ਯੂਥ ਵਾਇਸ ਫਾਉਂਡੇਸ਼ਨ ਵਲੋਂ ਅੱਖਾਂ ਦਾ ਫਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ 3 ਮਈ ਨੂੰ ਸਤਨਾਮਪੁਰਾ ‘ਚ : ਗਗਨਦੀਪ ਸਿੰਘ ਢੱਟ
ਯੂਥ ਵਾਇਸ ਫਾਉਂਡੇਸ਼ਨ ਵਲੋਂ ਅੱਖਾਂ ਦਾ ਫਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ 3 ਮਈ ਨੂੰ ਸਤਨਾਮਪੁਰਾ ‘ਚ : ਗਗਨਦੀਪ ਸਿੰਘ ਢੱਟ
ਫਗਵਾੜਾ (ਡਾ ਰਮਨ /ਹਰਦਿਆਲ ਸਿੰਘ ਸੰਧੂ) ਯੂਥ ਵਾਇਸ ਫਾਊਂਡੇਸ਼ਨ ਫਗਵਾੜਾ ਵਲੋਂ ਸ਼ੰਕਰਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਫਰੀ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ 3 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਦੁਪਹਿਰ 1.00 ਵਜੇ ਤੱਕ ਰਾਮਗੜ੍ਹੀਆ ਇੰਸਟੀਚਿਊਟ ਆਫ ਹੈਲਥ ਸਾਇੰਸ ਐਂਡ ਰਿਸਰਚ ਸੈਂਟਰ ਸਤਨਾਮਪੁਰਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਫਾਉਂਡੇਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਦੱਸਿਆ ਕਿ ਆਪ੍ਰੇਸ਼ਨ ਲਈ ਚੁਣੇ ਗਏ ਮਰੀਜਾਂ ਲਈ ਅਧਾਰ ਕਾਰਡ ਜਰੂਰੀ ਹੋਵੇਗਾ। ਇਸ ਲਈ ਲੋੜਵੰਦ ਮਰੀਜ ਆਪਣੇ ਅਧਾਰ ਕਾਰਡ ਦੀ ਫੋਟੋਕਾਪੀ ਨਾਲ ਜਰੂਰ ਲੈ ਕੇ ਆਉਣ। ਉਹਨਾਂ ਕਿਹਾ ਕਿ ਅਜੋਕੀ ਮਹਿੰਗਾਈ ਦੇ ਸਮੇਂ ਵਿਚ ਅੱਖਾਂ ਦਾ ਮਹਿੰਗਾ ਆਪ੍ਰੇਸ਼ਨ ਕਰਵਾਉਣਾ ਆਰਥਕ ਪੱਖੋਂ ਕਮਜੋਰ ਪਰਿਵਾਰਾਂ ਲਈ ਬਹੁਤ ਮੁਸ਼ਕਿਲ ਹੁੰਦਾ ਹੈ ਇਸ ਲਈ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਮਰੀਜ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ

