ਡਾ ਅੰਬੇਡਕਰ ਦੇ ਸੁਪਨਿਆ ਨੂੰ ਸਾਕਾਰ ਕਰਨ ਲਈ ਉਹਨਾਂ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਣ ਦੀ ਲੋੜ

ਡਾ ਅੰਬੇਡਕਰ ਦੇ ਸੁਪਨਿਆ ਨੂੰ ਸਾਕਾਰ ਕਰਨ ਲਈ ਉਹਨਾਂ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਣ ਦੀ ਲੋੜ

ਦਲਿਤ ਸਮਾਜ ਨੂੰ ਉੱਚਾ ਚੁੱਕਣ ਲਈ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਵਲੋਂ ਦਰਸਾਏ ਰਾਹ ਤੇ ਚੱਲਣ ਦੀ ਲੋੜ– ਜਸਵਿੰਦਰ ਢੱਡਾ

ਫਗਵਾੜਾ (ਡਾ ਰਮਨ ਹਰਦਿਆਲ ਸਿੰਘ ਸੰਧੂ ) ਦਲਿਤ ਸਮਾਜ ਦੇ ਲੋਕਾਂ ਨੂੰ ਬਾਬਾ ਸਾਹਿਬ ਡਾ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਹਨਾਂ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਣ ਲਈ ਕੰਮ ਕਰਨਾ ਚਾਹੀਦਾ ਹੈ। ਉਕਤ ਸ਼ਬਦ ਡਾ ਬੀ ਆਰ ਅੰਬੇਡਕਰ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਉੱਘੇ ਸਮਾਜ ਸੇਵਕ ਤੇ ਸਾਹਿਤਕਾਰ ਜਸਵਿੰਦਰ ਢੱਡਾ ਫਗਵਾੜਾ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਨ ਦੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੰਦੇ ਕਹੇ। ਢੱਡਾ ਨੇ ਅੱਗੇ ਕਿਹਾ ਕਿ ਔਰਤਾਂ ਸਮਾਜਿਕ ਬੁਰਾਈਆਂ ਖਤਮ ਕਰਨ ਲਈ ਪਹਿਲਕਦਮੀ ਕਰਨ ਤੇ ਨਵੇਂ ਨਰੋਏ ਸਮਾਜ ਦੀ ਉਸਾਰੀ ‘ਚ ਆਪਣਾ ਅਹਿਮ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਸਾਨੂੰ ਦਲਿਤ ਸਮਾਜ ਨੂੰ ਉੱਚਾ ਚੁੱਕਣ ਲਈ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਵੱਲੋਂ ਦਰਸਾਏ ਰਾਹ ਤੇ ਚੱਲਣ ਦੀ ਲੋੜ ਹੈ ਤੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਖੂਬਸੂਰਤ ਸਮਾਜ ਦੀ ਉਸਾਰੀ ਲਈ ਉੱਚੀਆਂ ਸੁੱਚੀਆਂ ਕਦਰਾਂ ਕੀਮਤਾ ਕਾਇਮ ਕਰਨ ਦੀ ਜਰੂਰਤ ਹੈ।
ਢੱਡਾ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਇਕੱਲੇ ਦਲਿਤਾਂ ਦੇ ਮਸੀਹਾ ਨਹੀਂ ਸਗੋਂ ਪੂਰੇ ਭਾਰਤ ਦੇ ਮਸੀਹਾ ਸਨ ਜਿਨ੍ਹਾਂ ਨੇ ਪੂਰੇ ਭਾਰਤ ਦਾ ਸੰਵਿਧਾਨ ਲਿਖਿਆ। ਢੱਡਾ ਨੇ ਅੱਗੇ ਕਿਹਾ ਕਿ ਜਾਤ ਪਾਤ ਵਿਤਕਰੇ ਹਜਾਰਾਂ ਸਾਲ ਪੁਰਾਣੇ ਕੋਹੜ ਨੂੰ ਖਤਮ ਕਰਨ ਲਈ ਹੋਰਨਾਂ ਤੋਂ ਇਲਾਵਾ ਭਗਵਾਨ ਬੁੱਧ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਘੋਰ ਸੰਘਰਸ਼ ਕੀਤਾ। ਅਜੋਕੇ ਦੌਰ ਵਿੱਚ ਡਾ ਬੀ ਆਰ ਅੰਬੇਡਕਰ ਜੀ ਨੇ ਬੜਾ ਜੋਰ ਲਾਇਆ

41 Views