ਅਸ਼ੋਕ ਭਾਟੀਆ ਅਤੇ ਲਲਿਤ ਸਕਲਾਨੀ ਨੇ ਦਿੱਲੀ ’ਚ ਰਾਜਸਭਾ ਮੈਂਬਰ ਸੰਜੇ ਸਿੰਘ ਨਾਲ ਕੀਤੀ ਮੁਲਾਕਾਤ

ਅਸ਼ੋਕ ਭਾਟੀਆ ਅਤੇ ਲਲਿਤ ਸਕਲਾਨੀ ਨੇ ਦਿੱਲੀ ’ਚ ਰਾਜਸਭਾ ਮੈਂਬਰ ਸੰਜੇ ਸਿੰਘ ਨਾਲ ਕੀਤੀ ਮੁਲਾਕਾਤ

ਕਿਹਾ : ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੇ ਪੈਰੀਂ ਮਾਰੀ ਕੁਲਹਾੜੀ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਨੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਮੈਡਮ ਲਲਿਤ ਸਕਲਾਨੀ ਦੇ ਨਾਲ ਦਿੱਲੀ ਵਿਖੇ ਰਾਜਸਭਾ ਮੈਂਬਰ ਸੰਜੇ ਸਿੰਘ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਜੇ ਸਿੰਘ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲਣ ’ਤੇ ਵਧਾਈ ਦਿੰਦਿਆਂ ਲੋਕ ਸਭਾ ਹਲਕਾ ਹੁਸ਼ਿਆਰਪੁਰ ’ਚ ਪਾਰਟੀ ਉਮੀਦਵਾਰ ਡਾ: ਰਾਜਕੁਮਾਰ ਚੱਬੇਵਾਲ ਦੀ ਜਿੱਤ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ। ਅਸ਼ੋਕ ਭਾਟੀਆ ਨੇ ਸੰਜੇ ਸਿੰਘ ਨੂੰ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਆਉਣ ਵਾਲੇ 9 ਵਿਧਾਨ ਸਭਾ ਹਲਕਿਆਂ ਵਿੱਚੋਂ ਫਗਵਾੜਾ ਹਲਕੇ ‘ਚ ਪਾਰਟੀ ਦੀ ਸਥਿਤੀ ਬਹੁਤ ਮਜ਼ਬੂਤ ਹੈ। ਇਸ ਲਈ ਚੱਬੇਵਾਲ ਨੂੰ ਫਗਵਾੜਾ ਤੋਂ ਵੱਡੀ ਲੀਡ ਦੁਆ ਕੇ ਜਿੱਤ ਯਕੀਨੀ ਬਣਾਈ ਜਾਵੇਗੀ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਪਰਸਨ ਲਲਿਤ ਸਕਲਾਨੀ ਅਤੇ ਜ਼ਿਲ੍ਹਾ ਸਕੱਤਰ ਅਸ਼ੋਕ ਭਾਟੀਆ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਵਾ ਕੇ ਆਪਣੇ ਪੈਰਾਂ ’ਤੇ ਆਪ ਹੀ ਕੁਲਹਾੜੀ ਮਾਰ ਲਈ ਹੈ। ਮੋਦੀ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਲੈ ਕੇ ਦਿੱਲੀ ਅਤੇ ਪੰਜਾਬ ਦੇ ਲੋਕਾਂ ‘ਚ ਭਾਰੀ ਗੁੱਸਾ ਹੈ, ਜਿਸ ਦਾ ਅਸਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਦੇਖਣ ਨੂੰ ਮਿਲੇਗਾ। ਇਸ ਦੌਰਾਨ ਉਨ੍ਹਾਂ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਪਾਰਟੀ ਦੇ ਸਾਰੇ ਸੀਨੀਅਰ ਆਗੂ ਅਖੀਰ ਅਖੌਤੀ ਸ਼ਰਾਬ ਘੁਟਾਲੇ ’ਚੋਂ ਬਾ-ਇੱਜ਼ਤ ਬਰੀ ਹੋਣਗੇ

97 Views