ਮੋਦੀ ਦੇ ਤਾਨਾਸ਼ਾਹੀ ਰਾਜ ਤੋਂ ਆਜ਼ਾਦੀ ਲਈ ਕਾਂਗਰਸ ਨੂੰ ਵੋਟ ਦੇਣ ਵੋਟਰ : ਬਲਵਿੰਦਰ ਸਿੰਘ ਧਾਲੀਵਾਲ
ਮੋਦੀ ਦੇ ਤਾਨਾਸ਼ਾਹੀ ਰਾਜ ਤੋਂ ਆਜ਼ਾਦੀ ਲਈ ਕਾਂਗਰਸ ਨੂੰ ਵੋਟ ਦੇਣ ਵੋਟਰ : ਬਲਵਿੰਦਰ ਸਿੰਘ ਧਾਲੀਵਾਲ

ਕਿਹਾ: ਨਾਗਰਿਕਾਂ ਨੂੰ ਨਿਆਂ ਦੀ ਗਰੰਟੀ ਦਿੰਦਾ ਹੈ ਕਾਂਗਰਸ ਦਾ ਮੈਨੀਫੈਸਟੋ
ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਮੌਜੂਦਾ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਮੈਨੀਫੈਸਟੋ ਦੇਸ਼ ਦੇ ਸਮੂਹ ਨਾਗਰਿਕਾਂ ਨੂੰ ਸੋਸ਼ਲ ਜਸਟਿਸ ਦੀ ਗਾਰੰਟੀ ਦਿੰਦਾ ਹੈ। ਇਸ ਲਈ ਵੋਟਰਾਂ ਦਾ ਫਰਜ਼ ਹੈ ਕਿ ਉਹ ਭਾਰਤ ਦੇ ਉੱਜਵਲ ਭਵਿੱਖ ਅਤੇ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਾਜ ਤੋਂ ਅਜ਼ਾਦੀ ਲੈਣ ਲਈ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਭਾਜਪਾ ਦਾ ਤਾਨਾਸ਼ਾਹੀ ਰਾਜ ਹੈ। ਈ.ਡੀ. ਅਤੇ ਸੀ.ਬੀ.ਆਈ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਵਿਰੋਧੀ ਨੇਤਾਵਾਂ ਨੂੰ ਡਰਾਉਣ ਲਈ ਵਰਤਿਆ ਜਾ ਰਿਹਾ ਹੈ। ਮੋਦੀ ਸਰਕਾਰ ਨੇ ਅਜਿਹੇ ਕਾਨੂੰਨ ਬਣਾਏ ਹਨ, ਜਿਸ ਕਾਰਨ ਸਿਆਸੀ ਰੰਜਿਸ਼ ਤੋਂ ਪ੍ਰੇਰਿਤ ਗ੍ਰਿਫਤਾਰੀ ਦੇ ਮਾਮਲੇ ’ਚ ਵੀ ਜ਼ਮਾਨਤ ਮਿਲਣੀ ਮੁਸ਼ਕਿਲ ਹੈ। ਮੋਦੀ ਸਰਕਾਰ ਦੇ ਇਸ਼ਾਰੇ ’ਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ। ਜੇਕਰ ਮੋਦੀ ਸਰਕਾਰ ਤੀਜੀ ਵਾਰ ਕੇਂਦਰ ਵਿੱਚ ਵਾਪਸ ਆਉਂਦੀ ਹੈ ਤਾਂ ਹਾਲਾਤ ਹੋਰ ਵੀ ਮਾੜੇ ਹੋ ਜਾਣਗੇ। ਸੰਭਵ ਹੈ ਕਿ ਸੰਵਿਧਾਨ ਨਾਲ ਛੇੜਛਾੜ ਕਰਕੇ ਇਸ ਦਾ ਮੂਲ ਰੂਪ ਹੀ ਬਦਲ ਦਿੱਤਾ ਜਾਵੇ। ਕਿਸਾਨਾਂ ਦੀਆਂ ਮੰਗਾਂ ਦੇ ਸਵਾਲ ’ਤੇ ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਆਪਣੀਆਂ ਚੋਣ ਰੈਲੀਆਂ ’ਚ ਐਲਾਨ ਕੀਤਾ ਹੈ ਅਤੇ ਕਾਂਗਰਸ ਦੇ ਚੋਣ ਮਨੋਰਥ ਪੱਤਰ ’ਚ ਵੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਪੱਸ਼ਟ ਤੌਰ ’ਤੇ ਲਿਖੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਇਸ ਲਈ ਗੁਆਂਢੀ ਸੂਬਿਆਂ ਨਾਲ ਚੰਗੇ-ਮਾੜੇ ਸਬੰਧਾਂ ਦਾ ਸੂਬੇ ’ਤੇ ਸਿੱਧਾ ਅਸਰ ਪੈਂਦਾ ਹੈ। ਮੋਦੀ ਸਰਕਾਰ ਦੇ ਰਾਜ ਦੌਰਾਨ ਸਾਡੇ ਗੁਆਂਢੀ ਮੁਲਕ ਸਾਡੇ ਤੋਂ ਦੂਰ ਹੁੰਦੇ ਜਾ ਰਹੇ ਹਨ ਅਤੇ ਇੱਕ ਮਜ਼ਬੂਤ ਲੋਕਤੰਤਰ ਵਜੋਂ ਸਾਡੀ ਮਾਣ ਵਾਲੀ ਸਾਖ ਸਵਾਲਾਂ ਦੇ ਘੇਰੇ ਵਿੱਚ ਹੈ। ਇੱਥੋਂ ਤੱਕ ਕਿ ਸਾਡੀ ਪ੍ਰਭੂਸੱਤਾ ਵੀ ਚੀਨ ਦੇ ਵਧਦੇ ਹਮਲਾਵਰ ਰੁਖ ਦੀ ਵਜ੍ਹਾ ਨਾਲ ਖਤਰੇ ਵਿੱਚ ਹੈ। ਕੇਂਦਰ ਸਰਕਾਰ ਗੁਆਂਢੀਆਂ ਨਾਲ ਸਬੰਧ ਸੁਧਾਰਨ ਦੀ ਥਾਂ ਪ੍ਰਧਾਨ ਮੰਤਰੀ ਨੂੰ ਖ਼ੁਦ ਨੂੰ ਵਿਸ਼ਵ ਆਗੂ ਵਜੋਂ ਪੇਸ਼ ਕਰਨ ਵਿੱਚ ਲੱਗੀ ਹੋਈ ਹੈ, ਜੋ ਭਾਰਤ ਦੇ ਭਵਿੱਖ ਲਈ ਚੰਗੀ ਗੱਲ ਨਹੀਂ ਹੈ।
ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਨੂੰ ਵੋਟ ਦਿਓ: ਗੁਰਜੀਤ ਪਾਲ ਵਾਲੀਆ
ਇਸ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਨਾਲ ਮੌਜੂਦ ਰਹੇ ਕਾਂਗਰਸ ਪਾਰਟੀ ਦੇ ਡੈਲੀਗੇਟ ਮੈਂਬਰ ਗੁਰਜੀਤ ਪਾਲ ਵਾਲੀਆ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਸਮੂਹ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਹੋ ਸਮਾਂ ਹੈ ਜਦੋਂ ਕਾਂਗਰਸ ਦੇ ਹੱਕ ਵਿੱਚ ਪੰਜੇ ਦੇ ਚੋਣ ਨਿਸ਼ਾਨ ਵਾਲਾ ਬਟਨ ਦਬਾਅ ਕੇ ਪਾਰਟੀ ਦੀ ਉਮੀਦਵਾਰ ਯਾਮਿਨੀ ਗੋਮਰ ਨੂੰ ਜੇਤੂ ਬਨਾਉਣ ਦੀ ਲੋੜ ਹੈ। ਅਜਿਹਾ ਕਰਕੇ ਹੀ ਦੇਸ਼ ਦੀ ਕਮਜ਼ੋਰ ਹੋ ਰਹੀ ਭਾਈਚਾਰਕ ਸਾਂਝ ਅਤੇ ਸੰਵਿਧਾਨ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਯਾਮਿਨੀ ਗੋਮਰ ਦੀ ਜਿੱਤ ਜਿੱਥੇ ਮਹਿਲਾ ਸਸ਼ਕਤੀਕਰਨ ਲਈ ਕਾਂਗਰਸ ਪਾਰਟੀ ਦੇ ਯਤਨਾਂ ਨੂੰ ਮਜ਼ਬੂਤ ਕਰੇਗੀ, ਉੱਥੇ ਹੀ ਇਹ ਰਾਹੁਲ ਗਾਂਧੀ ਦੇ ਰੂਪ ਵਿੱਚ ਦੇਸ਼ ਦੀ ਵਾਗਡੋਰ ਇੱਕ ਨੌਜਵਾਨ ਪ੍ਰਧਾਨ ਮੰਤਰੀ ਦੇ ਹੱਥਾਂ ‘ਚ ਦੇਣ ਦਾ ਰਾਹ ਵੀ ਪੱਧਰਾ ਕਰੇਗੀ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੀਆਂ ਪੰਜ ਗਾਰੰਟੀਆਂ ਵਿੱਚ ਨਾਰੀ ਨਿਆ ਤਹਿਤ ਗਰੀਬ ਔਰਤਾਂ ਨੂੰ ਹਰ ਸਾਲ ਇੱਕ ਲੱਖ ਰੁਪਏ ਦੀ ਗਰੰਟੀ ਅਤੇ ਨੌਕਰੀਆਂ ਵਿੱਚ ਪੰਜਾਹ ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ

