ਮੈਨੂੰ ਭਰੋਸਾ ਹੈ ਕਿ ਲੋਕ ਵਿਕਾਸ ਦੀਆਂ ਨੀਤੀਆਂ ਦਾ ਸਮਰਥਨ ਕਰਨਗੇ: ਡਾ. ਰਾਜ ਕੁਮਾਰ

ਮੈਨੂੰ ਭਰੋਸਾ ਹੈ ਕਿ ਲੋਕ ਵਿਕਾਸ ਦੀਆਂ ਨੀਤੀਆਂ ਦਾ ਸਮਰਥਨ ਕਰਨਗੇ: ਡਾ. ਰਾਜ ਕੁਮਾਰ

ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ )ਲੋਕ ਸਭਾ ਹਲਕਾ ਫਗਵਾੜਾ ਅਧੀਨ ਪੈਂਦੇ ਪਿੰਡ ਖਜੂਰੀਆ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜ ਨੇ ਹਲਕਾ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਲੋਕਾਂ ਦੀਆਂ ਸਹੂਲਤਾਂ ਅਤੇ ਭਲਾਈ ਲਈ ਕੰਮ ਕਰ ਰਹੀ ਹੈ, ਉਸੇ ਤਰ੍ਹਾਂ ਹੀ ਇਸ ਨੂੰ ਅੱਗੇ ਵਧਾਉਂਦੇ ਹੋਏ ਹਲਕਾ ਫਗਵਾੜਾ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਜਨਤਾ ਵਿਕਾਸ ਦੀਆਂ ਨੀਤੀਆਂ ਦਾ ਸਮਰਥਨ ਕਰੇਗੀ ਅਤੇ ਧਰਮ ਅਤੇ ਜਾਤ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਸ਼ੀਸ਼ਾ ਦਿਖਾਏਗੀ। ਇਸ ਦੌਰਾਨ ਹਾਜ਼ਰ ਲੋਕਾਂ ਨੇ ਡਾ. ਰਾਜ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਜੋਗਿੰਦਰਪਾਲ ਮਾਨ ਨੇ ਇਲਾਕਾ ਨਿਵਾਸੀਆਂ ਦੀ ਤਰਫੋਂ ਡਾ. ਰਾਜ ਨੂੰ ਇੱਥੋਂ ਵੱਡੀ ਲੀਡ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਲਖਵਿੰਦਰ, ਇਕਬਾਲ ਪਾਲਾ, ਮਨਦੀਪ ਸਿੰਘ, ਕੁਲਦੀਪ, ਦਿਲਬਾਗ, ਲਲਿਤ ਸਿੱਖਲਾਣੀ, ਪ੍ਰਿਤਪਾਲ ਕੌਰ ਤੁਲੀ ਅਤੇ ਹਰਜੀ ਮਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ

37 Views