ਸ੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਹਿਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ – ਖੁਰਾਣਾ/ਚੰਦੀ

ਸ੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਹਿਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ – ਖੁਰਾਣਾ/ਚੰਦੀ

ਸ਼ਹਿਰ ਦੇ ਵਾਰਡ ਨੰਬਰ 3 ਦੇ ਵਸਨੀਕਾਂ ਨਾਲ ਕੀਤੀ ਮੀਟਿੰਗ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਲੋਕਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੇ ਵਾਰਡ ਨੰਬਰ 3 ਪਲਾਹੀ ਰੋਡ ਫਗਵਾੜਾ ਵਿਖੇ ਬਤਰਾ ਪਰਿਵਾਰ ਦੇ ਸਹਿਯੋਗ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸ੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਸ. ਰਜਿੰਦਰ ਸਿੰਘ ਚੰਦੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਮਰਪਿਤ ਸੋਚ ਨਾਲ ਜਾਣੂ ਕਰਵਾਇਆ ਅਤੇ ਦੱਸਿਆ ਕਿ ਪੰਜਾਬ ਦੇ ਹਿਤਾਂ ਨਾਲ ਉਹਨਾਂ ਦੀ ਪਾਰਟੀ ਕੋਈ ਵੀ ਸਮਝੌਤਾ ਨਹੀਂ ਕਰੇਗੀ। ਉਹਨਾਂ ਹਾਜਰੀਨ ਨੂੰ ਪੁਰਜੋਰ ਅਪੀਲ ਕੀਤੀ ਕਿ 1 ਜੂਨ ਨੂੰ ਵੋਟਿੰਗ ਵਾਲੇ ਦਿਨ ਸਾਰੇ ਜਰੂਰੀ ਕੰਮ ਛੱਡ ਕੇ ਆਪਣੇ ਪੋਲਿੰਗ ਬੂਥ ਤੇ ਜਾਣ ਅਤੇ ਤਕੜੀ ਦੇ ਚੋਣ ਨਿਸ਼ਾਨ ਵਾਲਾ ਬਟਨ ਦਬਾਅ ਕੇ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਚੋਣ ਲੜਨ ਵਾਲੇ ਸ੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਨਾਉਣ। ਬਤਰਾ ਪਰਿਵਾਰ ਅਤੇ ਵਾਰਡ ਵਾਸੀਆਂ ਨੇ ਜਿੱਥੇ ਲੋਕਸਭਾ ਚੋਣਾਂ ‘ਚ ਸ੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਨੂੰ ਵੋਟਾਂ ਪਾਉਣ ਦਾ ਭਰੋਸਾ ਦਿੱਤਾ ਉੱਥੇ ਹੀ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਰਾਜਿੰਦਰ ਸਿੰਘ ਚੰਦੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ ਘਟੌਰ, ਅਵਤਾਰ ਸਿੰਘ ਬਤਰਾ, ਚਰਨਜੀਤ ਸਿੰਘ ਬਤਰਾ, ਪ੍ਰਿਤਪਾਲ ਸਿੰਘ ਮੰਗਾ, ਮਾਸਟਰ ਰਵੇਲ ਸਿੰਘ, ਸਰਬਜੀਤ ਸਿੰਘ ਘਟੌਰ, ਮਾਸਟਰ ਸੀਤਲ ਸਿੰਘ ਲੋਈ, ਮੋਹਨ ਸਿੰਘ ਵਾਹਦ, ਗਗਨਦੀਪ ਸਿੰਘ ਬਤਰਾ, ਠੇਕੇਦਾਰ ਦਵਿੰਦਰ ਸਿੰਘ, ਪ੍ਰੇਮ ਸਿੰਘ, ਇੰਦਰਪਾਲ ਸਿੰਘ ਬਾਂਸਲ, ਪਵਨਦੀਪ ਸਿੰਘ ਖਾਲਸਾ, ਸਤੀਸ਼ ਝਾਅ, ਸਰਬਜੀਤ ਸਿੰਘ ਚਾਨਾ, ਪਰਮਜੀਤ ਸਿੰਘ ਭੋਗਲ ਤੋਂ ਇਲਾਵਾ ਵਾਰਡ ਦੇ ਹੋਰ ਪਤਵੰਤੇ ਵੀ ਹਾਜਰ ਸਨ

42 Views