ਪਿੰਡ ਢੱਕ ਪੰਡੋਰੀ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੀ 133ਵੀਂ ਜਯੰਤੀ ਨੂੰ ਸਮਰਪਿਤ ਸਮਾਗਮ 20, 21 ਅਪ੍ਰੈਲ ਨੂੰ
ਪਿੰਡ ਢੱਕ ਪੰਡੋਰੀ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੀ 133ਵੀਂ ਜਯੰਤੀ ਨੂੰ ਸਮਰਪਿਤ ਸਮਾਗਮ 20, 21 ਅਪ੍ਰੈਲ ਨੂੰ
ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਐਂਡ ਡਿਵੈਲਪਮੈਂਟ ਕਲੱਬ (ਰਜਿ.) ਢੱਕ ਪੰਡੋਰੀ ਵਲੋਂ ਭਾਰਤ ਰਤਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦੇ 133ਵੇਂ ਜਨਮ ਦਿਵਸ ਮੌਕੇ ਸਮੂਹ ਅਹੁਦੇਦਾਰਾਂ ਵਲੋਂ ਪਿੰਡ ਦੇ ਡਾ. ਬੀ.ਆਰ. ਅੰਬੇਡਕਰ ਭਵਨ/ਪਾਰਕ ਵਿਖੇ ਸਥਾਪਿਤ ਬਾਬਾ ਸਾਹਿਬ ਦੀ ਪ੍ਰਤਿਮਾ ਨੂੰ ਫੁੱਲਾਂ ਦੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਬਾਬਾ ਸਾਹਿਬ ਦੇ ਜਨਮ ਦਿਨ ਦੀ ਖੁਸ਼ੀ ਵਿਚ ਲੱਡੂ ਵੀ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਰਾਮ ਮੂਰਤੀ ਲਾਲੀ, ਚੇਅਰਮੈਨ ਵਿਜੇ ਪੰਡੋਰੀ ਅਤੇ ਵਾਈਸ ਪ੍ਰਧਾਨ ਨਰਿੰਦਰ ਕੌਰ ਮੇਹਟ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਅੰਬੇਡਕਰ ਦੀ ਜਨਮ ਜਯੰਤੀ ਨੂੰ ਸਮਰਪਿਤ ਦੋ ਰੋਜਾ ਸਮਾਗਮ 20 ਅਤੇ 21 ਅਪ੍ਰੈਲ ਨੂੰ ਅੰਬੇਡਕਰ ਭਵਨ/ਪਾਰਕ ਪਿੰਡ ਢੱਕ ਪੰਡੋਰੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈੈ। ਉਹਨਾਂ ਦੱਸਿਆ ਕਿ ਪਹਿਲੇ ਦਿਨ ਸ਼ਨੀਵਾਰ ਨੂੰ ਬਾਅਦ ਦੁਪਿਹਰ ਚੇਤਨਾ ਮਾਰਚ ਕੱਢਿਆ ਜਾਵੇਗਾ ਜੋ ਕਿ ਪਿੰਡ ਦੀ ਪਰਿਕ੍ਰਮਾ ਕਰਨ ਉਪਰੰਤ ਵਾਪਸ ਪਾਰਕ ਵਿਖੇ ਸਮਾਪਤ ਹੋਵੇਗਾ। ਦੂਸਰੇ ਦਿਨ ਐਤਵਾਰ ਨੂੰ ਆਯੋਜਿਤ ਸਮਾਗਮ ਦੇ ਮੁੱਖ ਮਹਿਮਾਨ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਕੈਂਥ, ਉਹਨਾਂ ਦੀ ਧਰਮ ਪਤਨੀ ਤੇ ਸਮਾਜ ਸੇਵਿਕਾ ਸ੍ਰੀਮਤੀ ਅਨੀਤਾ ਕੈਂਥ ਤੋਂ ਇਲਾਵਾ ਅੱਖਾਂ ਦੇ ਮਾਹਿਰ ਡਾ. ਐਸ. ਰਾਜਨ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਰਨੈਲ ਨੰਗਲ, ਅਮਨਦੀਪ ਸਿੰਘ ਸਿੱਧੂ ਫੂਲੇ ਸਾਹੂ ਅੰਬੇਡਕਰੀ ਮਿਸ਼ਨਰੀ ਕਾਰਜਕਰਤਾ ਅਤੇ ਹਰਭਜਨ ਸੁਮਨ ਪ੍ਰਧਾਨ ਅੰਬੇਡਕਰ ਸੈਨਾ ਮੂਲ ਨਿਵਾਸੀ ਪੰਜਾਬ ਵਲੋਂ ਬਾਬਾ ਸਾਹਿਬ ਦੀ ਜੀਵਨੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ। ਇਸ ਤੋਂ ਇਲਾਵਾ ਪ੍ਰਵਾਜ ਰੰਗ ਮੰਚ ਨਾਟਕ ਟੀਮ ਫਗਵਾੜਾ ਵਲੋਂ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ ‘ਤੇ ਕੋਰੀਓਗ੍ਰਾਫੀ ਪੇਸ਼ ਕੀਤੀ ਜਾਵੇਗੀ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋ ਕੇ ਬਾਬਾ ਸਾਹਿਬ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਉਣ ਲਈ ਖੁੱਲ੍ਹਾ ਸੱਦਾ ਵੀ ਦਿੱਤਾ। ਸਮਾਗਮ ਦੌਰਾਨ ਸਮਾਜ ਸੇਵਾ ਵਿਚ ਵਢਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਦਿਅਕ ਖੇਤਰ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵਧੀਆ ਕਾਰਗੁਜਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦਿੰਦਿਆਂ ਹੌਸਲਾ ਅਫਜਾਈ ਕੀਤੀ ਜਾਵੇਗਾ। ਇਸ ਮੌਕੇ ਵਿਜੇ ਕੁਮਾਰ ਦਾਦਰ, ਅਮਨਦੀਪ, ਗੱਗੀ, ਸਰਬਜੀਤ ਸਾਬੀ, ਪਰਮਜੀਤ ਪੰਮਾ, ਗੁਰਸ਼ਰਨ ਸਿੰਘ, ਪਰਮਿੰਦਰ ਸਿੰਘ, ਰਾਜੂ ਦਾਦਰ, ਕਾਰਤਿਕ, ਮਨਜੀਤ ਕੌਰ ਅਤੇ ਹੋਰ ਪਤਵੰਤੇ ਹਾਜਰ ਸਨ

