ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ‘ਚ ਪਿੰਡ ਸਾਹਨੀ ‘ਚ ਕੀਤੀ ਭਰਵੀਂ ਮੀਟਿੰਗ
ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ‘ਚ ਪਿੰਡ ਸਾਹਨੀ ‘ਚ ਕੀਤੀ ਭਰਵੀਂ ਮੀਟਿੰਗ
ਵੋਟਰਾਂ ਨੇ ਦਿੱਤਾ ‘ਝਾੜੂ’ ਚੋਣ ਨਿਸ਼ਾਨ ਨੂੰ ਵੋਟ ਪਾਉਣ ਦਾ ਭਰੋਸਾ
ਫਗਵਾੜਾ ( ਡਾ ਰਮਨ/ ਹਰਦਿਆਲ ਸਿੰਘ ਸੰਧੂ ) ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ‘ਚ ਵਿਧਾਨਸਭਾ ਹਲਕਾ ਫਗਵਾੜਾ ਦੇ ਪਿੰਡ ਸਾਹਨੀ ਵਿਖੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਮੀਟਿੰਗ ਕੀਤੀ ਗਈ। ਜਿਸ ਵਿਚ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਪੁੱਤਰ ਹਰਨੂਰ ਸਿੰਘ ਹਰਜੀ ਮਾਨ ਤੋਂ ਇਲਾਵਾ ਜਿਲਾ ਪ੍ਰਧਾਨ ਲਲਿਤ ਸਕਲਾਨੀ, ਡਾ. ਜਤਿੰਦਰ ਕੁਮਾਰ ਚੱਬੇਵਾਲ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਪ ਆਗੂਆਂ ਨੇ ਕਿਹਾ ਕਿ ਲੋਕਸਭਾ ਹਲਕਾ ਹੁਸ਼ਿਆਰਪੁਰ ਆਪ ਪਾਰਟੀ ਨੇ ਡਾ. ਰਾਜਕੁਮਾਰ ਦੇ ਰੂਪ ਵਿਚ ਇਕ ਯੋਗ ਉਮੀਦਵਾਰ ਖੜਾ ਕੀਤਾ ਹੈ ਜੋ ਲੋਕਸਭਾ ਵਿਚ ਪੰਜਾਬ ਦੇ ਮਸਲਿਆਂ ਨੂੰ ਬੁਲੰਦ ਆਵਾਜ ਅਤੇ ਤਰਕ ਪੂਰਣ ਢੰਗ ਨਾਲ ਰੱਖਣਗੇ। ਇਸ ਲਈ ਡਾ. ਚੱਬੇਵਾਲ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਵੋਟਰਾਂ ਨੂੰ ਪੁਰਜੋਰ ਅਪੀਲ ਕੀਤੀ ਕਿ 1 ਜੂਨ ਨੂੰ ਸਾਰੇ ਜਰੂਰੀ ਕੰਮ ਛੱਡ ਕੇ ਸਭ ਤੋਂ ਪਹਿਲਾਂ ਆਪਣੇ ਪੋਲਿੰਗ ਬੂਥ ਤੇ ਜਾ ਕੇ ਚੋਣ ਨਿਸ਼ਾਨ ‘ਝਾੜੂ’ ਵਾਲਾ ਬਟਨ ਦਬਾਅ ਕੇ ਇਸ ਸੀਟ ਤੋਂ ਪਾਰਟੀ ਦੀ ਰਿਕਾਰਡ ਜਿੱਤ ਯਕੀਨੀ ਬਣਾਈ ਜਾਵੇ। ਸਮੂਹ ਵੋਟਰਾਂ ਨੇ ਭਰੋਸਾ ਦਿੱਤਾ ਕਿ ਉਹ ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ‘ਚ ਵੋਟ ਪਾ ਕੇ ਆਪ ਪਾਰਟੀ ਦੀ ਜਿੱਤ ਯਕੀਨੀ ਬਨਾਉਣਗੇ। ਇਸ ਮੌਕੇ ਅਵਤਾਰ ਸਿੰਘ ਸਾਬਕਾ ਸਰਪੰਚ ਪੰਡਵਾ, ਬਲਾਕ ਪ੍ਰਧਾਨ ਵਰੁਣ ਬੰਗੜ ਚੱਕ ਹਕੀਮ, ਬਲਾਕ ਪ੍ਰਧਾਨ ਫੌਜੀ ਸ਼ੇਰਗਿੱਲ, ਬਲਾਕ ਪ੍ਰਧਾਨ ਕੁਲਵੀਰ ਸਿੰਘ ਤੋਂ ਇਲਾਵਾ ਕੇਸ਼ੀ ਗੰਢਵਾਂ, ਅਮਰਿੰਦਰ ਸਿੰਘ, ਮਨਪ੍ਰੀਤ ਸਿੰਘ, ਗੋਰਾ ਹਰਦਾਸਪੁਰ ਸਮੇਤ ਵੱਡੀ ਗਿਣਤੀ ‘ਚ ਪਿੰਡ ਦੇ ਪਤਵੰਤੇ ਅਤੇ ਆਪ ਪਾਰਟੀ ਦੇ ਵਰਕਰ ਸਮਰਥਕ ਹਾਜਰ ਸਨ

