ਭਾਜਪਾ ਦੀ ਹਨੇਰੀ, ਵਿਰੋਧੀ ਘਬਰਾਏ – ਮਨਜੀਤ ਬਾਲੀ

ਭਾਜਪਾ ਦੀ ਹਨੇਰੀ, ਵਿਰੋਧੀ ਘਬਰਾਏ – ਮਨਜੀਤ ਬਾਲੀ

ਲੋਕ ਸਭਾ ਚੌਣਾਂ ਦੇ ਵੱਖ ਵੱਖ ਹਲਕਿਆਂ ਦੲ ਤੁਫ਼ਾਨੀ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਆਗੂ ਮਨਜੀਤ ਬਾਲੀ।

ਸਦਾਨੰਦ ਸਾਬੀ

ਜਲੰਧਰ – ਭਾਰਤੀਯ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਮਨਜੀਤ ਬਾਲੀ ਨੇ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ ਕਈ ਹਲਕਿਆਂ ਵਿੱਚ ਤੂਫ਼ਾਨੀ ਦੌਰਾ ਕੀਤਾ। ਉਨ੍ਹਾਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਵਿੱਚ ਭਾਜਪਾ ਦੀ ਹਨੇਰੀ ਚੱਲ ਰਹੀ ਹੈ ਅਤੇ ਲੋਕ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਵਿਕਾਸ ਪੱਖੀ ਨੀਤੀਆਂ ਕਰਕੇ ਭਾਜਪਾ ਨੂੰ ਭਾਰੀ ਬਹੁਮਤ ਨਾਲ ਤੀਜੀ ਵਾਰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣ ਲਈ ਕਾਹਲੇ ਹਨ। ਬਾਲੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਮੋਦੀ ਸ਼ਾਸਨ ਨੇ ਲੋਕਾਂ ਦੇ ਵਿੱਚ ਵਿਸ਼ਵਾਸ ਦੀ ਭਾਵਣਾ ਨੂੰ ਪਰਵਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਉਮੀਦਵਾਰ ਵੱਡੇ ਫਰਕ ਨਾਲ ਜਿਤਣਗੇ ਅਤੇ ਵਿਰੋਧੀਆਂ ਦੀਆਂ ਜਮਾਨਤਾਂ ਜਬਤ ਹੋਣਗੀਆਂ।

104 Views