ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਮਨਾਇਆ ਗਿਆ ‘ਈਦ ਉਲ ਫਿਤਰ’ ਦਾ ਤਿਉਹਾਰ

ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਮਨਾਇਆ ਗਿਆ ‘ਈਦ ਉਲ ਫਿਤਰ’ ਦਾ ਤਿਉਹਾਰ

ਫਗਵਾੜਾ( ਡਾ ਰਮਨ ਹਰਦਿਆਲ ਸਿੰਘ ਸੰਧੂ ) ) ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੈਂਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ‘ਈਦ ਉਲ ਫਿਤਰ’ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਨਵਨੀਤ ਨੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਦੱਸਿਆ ਕਿ ਇਹ ਇਸਲਾਮ ਧਰਮ ਦਾ ਤਿਉਹਾਰ ਹੈ। ਪਰ ਭਾਰਤ ਵਿੱਚ ਸਾਰੇ ਤਿਉਹਾਰ ਅਤੇ ਧਰਮ ਇੱਕੋ ਜਿਹੇ ਹਨ। ਭਾਰਤੀ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ। ਇਸ ਦਿਨ ਪਹਿਲਾਂ ਈਦ ਦੀ ਨਮਾਜ਼ ਅਦਾ ਕੀਤੀ ਜਾਂਦੀ ਹੈ ਅਤੇ ਲੋਕ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ ਲਈ ਇੱਕ ਦੂਜੇ ਨੂੰ ਗਲੇ ਲਗਾ ਕੇ ਕਰਦੇ ਹਨ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਇੱਕ ਦੂਜੇ ਦੇ ਗਲੇ ਮਿਲ ਕੇ ਏਕਤਾ ਬਣਾਏ ਰੱਖਣ ਦਾ ਸੁਨੇਹਾ ਦਿੱਤਾ। ਇਸ ਦਿਨ ਸੇਵਿਆਂ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਆਂਢ-ਗੁਆਂਢ ਵਿੱਚ ਵੰਡੀਆਂ ਜਾਂਦੀਆਂ ਹਨ | ਹਰ ਕੋਈ ਇੱਕ ਦੂਜੇ ਨੂੰ ਈਦ ਮੁਬਾਰਕ ਬੋਲਦਾ ਹੈ | ਆਖਿਰ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਜੀ ਨੇ ਈਦ ਦੇ ਤਿਉਹਾਰ ਦੀ ਸਭ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਰੇ ਤਿਉਹਾਰ ਆਪਸੀ ਭਾਈਚਾਰੇ ਨੂੰ ਵਧਾਉਂਦੇ ਹਨ। ਇਸ ਲਈ ਉਨ੍ਹਾਂ ਵਿਸ਼ਵ ਸ਼ਾਂਤੀ ਲਈ ਅੱਗੇ ਵੱਧਣ, ਪ੍ਰਾਰਥਨਾ ਕਰਨ ਅਤੇ ਇਕੱਠੇ ਰਹਿਣ ਦਾ ਸੰਦੇਸ਼ ਦਿੱਤਾ

45 Views