ਮੁੱਖ ਮੰਤਰੀ ਭਗਵੰਤ ਮਾਨ 2 ਮਈ ਨੂੰ ਫਗਵਾੜਾ ’ਚ ਕਰਨਗੇ ਰੋਡ ਸ਼ੋਅ : ਜੋਗਿੰਦਰ ਮਾਨ
ਮੁੱਖ ਮੰਤਰੀ ਭਗਵੰਤ ਮਾਨ 2 ਮਈ ਨੂੰ ਫਗਵਾੜਾ ’ਚ ਕਰਨਗੇ ਰੋਡ ਸ਼ੋਅ : ਜੋਗਿੰਦਰ ਮਾਨ
ਰੋਡ ਸ਼ੋਅ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ
ਫਗਵਾੜਾ ( ਡਾ ਰਮਨ /ਹਰਦਿਆਲ ਸਿੰਘ ਸੰਧੂ ) ਲੋਕ ਸਭਾ ਚੋਣ ਪ੍ਰਚਾਰ ਦੀ ਮੁਹਿਮ ਤਹਿਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2 ਮਈ ਦਿਨ ਵੀਰਵਾਰ ਨੂੰ ਫਗਵਾੜਾ ਵਿਖੇ ਵਿਸ਼ਾਲ ਰੋਡ ਸ਼ੋਅ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ‘ਆਪ’ ਪਾਰਟੀ ਦੇ ਸਮੂਹ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਵਿਧਾਨ ਸਭਾ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਗ੍ਰਹਿ ਵਿਖੇ ਹੋਈ। ਜੋਗਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜ਼ਿਲ੍ਹਾ ‘ਆਪ’ ਪ੍ਰਧਾਨ ਲਲਿਤ ਸਕਲਾਨੀ, ਹੁਸ਼ਆਰਪੁਰ ਲੋਕਸਭਾ ਇੰਚਾਰਜ ਹਰਮਿੰਦਰ ਬਖਸ਼ੀ, ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਹਾਜ਼ਰ ‘ਆਪ’ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਮਾਨ ਅਤੇ ਹੋਰ ਸੀਨੀਅਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਨੂੰ ਇਤਿਹਾਸਕ ਬਣਾਉਣ ਲਈ ਸਾਰੇ ਵਰਕਰ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ ਅਤੇ 2 ਮਈ ਨੂੰ ਸਮੂਹ ਆਪ ਵਰਕਰਾਂ ਤੇ ਸਮਰਥਕਾਂ ਦੀ ਰੋਡ ਸ਼ੂਅ ਵਿਚ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਜੋਗਿੰਦਰ ਮਾਨ ਨੇ ਕਿਹਾ ਕਿ ਇਹ ਰੋਡ ਸ਼ੋਅ ਸਾਬਿਤ ਕਰੇਗਾ ਕਿ ਫਗਵਾੜਾ ਦੇ ਵੋਟਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲਾਮਬੰਦ ਹਨ। ਆਗਾਮੀ 1 ਜੂਨ ਨੂੰ ਹੋਣ ਵਾਲੀ ਵੋਟਿੰਗ ਸਿਰਫ਼ ਇੱਕ ਰਸਮੀ ਹੀ ਰਹਿਣੀ ਚਾਹੀਦੀ ਹੈ। 4 ਜੂਨ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਦੇ ਨਤੀਜੇ ਐਲਾਨੇ ਜਾਣ ’ਤੇ ਡਾ: ਰਾਜਕੁਮਾਰ ਚੱਬੇਵਾਲ ਨੂੰ ਇਤਿਹਾਸਕ ਜਿੱਤ ਮਿਲਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਹੁਸ਼ਿਆਰਪੁਰ ਸੀਟ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੀ ਜਿੱਤ ਜਾਂ ਹਾਰ ਵਿੱਚ ਫਗਵਾੜਾ ਵਿਧਾਨ ਸਭਾ ਹਲਕਾ ਵੱਡਾ ਰੋਲ ਅਦਾ ਕਰੇਗਾ। ਇਸ ਮੌਕੇ ਜੋਗਿੰਦਰ ਸਿੰਘ ਮਾਨ ਦੇ ਪੁੱਤਰ ਹਰਨੂਰ ਸਿੰਘ ਹਰਜੀ ਮਾਨ, ਸੀਨੀਅਰ ਆਗੂ ਹਰਮੇਸ਼ ਪਾਠਕ, ਬਲਾਕ ਪ੍ਰਧਾਨ ਫ਼ੌਜੀ ਸ਼ੇਰਗਿੱਲ, ਵਰੁਣ ਬੰਗੜ, ਦੇਸਰਾਜ ਝਮਟ, ਰਾਜੇਸ਼ ਕੌਲਸਰ, ਮਹਿਲਾ ਵਿੰਗ ਦੇ ਕੋਆਰਡੀਨੇਟਰ ਰਘਬੀਰ ਕੌਰ, ਬਲਾਕ ਪ੍ਰਧਾਨ ਆਸ਼ੂ ਜੱਸੀ, ਨਰੇਸ਼ ਸ਼ਰਮਾ, ਕ੍ਰਿਸ਼ਨ ਕੁਮਾਰ ਹੀਰੋ, ਧਰਮਵੀਰ ਸੇਠੀ, ਜਸਪਾਲ ਸਿੰਘ, ਮੱਖਣ ਸਿੰਘ, ਵਿਜੇ ਕੁਮਾਰ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਵਿੰਗ ਫਗਵਾੜਾ, ਕੇਸ਼ੀ ਗੰਡਵਾ, ਮਨਪ੍ਰੀਤ ਸਿੰਘ, ਕ੍ਰਿਪਾਲ ਸਿੰਘ, ਮਹਿਲਾ ਆਪ ਆਗੂ ਪ੍ਰਿਤਪਾਲ ਕੌਰ ਤੁਲੀ, ਨਯਨ ਛਾਬੜਾ, ਸਤੀਸ਼ ਸਲਹੋਤਰਾ, ਰਜਿੰਦਰ ਕੌਰ, ਜੋਤੀ, ਅਮਨਦੀਪ ਕੌਰ, ਮੋਨਿਕਾ ਸ਼ਰਮਾ, ਇੰਦਰਜੀਤ, ਚਮਨ ਲਾਲ, ਨਿਰਮਲ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਅਨਿਲ ਪਾਂਡੇ, ਰਣਜੀਤ ਪਾਲ ਪਾਬਲਾ, ਇੰਦਰ ਭੁੱਲਰ, ਵਿਪਨ ਮਹਿਤਾ, ਸੌਰਵ ਪੁਰੀ, ਪੁਰਸ਼ੋਤਮ ਵਾਹਦ, ਰੇਸ਼ਮ ਲਾਲ, ਹਰਮੇਸ਼ ਪਾਲ ਸਿੰਘ, ਮੋਨੂੰ ਚੌਧਰੀ, ਆਸ਼ੂ ਮੱਟੂ ਯੂਥ ਕੋਆਰਡੀਨੇਟਰ ਆਦਿ ਹਾਜ਼ਰ ਸਨ

