ਚਮਕੌਰ ਗੜ੍ਹੀ ਦੇ ਸ੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ 28 ਅਪਰੈਲ ਨੂੰ

ਚਮਕੌਰ ਗੜ੍ਹੀ ਦੇ ਸ੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ 28 ਅਪਰੈਲ ਨੂੰ

ਫਗਵਾੜਾ ( ਡਾ ਰਮਨ /ਹਰਦਿਆਲ ਸਿੰਘ ਸੰਧੂ ) ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਅਤੇ ਬਾਬਾ ਸੰਗਤ ਸਿੰਘ ਖਾਲਸਾ ਦਲ(ਰਜ਼ਿ)ਪੰਜਾਬ ਵਲੋਂ ਸ. ਹਰਭਜਨ ਸਿੰਘ/ਬੀਬੀ ਕੁਲਵਿੰਦਰ ਕੌਰ ਅਤੇ ਸਮੂਹ ਸਾਧ ਸੰਗਤ ਦੇ ਭਰਭੂਰ ਸਹਿਯੋਗ ਨਾਲ ਚਮਕੌਰ ਗੜ੍ਹੀ ਦੇ ਸ੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ 28 ਅਪਰੈਲ,ਦਿਨ ਐਤਵਾਰ ਨੂੰ ਸਵੇਰੇ 9-00 ਵਜੇ ਤੋਂ ਰਾਤ 8-30 ਵਜੇ ਤੱਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ ਸ. ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਨੇ ਦੱਸਿਆ ਇਸ ਸਮਾਗਮ ਵਿੱਚ ਭਾਈ ਗਗਨਦੀਪ ਸਿੰਘ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ,ਭਾਈ ਧੰਨਾ ਸਿੰਘ ਢਾਡੀ ਜਥਾ ,ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ , ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਪ੍ਰਚਾਰਕ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਗਿਆਨੀ ਗੁਰਜੀਤ ਸਿੰਘ ਭੱਠਲ ਕਵੀਸ਼ਰੀ ਜਥਾ ਆਦਿ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ ਇਸ ਮੌਕੇ ਜਥੇਦਾਰ ਸ. ਗੁਰਬਖਸ਼ ਸਿੰਘ ਖਾਲਸਾ ਜੀ ਜੂਨੀਅਰ ਮੀਤ ਪ੍ਰਧਾਨ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ,ਬੀਬੀ ਗੁਰਪ੍ਰੀਤ ਕੌਰ ਰੂਹੀ ਜੀ,ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।ਇਸ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਸਮਾਗਮ ਨੂੰ ਸਫਲ ਕਰਨ ਲਈ ਦਲ ਦੇ ਮੈਂਬਰਾਂ ਦੀਆਂ ਡਿਊਟੀਆਂ ਲਗਵਾ ਦਿੱਤੀਆਂ ਹਨ । ਇਲਾਕੇ ਦੀਆਂ ਸੰਗਤਾਂ ਵਿੱਚ ਸਮਾਗਮ ਲਈ ਭਾਰੀ ਉਤਸ਼ਾਹ ਹੈ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ ।ਇਸ ਮੌਕੇ ਬਾਬਾ ਸੰਗਤ ਸਿੰਘ ਖਾਲਸਾ ਦਲ(ਰਜ਼ਿ)ਪੰਜਾਬ ਮੀਤ ਪ੍ਰਧਾਨ ਸ.ਜਤਿੰਦਰ ਸਿੰਘ ਖਾਲਸਾ ਅਤੇ ਪ੍ਰੈਸ ਸਕੱਤਰ ਮਨਦੀਪ ਸਿੰਘ ਸੰਧੂ ਨੇ ਸੰਗਤਾਂ ਨੂੰ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ

51 Views