ਏਡੀਸੀ-ਕਮ-ਕਾਰਪੋਰੇਸ਼ਨ ਕਮਿਸ਼ਨਰ ਨੂੰ ਸ਼੍ਰੀ ਰਾਮ ਜੀ ਦੀ ਸ਼ੋਭਾ ਯਾਤਰਾ ਲਈ ਦਿੱਤਾ ਸੱਦਾ ਪੱਤਰ

ਏਡੀਸੀ-ਕਮ-ਕਾਰਪੋਰੇਸ਼ਨ ਕਮਿਸ਼ਨਰ ਨੂੰ ਸ਼੍ਰੀ ਰਾਮ ਜੀ ਦੀ ਸ਼ੋਭਾ ਯਾਤਰਾ ਲਈ ਦਿੱਤਾ ਸੱਦਾ ਪੱਤਰ

ਸ਼ਿਵ ਸੈਨਾ ਅਖੰਡ ਭਾਰਤ ਅਤੇ ਵਿਸ਼ਵ ਹਿੰਦੂ ਸੰਘ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ 15 ਅਪ੍ਰੈਲ ਨੂੰ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ )
ਸ਼ਿਵ ਸੈਨਾ ਅਖੰਡ ਭਾਰਤ ਅਤੇ ਵਿਸ਼ਵ ਹਿੰਦੂ ਸੰਘ ਵੱਲੋਂ 15 ਅਪ੍ਰੈਲ ਨੂੰ ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕੌਮੀ ਪ੍ਰਧਾਨ ਅਜੈ ਮਹਿਤਾ ਅਤੇ ਵਿਸ਼ਵ ਹਿੰਦੂ ਸੰਘ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਮਨ ਨਹਿਰਾ ਨੇ ਫਗਵਾੜਾ ਦੇ ਏਡੀਸੀ-ਕਮ-ਕਾਰਪੋਰੇਸ਼ਨ ਕਮਿਸ਼ਨਰ ਅਨੁਪਮ ਕਲੇਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਏ.ਡੀ.ਸੀ. ਨੂੰ ਸ਼ੋਭਾ ਯਾਤਰਾ ਵਾਲੇ ਦਿਨ ਸੜਕਾਂ ‘ਤੇ ਪਾਣੀ ਦਾ ਛਿੜਕਾਅ ਕਰਨ ਅਤੇ ਝੰਡੇ ਲਗਾਉਣ ਦੀ ਵੀ ਅਪੀਲ ਕੀਤੀ। ਏਡੀਸੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਨਗਰ ਨਿਗਮ ਵੱਲੋਂ ਸ਼ੋਭਾ ਯਾਤਰਾ ਦੌਰਾਨ ਬਾਜ਼ਾਰਾਂ ਵਿੱਚ ਝੰਡੇ ਲਗਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਲੰਗਰ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਲੰਗਰ ਵਿੱਚ ਡਿਸਪੋਜ਼ੇਬਲ ਦੀ ਵਰਤੋਂ ਨਾ ਕਰਨ ਅਤੇ ਜੇਕਰ ਲੋੜ ਹੋਵੇ ਤਾਂ ਡਿਸਪੋਜ਼ਲ ਦੇ ਨਿਪਟਾਰੇ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਰਮਨ ਨਹਿਰਾ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ 15 ਅਪ੍ਰੈਲ ਨੂੰ ਬਾਅਦ ਦੁਪਹਿਰ 3:00 ਵਜੇ ਸ਼੍ਰੀ ਮੌਨੀ ਬਾਬਾ ਮੰਦਰ, ਦਾਣਾ ਮੰਡੀ, ਫਗਵਾੜਾ ਤੋਂ ਸ਼ੁਰੂ ਹੋਵੇਗੀ, ਜਿਸ ਦਾ ਉਦਘਾਟਨ ਐੱਸ.ਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਅਤੇ ਸੰਪੂਰਨਾ ਫੀਡਜ਼ ਪ੍ਰਾਈਵੇਟ ਲਿਮਟਿਡ ਦੇ ਐਮ.ਡੀ. .ਰਿਤੂ ਗੁਪਤਾ ਨਾਰੀਅਲ ਤੋੜ ਕੇ ਕਰਨਗੇ। ਇਸ ਤੋਂ ਪਹਿਲਾਂ ਸ਼ਾਮ ਲਾਲ ਨੈਬ ਯੂ.ਕੇ. ਦੇ ਪਰਿਵਾਰ ਵੱਲੋਂ ਜੋਤੀ ਪੂਜਨ ਦੀ ਰਸਮ ਬਾਅਦ ਦੁਪਹਿਰ 2:00 ਵਜੇ ਸ਼ੁਰੂ ਕੀਤੀ ਜਾਵੇਗੀ, ਉਪਰੰਤ ਝੰਡੇ ਦੀ ਰਸਮ ਸਾਹਿਲ ਸਹੋਤਾ ਅਤੇ ਅਭਿਸ਼ੇਕ ਸੋਨੀ ਏ.ਸੀ.ਐੱਸ., ਮਾਇਆ ਟਾਵਰ, ਫਗਵਾੜਾ ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਫਗਵਾੜਾ ਨਿਵਾਸੀਆਂ ਅਤੇ ਮੰਦਰ ਕਮੇਟੀਆਂ ਦੇ ਨਾਲ-ਨਾਲ ਸਮੂਹ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ੋਭਾ ਯਾਤਰਾ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋ ਕੇ ਭਗਵਾਨ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਲੈਣ ਅਤੇ ਸ਼ੋਭਾ ਯਾਤਰਾ ਦੀ ਸ਼ੋਭਾ ਵਿੱਚ ਵਾਧਾ ਕਰਨ। ਉਨ੍ਹਾਂ ਮੰਡੀਆਂ ਅਤੇ ਮਾਰਕੀਟ ਕਮੇਟੀਆਂ ਨੂੰ ਵੀ ਸ਼ੋਭਾ ਯਾਤਰਾ ਦੇ ਸਵਾਗਤ ਲਈ ਸਵਾਗਤੀ ਗੇਟ ਲਗਾਉਣ ਅਤੇ ਸ਼ੋਭਾ ਯਾਤਰਾ ਦੇ ਸਵਾਗਤ ਲਈ ਫੁੱਲਾਂ ਦੀ ਵਰਖਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵੱਖ-ਵੱਖ ਸੰਸਥਾਵਾਂ ਨੂੰ ਯਾਤਰਾ ਦੇ ਰੂਟ ‘ਤੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਉਣ ਦੀ ਵੀ ਅਪੀਲ ਕੀਤੀ। ਰਮਨ ਨਹਿਰਾ ਨੇ ਦੱਸਿਆ ਕਿ ਬਾਜ਼ਾਰਾਂ ਵਿੱਚ ਲੰਗਰ ਜਾਂ ਛਬੀਲ ਲਗਾਉਣ ਵਾਲੀਆਂ ਸੰਸਥਾਵਾਂ ਨੂੰ ਸੁਧੀਰ ਸਵੀਟਸ ਦੇ ਅਮਿਤ ਸੁਧੀਰ ਵੱਲੋਂ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ

43 Views