ਪੰਜਾਬ ਦੇ ਬਾਹਰੀ ਸੁਨਸਾਨ ਇਲਾਕਿਆਂ ‘ਚ ਪ੍ਰਵਾਸੀ ਮੁਸਲਮਾਨਾਂ ਦੀ ਵੱਧਦੀ ਵਸੋਂ ਚਿੰਤਾ ਦਾ ਵਿਸ਼ਾ : ਕਮਲ ਸਰੋਜ

ਪੰਜਾਬ ਦੇ ਬਾਹਰੀ ਸੁਨਸਾਨ ਇਲਾਕਿਆਂ ‘ਚ ਪ੍ਰਵਾਸੀ ਮੁਸਲਮਾਨਾਂ ਦੀ ਵੱਧਦੀ ਵਸੋਂ ਚਿੰਤਾ ਦਾ ਵਿਸ਼ਾ : ਕਮਲ ਸਰੋਜ

ਪੰਜਾਬ ‘ਚ ਰਹਿਣ ਵਾਲੇ ਪ੍ਰਵਾਸੀਆਂ ਦੀ ਹੋਵੇ ਜਾਂਚ : ਬਲਜੀਤ ਸਿੰਘ

ਹਿੰਦੂ ਦੇਵੀ-ਦੇਵਤਿਆਂ ਦਾ ਭੇਖ ਧਾਰਣ ਕਰਨ ਵਾਲੇ ਭਿਖਾਰੀਆਂ ਨੂੰ ਦਿੱਤੀ ਚੇਤਾਵਨੀ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਪਾਕਿਸਤਾਨ ਨਾਲ ਲੱਗਦੇ ਸਰਹੱਦੀ ਸੂਬੇ ਪੰਜਾਬ ‘ਚ ਪ੍ਰਵਾਸੀ ਮੁਸਲਿਮ ਭਾਈਚਾਰੇ ਦੀ ਪਿਛਲੇ ਕੁੱਝ ਸਮੇਂ ਤੋਂ ਅਚਾਨਕ ਵੱਧਦੀ ਗਿਣਤੀ ਨੂੰ ਲੈ ਕੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼ਿਵ ਸੈਨਾ (ਯੂ.ਬੀ.ਟੀ.) ਦੇ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਅਤੇ ਯੁਵਾ ਸੈਨਾ ਦੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਵੱਖ-ਵੱਖ ਸ਼ਹਿਰਾਂ ਵਿਚ ਪੰਜਾਬ ਦੇ ਬਾਹਰੀ ਉਜਾੜ ਖੇਤਰਾਂ ਵਿੱਚ ਪਰਵਾਸੀ ਮੁਸਲਿਮ ਭਾਈਚਾਰੇ ਦੀਆਂ ਕਲੋਨੀਆਂ ਵੱਡੇ ਪੱਧਰ ’ਤੇ ਵਿਕਸਤ ਹੋ ਰਹੀਆਂ ਹਨ। ਇਹ ਲੋਕ ਸਰਕਾਰੀ ਥਾਵਾਂ ’ਤੇ ਕਬਜ਼ਾ ਕਰੀ ਬੈਠੇ ਹਨ। ਦੇਸ਼ ਦੀ ਵੰਡ ਤੋਂ ਲੈ ਕੇ ਹੁਣ ਤੱਕ ਬੇਅਬਾਦ ਪਈਆਂ ਕਬਰਾਂ ‘ਤੇ ਬਿਨਾਂ ਮਨਜ਼ੂਰੀ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਜੇਕਰ ਕੋਈ ਵਿਰੋਧ ਕਰੇੇ ਤਾਂ ਗੁੰਡਾਗਰਦੀ ਕਰਦੇ ਹਨ। ਇਨ੍ਹਾਂ ਵਲੋਂ ਬਾਜ਼ਾਰਾਂ ਵਿਚ ਦੁਕਾਨਾਂ ਬਹੁਤ ਜ਼ਿਆਦਾ ਰੇਟਾਂ ’ਤੇ ਕਿਰਾਏ ’ਤੇ ਲਈਆਂ ਹਨ ਅਤੇ ਉਨ੍ਹਾਂ ਨੂੰ ਬੰਦ ਛੱਡਿਆ ਹੋਇਆ ਹੈ। ਉਹਨਾਂ ਕਿਹਾ ਕਿ ਫਗਵਾੜਾ ਵੀ ਇਸ ਤੋਂ ਅਛੂਤਾ ਨਹੀਂ ਹੈ ਅਤੇ ਅਜਿਹੀਆਂ ਗਤੀਵਿਧੀਆਂ ਕਈ ਸਵਾਲ ਖੜ੍ਹੇ ਕਰਦੀਆਂ ਹਨ। ਇਸ ਲਈ ਉਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਫਗਵਾੜਾ ਸਮੇਤ ਪੰਜਾਬ ਵਿੱਚ ਜਿੱਥੇ ਕਿਤੇ ਵੀ ਅਜਿਹੀਆਂ ਸ਼ੱਕੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਉਸ ਦੀ ਜਾਂਚ ਕਰਵਾਈ ਜਾਵੇ। ਪੰਜਾਬ ਵਿੱਚ ਰਹਿ ਰਹੇ ਪ੍ਰਵਾਸੀਆਂ ਦੀ ਵੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਕਿ ਉਹ ਅਸਲ ਵਿੱਚ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦਾ ਕਿੱਤਾ ਅਤੇ ਪਿਛਲਾ ਟਰੈਕ ਰਿਕਾਰਡ ਕੀ ਹੈ। ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਭਾਈਚਾਰਿਆਂ ਦੇ ਲੋਕ ਇਕੱਠੇ ਰਹਿੰਦੇ ਹਨ ਪਰ ਬਾਹਰਲੇ ਰਾਜਾਂ ਤੋਂ ਆ ਕੇ ਇੱਕ ਵਿਸ਼ੇਸ਼ ਭਾਈਚਾਰਾ ਅਲੱਗ-ਥਲੱਗ ਹੋ ਕੇ ਆਪਣੀਆਂ ਵੱਖਰੀਆਂ ਕਲੋਨੀਆਂ ਬਣਾ ਕੇ ਨਾਜਾਇਜ਼ ਕਬਜ਼ੇ ਅਤੇ ਉਸਾਰੀ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਹੈ, ਜਿਸ ਨਾਲ ਸ਼ੱਕ ਦੀ ਗੁੰਜਾਇਸ਼ ਬਹੁਤ ਵਧ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਹਿੰਦੂ ਦੇਵੀ-ਦੇਵਤਿਆਂ ਦਾ ਭੇਖ ਧਾਰਣ ਕਰਕੇ ਭੀਖ ਮੰਗਣ ਵਾਲਿਆਂ ਨੂੰ ਆਪਣੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਪ੍ਰਸ਼ਾਸਨ ਤੋਂ ਅਜਿਹੀਆਂ ਗਤੀਵਿਧੀਆਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਹਿੰਦੂ ਮਾਨਤਾਵਾਂ ਦਾ ਮਜ਼ਾਕ ਉਡਾਉਣਾ ਬੰਦ ਨਾ ਕੀਤਾ ਗਿਆ ਤਾਂ ਸ਼ਿਵ ਸੈਨਾ ਆਪਣੇ ਤੌਰ ’ਤੇ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ

56 Views