀ, ਭਾਈ ਗੁਰਮੇਲ ਸਿੰਘ ਆਦਿ ਹਾਜ਼ਰ ਸਨ

57 Views