ਸਰਬ ਨੌਜਵਾਨ ਸਭਾ ਨੇ ਵੋਕੇਸ਼ਨਲ ਸੈਂਟਰ ਵਿਖੇ ਚਾਵਾਂ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸਰਬ ਨੌਜਵਾਨ ਸਭਾ ਨੇ ਵੋਕੇਸ਼ਨਲ ਸੈਂਟਰ ਵਿਖੇ ਚਾਵਾਂ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਵਿਸਾਖੀ ਅਮੀਰ ਪੰਜਾਬੀ ਵਿਰਸੇ ਦਾ ਅਨਿੱਖੜਵਾਂ ਅੰਗ : ਅਸ਼ੋਕ ਕੁਲਥਮ

ਅਵਤਾਰ ਸਿੰਘ ਮੰਡ ਦੇ ਜਨਮ ਦਿਨ ਦਾ ਕੱਟਿਆ ਕੇਕ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਵਲੋਂ ਵਿਸਾਖੀ ਦਾ ਤਿਉਹਾਰ ਸਥਾਨਕ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਵਿਖੇ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ‘ਚ ਬੜੇ ਚਾਵਾਂ ਨਾਲ ਮਨਾਇਆ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਸਭਾ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਮੰਡ, ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ, ਅਲਾਇੰਸ ਇੰਟਰਨੈਸ਼ਨਲ ਦੇ ਡਾਇਰੈਕਟਰ ਓਵਰਸੀਜ਼ ਜਤਿੰਦਰ ਸਿੰਘ ਕੁੰਦੀ ਅਤੇ ਆਪ ਪਾਰਟੀ ਦੇ ਵਪਾਰ ਵਿੰਗ ਦੇ ਕੋਆਰਡੀਨੇਟਰ ਗੁਰਦੀਪ ਸਿੰਘ ਤੁਲੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੋਕੇਸ਼ਨਲ ਸੈਂਟਰ ਦੀਆਂ ਸਿੱਖਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਤਹਿਤ ਖ਼ੂਬਸੂਰਤ ਪੰਜਾਬੀ ਲੋਕ ਗੀਤ ਪੇਸ਼ ਕੀਤੇ। ਮੁੱਖ ਮਹਿਮਾਨ ਅਸ਼ੋਕ ਕੁਲਥਮ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਅਮੀਰ ਪੰਜਾਬੀ ਵਿਰਸੇ ਦੀ ਪਛਾਣ ਹੈ। ਅੱਜ ਦੇ ਦਿਨ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਸੰਤੋਸ਼ ਕੁਮਾਰ ਗੋਗੀ ਅਤੇ ਜਤਿੰਦਰ ਸਿੰਘ ਕੁੰਦੀ ਨੇ ਵਿਸਾਖੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਪੰਜਾਬੀ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਜਿਸ ਨੂੰ ਰਵਾਇਤੀ ਰੀਤੀ-ਰਿਵਾਜਾਂ ਨਾਲ ਮਨਾਇਆ ਜਾਂਦਾ ਹੈ। ਇਸ ਮਹੀਨੇ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਕੇ ਵਾਢੀ ਲਈ ਤਿਆਰ ਹੋ ਜਾਂਦੀ ਹੈ। ਇਸ ਲਈ ਇਹ ਤਿਉਹਾਰ ਕਿਸਾਨਾਂ ਲਈ ਵੀ ਵਿਸ਼ੇਸ਼ ਖੁਸ਼ੀਆਂ ਲੈ ਕੇ ਆਉਂਦਾ ਹੈ। ਪ੍ਰੋਗਰਾਮ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ। ਜਿਸ ਵਿੱਚ ਹਰਚਰਨ ਭਾਰਤੀ, ਮਨੋਜ ਫਗਵਾੜੀ, ਬਲਦੇਵ ਕੋਮਲ, ਸੁਖਦੇਵ ਗੰਡਵਾਂ ਆਦਿ ਨੇ ਪ੍ਰਭਾਵਸ਼ਾਲੀ ਕਵਿਤਾਵਾਂ ਰਾਹੀਂ ਵਿਸਾਖੀ ਦੀ ਵਧਾਈ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਸਭਾ ਦੀ ਸਲਾਹਕਾਰ ਕਮੇਟੀ ਮੈਂਬਰ ਅਵਤਾਰ ਸਿੰਘ ਮੰਡ ਦੇ ਜਨਮ ਦਿਨ ਦਾ ਕੇਕ ਕੱਟਿਆ ਗਿਆ ਅਤੇ ਉਨ੍ਹਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ। ਪ੍ਰਧਾਨ ਸੁਖਵਿੰਦਰ ਸਿੰਘ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਲੈਕਚਰਾਰ ਹਰਜਿੰਦਰ ਗੋਗਨਾ ਨੇ ਬਾਖੂਬੀ ਕੀਤਾ। ਇਸ ਮੌਕੇ ਸਭਾ ਦੇ ਖਜ਼ਾਨਚੀ ਡਾ: ਕੁਲਦੀਪ ਸਿੰਘ, ਮੈਨੇਜਰ ਜਗਜੀਤ ਸੇਠ, ਮੈਡਮ ਤਨੂ, ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਸਾਹਿਬਜੀਤ ਸਿੰਘ ਸਾਬੀ, ਮਨਦੀਪ ਬਾਸੀ, ਡਾ: ਨਰੇਸ਼ ਬਿੱਟੂ, ਰਾਜਕੁਮਾਰ ਰਾਜਾ, ਜਸ਼ਨ ਮਹਿਰਾ, ਰਾਜ ਬਸਰਾ, ਗੁਰਸ਼ਰਨ ਬਾਸੀ, ਨਰਿੰਦਰ ਸੈਣੀ ਤੋਂ ਇਲਾਵਾ ਸੈਂਟਰ ਦੀਆਂ ਵਿਦਿਆਰਥਣਾਂ ਈਸ਼ਾ, ਮੁਸਕਾਨ ਸ਼ਰਮਾ, ਲਕਸ਼ਮੀ, ਦਿਵਿਆ, ਕੌਸ਼ਲਿਆ, ਕੋਮਲ ਕੌਰ, ਰੋਜ਼ੀ ਰਾਏ, ਆਰਤੀ, ਸੋਨੀਆ, ਸਿਮਰਨ, ਪਿੰਕੀ, ਸਲੋਨੀ ਯਾਦਵ, ਹਰਪ੍ਰੀਤ ਕੌਰ, ਸਵਿਤਾ, ਮਨਪ੍ਰੀਤ, ਦਲਜੀਤ, ਵਿਸ਼ਾਖਾ, ਸੰਜਨਾ, ਪਲਕ, ਨੇਹਾ, ਮਨਦੀਪ ਕੌਰ, ਕਾਜਲ, ਰਮਨਦੀਪ ਕੌਰ, ਅੰਜਲੀ, ਅਕਵਿੰਦਰ ਕੌਰ, ਤਾਨੀਆ। , ਕੋਮਲ, ਹਰਮਨਪ੍ਰੀਤ, ਮੁਸਕਾਨ, ਪ੍ਰਿਆ, ਸਿਮਰਨ, ਕਾਜਲ, ਅੰਜਲੀ ਹੀਰ, ਕੁਲਦੀਪ, ਜੈਸਮੀਨ ਆਦਿ ਹਾਜ਼ਰ ਸਨ

163 Views