ਕਾਲਾ ਸੰਘਿਆਂ ਦੇ ਸੰਤ ਹੀਰਾ ਦਾਸ ਕੰਨਿਆਂ ਮਹਾਂਵਿਦਿਆਲਿਆ ਕਾਲਿਜ ਚ ਵਾਤਾਵਰਨ ਤੇ ਜਾਗਰੂਕਤਾ ਸੈਮੀਨਾਰ ਕਰਵਾਇਆ
ਕਾਲਾ ਸੰਘਿਆਂ ਦੇ ਸੰਤ ਹੀਰਾ ਦਾਸ ਕੰਨਿਆਂ ਮਹਾਂਵਿਦਿਆਲਿਆ ਕਾਲਿਜ ਚ ਵਾਤਾਵਰਨ ਤੇ ਜਾਗਰੂਕਤਾ ਸੈਮੀਨਾਰ ਕਰਵਾਇਆ
ਸਾਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ
ਫਾਲਤੂ ਤੇ ਵੇਸਟ ਸਮੱਗਰੀ ਤੋਂ ਬਹੁਤ ਸਾਰੀਆਂ ਸਜਾਵਟੀ ਤੇ ਆਲੀਸ਼ਾਨ ਵਸਤੂਆਂ ਤਿਆਰ ਕੀਤੀਆਂ ਜਾ ਸਕਦੀਆਂ ਹਨ
ਕਾਲਾ ਸੰਘਿਆਂ 6 ਮਈ (ਮਨਜੀਤ ਮਾਨ) ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਵਿਖੇ ਕਾਰਜਕਾਰੀ ਪ੍ਰਿੰਸੀਪਲ ਬਲਜਿੰਦਰ ਕੌਰ ਸਚਦੇਵਾ ਦੀ ਅਗਵਾਈ ਹੇਠ ਚਲ ਰਹੇ ਈਕੋ ਕਲੱਬ ਵੱਲੋਂ ਵਾਤਾਵਰਣ ਸਿੱਖਿਆ ਪ੍ਰਣਾਲੀ ਦੇ ਤਹਿਤ ਫਾਲਤੂ ਸਮਗਰੀ ਦੀ ਮੁੜ ਵਰਤੋਂ ਸਬੰਧੀ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਵਿਦਿਆਰਥੀਆਂ ਨੇ ਵਾਤਾਵਰਣ ਸਬੰਧੀ ਪੋਸਟਰ ਤਿਆਰ ਕੀਤੇ ਅਤੇ ਬੈਸਟ ਆਊਟ ਔਫ ਵੇਸਟ ਦੇ ਤਹਿਤ ਫਾਲਤੂ ਸਮਗਰੀ ਤੋਂ ਬਹੁਤ ਸਾਰੀਆਂ ਸਜਾਵਟੀ ਤੇ ਕੰਮ ਦੀਆਂ ਵਸਤਾਂ ਤਿਆਰ ਕੀਤੀਆਂ।
ਵਾਤਾਵਰਨ ਦੀ ਦੇਖਭਾਲ ਤੇ ਜਾਗਰੂਕਤਾ ਸਬੰਧੀ ਇੱਕ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿੱਚ ਬੁਲਾਰੇ ਦੇ ਤੌਰ ਤੇ ਮੈਡਮ ਰੁਪਿੰਦਰ ਮੱਟੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਜਿੱਥੇ ਆਪਣੀ ਸਿਹਤ ਦੀ ਸੰਭਾਲ ਤੇ ਖਾਣ ਪੀਣ ਸਬੰਧੀ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਵਾਤਾਵਰਣ ਦੀ ਸ਼ੁੱਧਤਾ ਸਬੰਧੀ ਆਪਣੇ ਵਡਮੁੱਲੇ ਵਿਚਾਰ ਪ੍ਰਗਟ ਕੀਤੇ। ਉਨਾਂ ਨੇ ਵਿਦਿਆਰਥੀਆਂ ਨੂੰ ਆਪਣਾ ਟੀਚਾ ਨਿਰਧਾਰਿਤ ਕਰਨ ਲਈ ਵੱਧ ਤੋਂ ਵੱਧ ਸਫਾਈ ਰੱਖਣ ਅਤੇ ਪੌਦੇ ਲਗਾਉਣ ਸਬੰਧੀ ਵੀ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ ਸੀਤਲ ਸਿੰਘ ਸੰਘਾ ਨੇ ਵੀ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਫਾਲਤੂ ਸਮਾਨ ਵਿੱਚੋ ਕੰਮ ਦੀਆਂ ਚੀਜ਼ਾਂ ਦੀ ਸ਼ਲਾਘਾ ਕੀਤੀ ਤੇ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਕਿਹਾ।
ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਤੇ ਡਾਇਰੈਕਟਰ ਡਾ. ਰਾਮ ਮੂਰਤੀ ਨੇ ਵਿਦਿਆਰਥੀਆਂ ਦੁਆਰਾ ਕੀਤੀ ਗਈ ਵਾਤਾਵਰਨ ਸਬੰਧੀ ਪੋਸਟਰ ਮੇਕਿੰਗ ਦੀ ਪ੍ਰਸੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹਾ ਕਰਨ ਲਈ ਪ੍ਰੇਰਿਆl
ਪ੍ਰਿੰਸੀਪਲ ਬਲਜਿੰਦਰ ਕੌਰ ਸਚਦੇਵਾ ਨੇ ਵੀ ਵਿਦਿਆਰਥੀਆਂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਸਤੂਆਂ ਬਣਾਉਣ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਕੁਝ ਨਵਾਂ ਕਰਨ ਦੀ ਭਾਵਨਾ ਰੱਖਦੇ ਹਨ। ਉਹਨਾਂ ਨੇ ਵਾਤਾਵਰਨ ਦੀ ਦੇਖਭਾਲ ਕਰਨ ਲਈ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ।
ਇਸ ਮੌਕੇ ਤੇ ਕਾਲਜੀਏਟ ਪ੍ਰਿੰਸੀਪਲ ਮਿਸ ਕਰੁਣਾ, ਸਟਾਫ ਮੈਂਬਰਜ ਅਤੇ ਵਿਦਿਆਰਥੀ ਹਾਜ਼ਰ ਸਨ।

