ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 427ਵਾਂ ਫਰੀ ਕੈਂਪ

ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 427ਵਾਂ ਫਰੀ ਕੈਂਪ

ਸੀਨੀਅਰ ਸਿਟੀਜਨ ਬੇਅੰਤ ਸਿੰਘ ਸੀਕੋ ਨੇ ਕਰਵਾਇਆ ਸ਼ੁੱਭ ਆਰੰਭ

115 ਮਰੀਜਾਂ ਦੀ ਕੀਤੀ ਜਾਂਚ

6 ਨਵੇਂ ਤਿਆਰ ਜਬਾੜੇ ਵੀ ਵੰਡੇ

ਫਗਵਾੜਾ ( ਡਾ ਰਮਨ /ਹਰਦਿਆਲ ਸਿੰਘ ਸੰਧੂ ) ਸ਼ਹਿਰ ਦੇ ਉੱਘੇ ਉਦਯੋਗਪਤੀ ਅਤੇ ਸਮਾਜ ਸੇਵਕ ਸ੍ਰੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿੱਚ ਚਲਾਏ ਜਾ ਰਹੇ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ 427ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਪਹੁੰਚੇ ਸੀਨੀਅਰ ਸਿਟੀਜਨ ਬੇਅੰਤ ਸਿੰਘ ਸੀਕੋ (93) ਨੇ ਦੀਪ ਰੌਸ਼ਨ ਕਰਕੇ ਕੀਤਾ। ਇਸ ਤੋਂ ਪਹਿਲਾਂ ਕਲੱਬ ਦੇ ਸਾਬਕਾ ਗਵਰਨਰ ਸਤਪਾਲ ਸੇਠੀ ਦੀ ਅਗਵਾਈ ਹੇਠ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਬੇਅੰਤ ਸਿੰਘ ਸੀਕੋ ਨੇ ਦੱਸਿਆ ਕਿ ਉਹਨਾਂ ਦੀ ਉਮਰ 93 ਸਾਲ ਹੋਣ ਦੇ ਬਾਵਜੂਦ ਵੀ ਉਹਨਾਂ ਦੇ ਪਹਿਲੇ ਦੰਦ ਕਾਇਮ ਹਨ ਕਿਉਂਕਿ ਉਹ ਆਪਣੇ ਦੰਦਾਂ ਦੀ ਸਫਾਈ ਦਾ ਖਾਸ ਖਿਆਲ ਰੱਖਦੇ ਹਨ। ਉਹਨਾਂ ਕਿਹਾ ਕਿ ਦੰਦਾਂ ਨੂੰ ਦਿਨ ਵਿਚ ਦੋ ਵਾਰ ਬੁਰਸ਼ ਨਾਲ ਸਾਫ ਜਰੂਰ ਕਰਨਾ ਚਾਹੀਦਾ ਹੈ। ਉਹਨਾਂ ਨੇ ਬਲੱਡ ਬੈਂਕ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ 6 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੀ ਭੇਟ ਕੀਤੇ ਗਏ। ਸੀ.ਐਮ.ਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ 115 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜ਼ਾਂ ਦੇ ਖਰਾਬ ਹੋਏ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਕੈਂਪ ਦੌਰਾਨ 25 ਨਵੇਂ ਜਬਾੜੇ ਬਣਾਉਣ ਦੀ ਦੂਸਰੀ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਮਈ ਦਿਨ ਬੁੱਧਵਾਰ ਨੂੰ ਲਗਾਇਆ ਜਾਵੇਗਾ। ਦੰਦਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋੜਵੰਦ ਮਰੀਜ਼ ਕੈਂਪ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਗੁਲਾਬ ਸਿੰਘ ਠਾਕੁਰ, ਮੋਹਨ ਲਾਲ ਤਨੇਜਾ, ਗੁਲਸ਼ਨ ਕਪੂਰ, ਵਿਸ਼ਵਾ ਮਿੱਤਰ ਸ਼ਰਮਾ, ਕਿ੍ਰਸ਼ਨ ਕੁਮਾਰ, ਅਮਰਜੀਤ ਡਾਂਗ, ਸੁਧਾ ਬੇਦੀ, ਨਰਿੰਦਰ ਸਿੰਘ ਸੈਣੀ, ਰਾਕੇਸ਼ ਕੁਮਾਰ ਛਾਬੜਾ, ਵਿਪਨ ਜੈਨ ਆਦਿ ਹਾਜਰ ਸਨ

38 Views